ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਪ੍ਰੇਰਨਾ ਸਰੋਤ : ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ,

324

ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਪ੍ਰੇਰਨਾ ਸਰੋਤ : ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ, 30 ਜਨਵਰੀ:
ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਪ੍ਰੇਰਨਾ ਸਰੋਤ ਹਨ, ਕਿਉਂਕਿ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਸਦਕਾ ਅਸੀਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ, ਭਾਈਚਾਰਕ ਸਾਂਝ ਨੂੰ ਮਜਬੂਤ ਅਤੇ ਸਮਾਜਿਕ ਬੁਰਾਈਆਂ ਦਾ ਖਾਤਮਾ ਕਰ ਸਕਦੇ ਹਾਂ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ  ਅੰਮ੍ਰਿਤ ਕੌਰ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਦੋ ਮਿੰਟ ਦਾ ਮੋਨ ਧਾਰਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ  ਅਮਨੀਤ ਕੌਂਡਲ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਜੰਗੇ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਪ੍ਰੇਰਨਾ ਸਰੋਤ : ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ,
ਗਿੱਲ ਨੇ ਕਿਹਾ ਕਿ ਅੱਜ ਅਸੀਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿਘ ਮਾਣ ਰਹੇ ਹਾਂ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਆਪਣੇ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਦੇ ਹੋਏ ਸਮਾਜ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਵਿੱਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੇ ਸਾਨੂੰ ਬਿਨਾਂ ਕਿਸੇ ਭੇਦ ਭਾਵ ਤੋਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਹੈ, ਜਿਸ ‘ਤੇ ਚੱਲਣਾ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਹੋਰ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਨੂੰ ‘ ਕੁਸ਼ਟ ਰੋਗ ਦਿਵਸ’ ਵਜੋਂ ਵੀ ਮਨਾਇਆ ਜਾਂਦਾ ਹੈ, ਕਿਉਂਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੇ ਬਿਨਾਂ ਕਿਸੇ ਭੇਦ ਭਾਵ ਤੋਂ ਕੁਸ਼ਟ ਰੋਗੀਆਂ ਦੀ ਸੇਵਾ ਕੀਤੀ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੁਸ਼ਟ ਰੋਗ ਦੇ ਖਾਤਮੇ ਲਈ ਸਹੁੰ ਵੀ ਚੁਕਾਈ ਅਤੇ ਕਿਹਾ ਕਿ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਕੁਸ਼ਟ ਰੋਗ ਦੇ ਲੱਛਣ ਵਾਲੇ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦ ਭਾਵ ਨਾ ਕਰੀਏ ਸਗੋਂ ਉਨ੍ਹਾਂ ਨੂੰ ਸਿਹਤ ਕੇਂਦਰ ਵਿੱਚ ਭੇਜਣ ਅਤੇ ਉਸ ਦੇ ਇਲਾਜ ਕਰਵਾਉਣ ਲਈ ਹਰ ਤਰ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 13 ਫਰਵਰੀ ਤੱਕ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਦੀ ਅੱਜ ਤੋਂ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗੀਆਂ ਦਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਇਲਾਜ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਸਪਰਸ਼ ਕੁਸ਼ਟ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਜੋ ਕਿ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੀ ਹੋਈ ਜ਼ਿਲ੍ਹਾ ਹਸਪਤਾਲ ਵਿਖੇ ਸਮਾਪਤ ਹੋਈ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰਜਸਪ੍ਰੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਬਸੀ ਪਠਾਣਾਪਵਿੱਤਰ ਸਿੰਘ, ਐਸ.ਡੀ.ਐਮ. ਖਮਾਣੋਂਪਰਮਜੀਤ ਸਿੰਘ, ਅੰਡਰ ਟਰੇਨਿੰਗ ਪੀ.ਸੀ.ਐਸ. ਅਧਿਕਾਰੀ ਰਵਿੰਦਰ ਸਿੰਘ, ਡੀ.ਐਸ.ਪੀ.ਜਸਵਿੰਦਰ ਸਿੰਘ ਟਿਵਾਣਾ, ਡਾ. ਪ੍ਰਸ਼ੋਤਮ ਦਾਸ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ, ਜ਼ਿਲ੍ਹਾ ਲੈਪਰੋਸੀ ਅਫਸਰ ਡਾ. ਰਾਜੇਸ਼ ਕੁਮਾਰ, ਜ਼ਿਲ੍ਹਾ ਡੈਂਟਲ ਹੈਲਥ ਅਫਸਰ ਡਾ. ਸੁਦਰਸ਼ਨ ਕੌਰ, ਐਸ.ਐਮ.ਓ. ਡਾ. ਕੁਲਦੀਪ ਸਿੰਘ, ਡਾ. ਨਵਨੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ, ਜ਼ਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਤੇ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।