ਸਤਲੁਜ ਪਬਲਿਕ ਸਕੂਲ ਰੂਪਨਗਰ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ

193

ਸਤਲੁਜ ਪਬਲਿਕ ਸਕੂਲ ਰੂਪਨਗਰ ਵਿੱਚ  ਗਣਤੰਤਰ ਦਿਵਸ ਮਨਾਇਆ ਗਿਆ

ਬਹਾਦਰਜੀਤ ਸਿੰਘ / ਰੂਪਨਗਰ,26 ਜਨਵਰੀ,2022
ਸਤਲੁਜ ਪਬਲਿਕ ਸਕੂਲ ਹੁਸੈਨਪੁਰ ਰੂਪਨਗਰ ਵਿਖੇ 73ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਟੀ. ਕੇ. ਸੇਨ ਗੁਪਤਾ ਤੇ ਪ੍ਰਿੰਸੀਪਲ ਗੁਰਿੰਦਰ ਸਿੰਘ ਦੁੱਗਲ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿੱਚ ਸਕੂਲ ਦੇ ਚੇਅਰਮੈਨ  ਜਗਜੀਤ ਕੁਮਾਰ ਜੱਗੀ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ।

ਜੱਗੀ  ਅਤੇ ਸੇਨ ਗੁਪਤਾ  ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਰਾਸ਼ਟਰੀ ਗੀਤ ਗਾਇਆ ਗਿਆ।  ਮੁੱਖ ਮਹਿਮਾਨ ਅਤੇ ਸਮੂਹ ਸਟਾਫ ਵੱਲੋਂ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ।

ਸਤਲੁਜ ਪਬਲਿਕ ਸਕੂਲ ਰੂਪਨਗਰ ਵਿੱਚ  ਗਣਤੰਤਰ ਦਿਵਸ ਮਨਾਇਆ ਗਿਆ

ਸੇਨ ਗੁਪਤਾ  ਨੇ ਗਣਤੰਤਰ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਅਧਿਆਪਕਾਂ ਵੱਲੋਂ ਦੇਸ ਭਗਤੀ ਦੇ ਗੀਤ ਗਾਏ ਗਏ। ਵੱਖ ਵੱਖ ਭਾਸ਼ਾ ਅਧਿਆਪਕਾਂ ਵੱਲੋਂ ਗਣਤੰਤਰ ਦਿਵਸ ਬਾਰੇ ਵਿਚਾਰ ਪੇਸ਼ ਕੀਤੇ ਗਏ।

ਜੱਗੀ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਪ੍ਰਿੰ ਗੁਰਿੰਦਰ ਸਿੰਘ ਦੁੱਗਲ ਨੇ ਮੁੱਖ ਮਹਿਮਾਨ ਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ।

ਇਸ  ਮੌਕੇ ਸਕੂਲ ਦੇ ਸੀਨੀਅਰ ਕੋਆਰਡੀਨੇਟਰ ਮੈਡਮ ਸੁਸ਼ੀਲਾ , ਜੂਨੀਅਰ ਕੋਆਰਡੀਨੇਟਰ ਮੈਡਮ ਪੂਜਾ ਤੇ ਸਮੂਹ ਸਟਾਫ ਹਾਜ਼ਰ ਸੀ ।