ਯੂਨੀਵਰਸਿਟੀ ਕਾਲਜ, ਬੇਨੜਾ ਦੇ ਕਾਮਰਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

107
Social Share

ਯੂਨੀਵਰਸਿਟੀ ਕਾਲਜ, ਬੇਨੜਾ ਦੇ ਕਾਮਰਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

ਧੂਰੀ 10 ਅਗਸਤ,2022:

ਯੂਨੀਵਰਸਿਟੀ ਕਾਲਜ, ਬੇਨੜਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਦਾ ਪੰਜਵੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਹ ਜਾਣਕਾਰੀ ਕਾਮਰਸ ਵਿਭਾਗ ਦੇ ਸੀਨੀਅਰ ਅਧਿਆਪਕ ਡਾ ਹਰਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਨਤੀਜੇ ਵਿੱਚੋਂ ਗੋਪਾਲ ਕ੍ਰਿਸ਼ਨ ਸਿੰਗਲਾ ਨੇ 91 ਫੀਸਦੀ, ਅਰਸ਼ਦੀਪ ਸਿੰਘ ਮਾਨ ਨੇ 86 ਫੀਸਦੀ ਅਤੇ ਕੰਚਨ ਰਾਣੀ ਨੇ 85 ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕੀਤੇ ਹਨ।

ਯੂਨੀਵਰਸਿਟੀ ਕਾਲਜ, ਬੇਨੜਾ ਦੇ ਕਾਮਰਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

ਕਾਲਜ ਪ੍ਰਿੰਸੀਪਲ ਡਾ ਬਾਲ ਕ੍ਰਿਸ਼ਨ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੰਦੇ ਕਿਹਾ ਯੂਨੀਵਰਸਿਟੀ ਕਾਲਜ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਕੁੱਝ ਹੀ ਸਾਲਾਂ ਵਿੱਚ ਸਥਾਪਤ ਕਾਲਜਾਂ ਦੇ ਬਰਾਬਰ ਖੜਾ ਹੋਇਆ ਹੈ। ਇਲਾਕੇ ਦੇ ਵਿਦਿਆਰਥੀਆਂ ਨੂੰ ਇਸ ਕਾਲਜ ਵਿੱਚ ਦਾਖਲਾ ਲੈ ਕੇ ਸਰਕਾਰੀ ਸਕੀਮਾਂ ਦਾ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ ਕਿਊਂਕਿ ਇਨ੍ਹਾਂ ਸਕੀਮਾਂ ਕਰਕੇ ਗਰੀਬ ਐੱਸ.ਸੀ. ਵਰਗ ਨਾਲ ਸਬੰਧਤ ਵਿਦਿਆਰਥੀ ਵੀ ਉਚੇਰੀ ਸਿੱਖਿਆ ਹਾਸਲ ਕਰਨ ਦਾ ਸੁਪਨਾ ਪੂਰਾ ਕਰ ਸਕਦੇ ਹਨ। ਇਸ ਸਮੇਂ ਸਮੂਹ ਕਾਮਰਸ ਵਿਭਾਗ ਦੇ ਅਧਿਆਪਕ ਹਾਜ਼ਰ ਸਨ।