ਸਰਕਾਰੀ ਕਾਲਜ ਰੂਪਨਗਰ ਨੇ ਅੰਤਰ ਕਾਲਜ ਕ੍ਰਿਕਟ (ਪੁਰਸ਼)ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਸਰਕਾਰੀ ਕਾਲਜ ਰੂਪਨਗਰ  ਨੇ ਅੰਤਰ ਕਾਲਜ ਕ੍ਰਿਕਟ (ਪੁਰਸ਼)ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਬਹਾਦਰਜੀਤ ਸਿੰਘ  /ਰੂਪਨਗਰ/ 3 ਅਕਤੂਬਰ,2022        

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟੋਰੇਟ ਆੱਫ ਸਪੋਰਟਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਰਕਾਰੀ ਕਾਲਜ ਰੂਪਨਗਰ ਵਿਖੇ ਅੰਤਰ ਕਾਲਜ ਕ੍ਰਿਕਟ (ਪੁਰਸ਼) ਮੁਕਾਬਲੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤੇ ਗਏ। ਫਾਈਨਲ ਮੈਚ ਦਾ ਉਦਘਾਟਨ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਕੀਤਾ ਅਤੇ ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ ਅਤੇ ਪ੍ਰੋ. ਅਰਵਿੰਦਰ ਕੌਰ ਨੇ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ।

ਇਸ ਮੋਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਬਜਰਵਰ ਸ਼੍ਰੀ ਲਵਲੀਨ ਕੋਸ਼ਲ ਵੀ ਹਾਜ਼ਰ ਸਨ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਦੇ ਜੋਨ-ਸੀ ਦੀਆਂ ਨੌ ਕ੍ਰਿਕਟ ਟੀਮਾਂ ਨੇ ਹਿੱਸਾ ਲਿਆ। ਜਿਸ ਵਿੱਚ ਫਾਈਨਲ ਮੈਚ ਸਰਕਾਰੀ ਕਾਲਜ ਰੂਪਨਗਰ ਅਤੇ ਖਾਲਸਾ ਕਾਲਜ (ਅਮ੍ਰਿਤਸਰ), ਮੋਹਾਲੀ ਵਿਚਕਾਰ ਖੇਡਿਆ ਗਿਆ। ਜਿਸ ਵਿੱਚ ਸਰਕਾਰੀ ਕਾਲਜ ਰੂਪਨਗਰ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਰੋਧੀ ਟੀਮ ਨੂੰ 5 ਵਿਕਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ।

ਸਰਕਾਰੀ ਕਾਲਜ ਰੂਪਨਗਰ  ਨੇ ਅੰਤਰ ਕਾਲਜ ਕ੍ਰਿਕਟ (ਪੁਰਸ਼)ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਫਾਈਨਲ ਮੈਚ ਵਿੱਚ ਰੈਫਰੀ ਭੂਮਿਕਾ ਅਮਿਤ ਸੈਣੀ, ਗਗਨਦੀਪ ਅਤੇ ਕੋਚ ਦੀ ਭੂਮਿਕਾ ਅਪਨੀਪ ਸੈਣੀ ਨੇ ਨਿਭਾਈ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਖਿਡਾਰੀਆਂ ਨੂੰ ਹੱਲਾ-ਸ਼ੇਰੀ ਦਿੱਤੀ ਅਤੇ ਖਿਡਾਰੀਆਂ ਨੂੰ ਟਰਾਫੀ ਦੇ ਕੇ ਸਨਮਾਨਤ ਕੀਤਾ। ਉਹਨਾਂ ਨੇ ਅੰਤਰ ਕਾਲਜ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਕਾਲਜਾਂ ਦੇ ਪ੍ਰਿੰਸੀਪਲ, ਕੋਚ ਸਾਹਿਬਾਨ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ।