ਯੂਨੀਵਰਸਿਟੀ ਕਾਲਜ ਬੇਨੜਾ ਦੇ ਸਾਇੰਸ ਵਿਭਾਗ ਦਾ ਨਤੀਜ਼ਾ ਸ਼ਾਨਦਾਰ ਰਿਹਾ

190

ਯੂਨੀਵਰਸਿਟੀ ਕਾਲਜ ਬੇਨੜਾ ਦੇ ਸਾਇੰਸ ਵਿਭਾਗ ਦਾ ਨਤੀਜ਼ਾ ਸ਼ਾਨਦਾਰ ਰਿਹਾ

ਧੂਰੀ, 09 ਅਗਸਤ,2023:

ਯੂਨੀਵਰਸਿਟੀ ਕਾਲਜ, ਬੇਨੜਾ (ਧੂਰੀ) ਵਿਖੇ ਸਾਇੰਸ ਵਿਭਾਗ ਦੇ ਬੀ.ਐੱਸ.ਸੀ. (ਮੈਡੀਕਲ ਅਤੇ ਨਾਨ–ਮੈਡੀਕਲ) ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।

ਕਾਲਜ ਪ੍ਰਿੰਸੀਪਲ ਡਾ. ਪਰਮਜੀਤ ਕੌਰ ਵੱਲੋਂ ਵਿਦਿਆਰਥੀਆਂ ਅਤੇ ਸਮੂਹ ਸਾਇੰਸ ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਕਾਰਗੁਜ਼ਾਰੀ ਦੀ ਆਸ ਕੀਤੀ। ਇਸ ਤੋਂ ਇਲਾਵਾ ਸਾਇੰਸ ਵਿਭਾਗ ਦੇ ਕੋਆਰਡੀਨੇਟਰ ਡਾ. ਅਸੋਕ ਕੁਮਾਰ ਨੇ ਵਿਦਿਆਰਥੀਆਂ ਦੀ ਕਾਰਗੁਜਾਰੀ ‘ਤੇ ਖੁਸ਼ੀ ਪ੍ਰਗਟ ਕੀਤੀ। ਨਤੀਜਿਆਂ ਵਿੱਚ ਕਸ਼ਿਸ, ਕਿਰਨਦੀਪ ਕੌਰ ਅਤੇ ਪ੍ਰਭਦੀਪ ਕੌਰ ਨੇ ਬੀ.ਐੱਸ.ਸੀ. ਨਾਨ–ਮੈਡੀਕਲ ਭਾਗ ਪਹਿਲਾ ਵਿੱਚ ਕ੍ਰਮਵਾਰ 88.1%, 85.27% ਅਤੇ 78.5% ਅੰਕ ਪ੍ਰਾਪਤ ਕੀਤੇ।

ਯੂਨੀਵਰਸਿਟੀ ਕਾਲਜ ਬੇਨੜਾ ਦੇ ਸਾਇੰਸ ਵਿਭਾਗ ਦਾ ਨਤੀਜ਼ਾ ਸ਼ਾਨਦਾਰ ਰਿਹਾ

ਜਦੋਂ ਕਿ ਚੰਦਨ, ਮਨਪ੍ਰੀਤ ਕੌਰ ਅਤੇ ਸੰਦੀਪ ਕੌਰ ਨੇ ਬੀ.ਐੱਸ.ਸੀ. ਮੈਡੀਕਲ ਭਾਗ ਪਹਿਲਾ ਵਿੱਚ ਕ੍ਰਮਵਾਰ 76.9%, 76.7% ਅਤੇ 67.6% ਅੰਕ ਪ੍ਰਾਪਤ ਕਰਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।