ਸਰਕਾਰੀ ਕਾਲਜ ਰੂਪਨਗਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਤੇ ਫਲਸਫੇ ਸਬੰਧੀ ਵਿਸ਼ੇਸ਼ ਸੈਮੀਨਾਰ ਤੇ ਦਸਤਾਵੇਜੀ ਫਿਲਮ ਦਾ ਮੰਚਨ

207

ਸਰਕਾਰੀ ਕਾਲਜ ਰੂਪਨਗਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਤੇ ਫਲਸਫੇ ਸਬੰਧੀ ਵਿਸ਼ੇਸ਼ ਸੈਮੀਨਾਰ ਤੇ ਦਸਤਾਵੇਜੀ ਫਿਲਮ ਦਾ ਮੰਚਨ

ਬਹਾਦਰਜੀਤ ਸਿੰਘ /ਰੂਪਨਗਰ, 28 ਸਤੰਬਰ, 2022

ਡਾਇਰੈਕਟਰ ਸਿੱਖਿਆ ਵਿਭਾਗ (ਕਾ) ਪੰਜਾਬ, ਜਿਲ੍ਹਾ ਪ੍ਰਸ਼ਾਸਨ, ਰੂਪਨਗਰ ਅਤੇ ਪ੍ਰੋਗਰਾਮ ਕੋਆਰਡੀਨੇਟਰ, ਕੌਮੀ ਸੇਵਾ ਯੋਜਨਾ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ, ਰੂਪਨਗਰ ਦੇ ਐਨ.ਐਸ.ਐਸ., ਐਨ.ਸੀ.ਸੀ., ਰੈੱਡ ਰਿਬਨ ਕਲੱਬ ਅਤੇ ਯੁਵਕ ਸੇਵਾਵਾਂ ਕਲੱਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਾਈਕਲ ਰੈਲੀ, ਉਹਨਾਂ ਦੇ ਜੀਵਨ ਤੇ ਫਲਸਫੇ ਸਬੰਧੀ ਵਿਸ਼ੇਸ਼ ਸੈਮੀਨਾਰ ਅਤੇ ਦਸਤਾਵੇਜੀ ਫਿਲਮ ਦਾ ਮੰਚਨ ਕੀਤਾ ਗਿਆ।

ਜਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਾਈਕਲ ਰੈਲੀ ਦੇ ਆਯੋਜਨ ਵਿੱਚ ਸਰਕਾਰੀ ਕਾਲਜ ਰੂਪਨਗਰ ਦੇ 140 ਵਿਦਿਆਰਥੀ ਅਤੇ ਸਟਾਫ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਤੇ ਫਲਸਫੇ ਸਬੰਧੀ ਵਿਸ਼ੇਸ਼ ਸੈਮੀਨਾਰ ਦਾ ਆਗਾਜ਼ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਜਯੋਤੀ ਪ੍ਰਜਵਲਿਤ ਕਰਕੇ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਤਸਵੀਰ ਨੂੰ ਫੁੱਲ ਭੇਂਟ ਕਰਕੇ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਤ ਹੁੰਦਿਆਂ ਕਿਹਾ ਕਿ ਵਤਨ ਦੇ ਸ਼ਹੀਦ ਸਾਡੇ ਚਾਨਣ ਮੁਨਾਰੇ ਹਨ, ਜੋ ਸਾਨੂੰ ਦੇਸ਼ ਪ੍ਰੇਮ ਪ੍ਰਤੀ ਬਲਿਦਾਨ ਦੇਣ ਲਈ ਪ੍ਰੇਰਿਤ ਕਰਦੇ ਹਨ। ਸੈਮੀਨਾਰ ਦੇ ਮੁੱਖ ਵਕਤਾ ਸਵਰਨ ਸਿੰਘ ਭੰਗੂ ਨੇ ਸਰਦਾਰ ਭਗਤ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਨੌਜਵਾਨਾਂ ਨੂੰ ਵਰਤਮਾਨ ਪ੍ਰਸਥਿਤੀਆਂ ਨਾਲ ਨਜਿੱਠਣ ਅਤੇ ਦੇਸ਼ ਪਿਆਰ ਦੀ ਭਾਵਨਾਂ ਪੈਦਾ ਕਰਨ ਦੀ ਪ੍ਰੇਰਨਾ ਦਿੱਤੀ।

ਸਰਕਾਰੀ ਕਾਲਜ ਰੂਪਨਗਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਤੇ ਫਲਸਫੇ ਸਬੰਧੀ ਵਿਸ਼ੇਸ਼ ਸੈਮੀਨਾਰ ਤੇ ਦਸਤਾਵੇਜੀ ਫਿਲਮ ਦਾ ਮੰਚਨ

ਉਹਨਾਂ ਨੇ ਸਰਦਾਰ ਭਗਤ ਸਿੰਘ ਦੀਆਂ ਲਿਖਤਾਂ ਨੂੰ ਪੜ੍ਹਨ ਅਤੇ ਵਿਚਾਰਨ ਦੀ ਵਿਦਿਆਰਥੀਆਂ ਨੂੰ ਅਪੀਲ ਵੀ ਕੀਤੀ। ਇਤਿਹਾਸ ਵਿਭਾਗ ਦੇ ਪ੍ਰੋ. ਮਨਜਿੰਦਰ ਸਿੰਘ ਨੇ ਸਰਦਾਰ ਭਗਤ ਸਿੰਘ ਦੇ ਫਲਸਫੇ ਨੂੰ ਜੀਵਨ ਵਿੱਚ ਅਪਨਾਉਣ ਅਤੇ ਅਮਲ ਕਰਨ ਦੀ ਤਾਕੀਦ ਕੀਤੀ।

ਇਸ ਮੌਕੇ ਪ੍ਰੋ. ਅਰਵਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਵੱਖ-ਵੱਖ ਸਮਾਰਟ ਕਲਾਸ ਰੂਮ ਵਿੱਚ ਸਰਦਾਰ ਭਗਤ ਸਿੰਘ ਦੀ ਜੀਵਨੀ ਸਬੰਧੀ ਦਸਤਾਵੇਜੀ ਫਿਲਮ ਦਾ ਮੰਚਨ ਵੀ ਕੀਤਾ ਗਿਆ। ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿੱਚ ਵੱਖ-ਵੱਖ ਗਤੀਵਿਧੀਆਂ ਨੂੰ ਸਫਲ ਬਣਾਉਣ ਲਈ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ, ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਡਾ. ਦਲਵਿੰਦਰ ਸਿੰਘ, ਪ੍ਰੋ. ਸ਼ਮਿੰਦਰ ਕੌਰ, ਰੈੱਡ ਰਿਬਨ ਕਲੱਬ ਅਤੇ ਯੁਵਕ ਸੇਵਾਵਾਂ ਕਲੱਬ ਦੇ ਕਨਵੀਨਰ ਪ੍ਰੋ. ਉਪਦੇਸ਼ਦੀਪ ਕੌਰ, ਐਨ.ਸੀ.ਸੀ. ਇੰਚਾਰਜ ਪ੍ਰੋ. ਰਵਨੀਤ ਕੌਰ, ਪ੍ਰੋ. ਅਜੇ ਕੁਮਾਰ, ਪ੍ਰੋ. ਦਿਪੇਂਦਰ ਕੁਮਾਰ ਤੋਂ ਇਲਾਵਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਅਹਿਮ ਸਹਿਯੋਗ ਦਿੱਤਾ।

ਸਰਕਾਰੀ ਕਾਲਜ ਰੂਪਨਗਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਤੇ ਫਲਸਫੇ ਸਬੰਧੀ ਵਿਸ਼ੇਸ਼ ਸੈਮੀਨਾਰ ਤੇ ਦਸਤਾਵੇਜੀ ਫਿਲਮ ਦਾ ਮੰਚਨ I ਪ੍ਰੋਗਰਾਮ ਦੇ ਕਨਵੀਨਰ ਡਾ. ਨਿਰਮਲ ਸਿੰਘ ਬਰਾੜ ਨੇ ਧੰਨਵਾਦੀ ਸ਼ਬਦ ਕਹੇ ਅਤੇ ਮੰਚ ਸੰਚਾਲਨ ਡਾ. ਜਤਿੰਦਰ ਕੁਮਾਰ ਨੇ ਕੀਤਾ।