ਰੂਪਨਗਰ ਪੁਲੀਸ ਵੱਲੋਂ ਨਾਜਾਇਜ਼ ਅਸਲੇ ਸਣੇ ਇੱਕ ਕਾਬੂ
ਬਹਾਦਰਜੀਤ ਸਿੰਘ /ਰੂਪਨਗਰ,1 ਅਪਰੈਲ,2022
ਰੂਪਨਗਰ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਣੇ ਕਾਬੂ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਵਿਵੇਕਸ਼ੀਲ ਸੋਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਬੀਰ ਸਿੰਘ ਅਟਵਾਲ, , ਕਪਤਾਨ ਪੁਲਿਸ (ਡਿਟੇਕਟਿਵ) ਅਤੇ ਜਰਨੈਲ ਸਿੰਘ, ਉਪ ਕਪਤਾਨ ਪੁਲਿਸ (ਡਿਟੇਕਟਿਵ) ਰੂਪਨਗਰ ਦੀ ਅਗਵਾਈ ਹੇਠ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਰੂਪਨਗਰ ਦੀ ਟੀਮ ਜਦੋਂ ਪੁਰਾਣਾ ਬੱਸ ਸਟੈਂਡ ਰੂਪਨਗਰ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸਿਮਰਨਪ੍ਰੀਤ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਪਿੰਡ ਉਪੋਕੀ ਥਾਣਾ ਅਮਰਗੜ੍ਹ ਜਿਲ੍ਹਾ ਮਲੇਰਕੋਟਲਾ ਜਿਸ ਪਾਸ ਨਾਜਾਇਜ ਅਸਲਾ ਹੈ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਸਿਟੀ ਰੂਪਨਗਰ ਦੇ ਏਰੀਏ ਵਿੱਚ ਘੁੰਮ ਰਿਹਾ ਹੈ ਜੋ ਨਾਜਾਇਜ ਅਸਲੇ ਸਮੇਤ ਕਾਬੂ ਆ ਸਕਦਾ ਹੈ,ਜਿਸ ਦੇ ਖਿਲਾਫ ਅਸਲਾ ਐਕਟ ਦੀ ਧਾਰਾ 25/54/59 ਤਹਿਤ ਥਾਣਾ ਸਿਟੀ ਰੂਪਨਗਰ ਦਰਜ ਕਰਾਇਆ ਗਿਆ ਅਤੇ ਤਫਤੀਸ਼ ਮੁਲਤਮ ਨੂੰ ਹੁਲੀਏ ਦੇ ਆਧਾਰ ’ਤੇ ਸਮੇਤ ਇੱਕ 32 ਬੋਰ ਪਿਸਟਲ ਸਮੇਤ 5 ਜਿੰਦਾ ਕਾਰਤੂਸਾਂ ਦੇ ਗ੍ਰਿਫਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪੁੱਛਗਿੱਛ ਦੋਸ਼ੀ ਨੇ ਆਪਣੇ ਦਿੱਤੇ ਬਿਆਨ ਮੁਤਾਬਿਕ ਦੋਸ਼ੀ ਨੇ ਅਜੀਤ ਸਿੰਘ ਅਕੈਡਮੀ ਰੂਪਨਗਰ ਤੋਂ ਚਮਕੌਰ ਸਾਹਿਬ ਨੂੰ ਜਾਂਦੀ ਸੜਕ ਦੇ ਨਾਲ ਕੱਚੀ ਸਰਹੰਦ ਨਹਿਰ ਦੇ ਕਿਨਾਰੇ ਤੋਂ ਝਾੜੀਆ ਵਿੱਚੋਂ ਇੱਕ ਪਲਾਸਟਿਕ ਦਾ ਬਕਸਾ ਕੱਢ ਕੇ ਪੇਸ਼ ਕੀਤਾ ਜਿਸ ਵਿੱਚੋਂ ਇੱਕ 12 ਬੋਰ ਗੰਨ ਸਮੇਤ 02 ਕਾਰਤੂਸ ਜਿੰਦਾ ਬਰਾਮਦ ਹੋਏ ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਅਦਾਲਤ ਵਿ1ਚ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ ਪਾਸੋਂ ਦੌਰਾਨੇ ਪੁਲਿਸ ਰਿਮਾਂਡ ਇਸ ਸਬੰਧੀ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ, ਜਿਸ ਪਾਸੋਂ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਹੈ।