ਸਰਕਾਰੀ ਬਿਕਰਮ ਕਾਲਜ ਵਿਖੇ ਸ਼ਹੀਦ—ਏ—ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ
ਪਟਿਆਲਾ/ ਸਤੰਬਰ 28, 2023
ਅੱਜ ਮਿਤੀ 28.09.2023 ਨੂੰ ਸਰਕਾਰੀ ਬਿਕਰਮ ਕਾਲਜ ਆਫ ਕਾਮਰਸ ਪਟਿਆਲਾ ਵਿਖੇ ਕਾਲਜ ਪ੍ਰਿੰਸੀਪਲ ਪੋ੍.(ਡਾ.) ਕੁਸੁਮ ਲਤਾ ਜੀ ਦੇ ਨਿਰਦੇਸ਼ਾ ਅਨੁਸਾਰ ਸ਼ਹੀਦ—ਏ—ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਤੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਵਜੋਂ ਅੰਮ੍ਰਿਤਾ ਪ੍ਰੀਤਮ ਲਾਇਬਰੇਰੀ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ।
ਪ੍ਰੋਗਰਾਮ ਦੇ ਸ਼ੁਰੂਆਤ ਵਿਚ ਸਹੀਦ—ਏ—ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਭਗਤ ਸਿੰਘ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ।
ਡਾ.ਵਨੀਤਾ ਰਾਣੀ (ਵਾਈਸ ਪਿੰqਸੀਪਲ) ਦੀ ਦੇਖ—ਰੇਖ ਵਿਚ ਹੋਏ ਇਸ ਪ੍ਰੋਗਰਾਮ ਦਾ ਲਗਭਗ 150 ਵਿਦਿਆਰਥੀਆਂ ਨੇ ਲਾਭ ਲਿਆ।
ਇਸ ਮੌਕੇ ਮੈਡਮ ਜਗਮੀਤ ਕੌਰ, ਸ਼ਸ਼ੀ ਬਾਲਾ, ਡਾ.ਰਿਤੂ ਕਪੂਰ, ਸਤਿੰਦਰ ਕੌਰ, ਡਾ. ਅਮਰਿੰਦਰ ਕੌਰ, ਕਵਿਤਾ, ਡਾ.ਰਵਿੰਦਰ ਸਿੰਘ, ਜੈਸਮੀਨ ਕੌਰ, ਡਾ.ਤਰਨਦੀਪ ਕੌਰ,ਕਿਰਨਜੀਤ ਕੌਰ ਆਦਿ ਸ਼ਾਮਿਲ ਹੋਏ।