ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਵੱਲੋਂ ਰੋਜ਼ਗਾਰ ਬਿਓਰੋ ਦਾ ਦੌਰਾ

557

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਵੱਲੋਂ ਰੋਜ਼ਗਾਰ ਬਿਓਰੋ ਦਾ ਦੌਰਾ

ਸੰਗਰੂਰ, 16 ਜਨਵਰੀ

ਪੰਜਾਬ ਸਰਕਾਰ ਦੇ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਸੰਗਰੂਰ ਵਿਖੇ ਗਾਈਡੈਂਸ ਅਤੇ ਕੈਰੀਅਰ ਕਾਊਂਸਲਿੰਗ ਸੈਸ਼ਨ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ 38 ਵਿਦਿਆਰਥੀਆਂ ਵੱਲੋਂ ਬਿਓਰੋ ਦਾ ਦੌਰਾ ਕੀਤਾ ਗਿਆ।

ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਅਫਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਵੋਕੇਸ਼ਨਲ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਬਾਰ੍ਹਵੀਂ ਤੋਂ ਬਾਅਦ ਕੈਰੀਅਰ ਦੇ ਅਗਲੇ ਮੌਕਿਆਂ ਬਾਰੇ ਲੈਕਚਰ ਦਿੱਤੇੇ ਗਏ ਤੇ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਗਈ। ਇਸ ਕਾਊਂਸਲਿੰਗ ਸੈਸ਼ਨ ਦੌਰਾਨ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਦੇ ਟੀਚੇ, ਬਾਰ੍ਹਵੀਂ ਜਮਾਤ ਤੋਂ ਬਾਅਦ ਕੈਰੀਅਰ ਦੇ ਮੌਕਿਆਂ, ਪ੍ਰਾਈਵੇਟ ਅਤੇ ਸਰਕਾਰੀ ਖੇਤਰ ਵਿੱਚ ਨੌਕਰੀ ਦੇ ਮੌਕਿਆਂ, ਰੋਜ਼ਗਾਰ ਮੇਲਿਆਂ ਅਤੇ ਕੈਂਪਾਂ ਰਾਹੀਂ ਨੌਜਵਾਨਾਂ ਦੀ ਹੋਈ ਪਲੇਸਮੈਂਟ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਧੀਨ ਕਰਾਏ ਜਾਂਦੇ ਹੁਨਰ ਸਿਖਲਾਈ ਕੋਰਸਾਂ, ਸਾਫਟ ਸਕਿੱਲ ਤੇ ਸ਼ਖ਼ਸੀਅਤ ਉਸਾਰੀ ਕੈਂਪਾਂ ਤੇ ਵਿਅਕਤੀਗਤ ਅਤੇ ਗਰੁੱਪ ਗਾਈਡੈਂਸ ਆਦਿ ਬਾਰੇ ਜਾਣਕਾਰੀ ਦਿੱਤੀ ਗਈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਵੱਲੋਂ ਰੋਜ਼ਗਾਰ ਬਿਓਰੋ ਦਾ ਦੌਰਾ

ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵੱਲੋਂ ਇਹ ਸੇਵਾਵਾਂ ਬਿਲਕੁਲ ਮੁਫਤ ਮੁਹੱਈਆ ਕਰਾਈਆਂ ਜਾਂਦੀਆਂ ਹਨ। ਇਸ ਮੌਕੇ ਵਿਦਿਆਰਥੀਆਂ ਨੂੰ ਬਿਓਰੋ ਦੀਆਂ ਇਨ੍ਹਾਂ ਸੇਵਾਵਾਂ ਦਾ ਵੱਧ ਤੋੋ ਵੱਧ ਲਾਭ ਲੈਣ ਦਾ ਸੱਦਾ ਦਿੱਤਾ ਗਿਆ।  ਇਸ ਮੌਕੇ ਪਲੇਸਮੈਂਟ ਅਫਸਰ ਜੈਨਿੰਦਰ ਨਾਥ ਸ਼ਰਮਾ ਤੇ ਕੈਰੀਅਰ ਕਾਊਂਸਲਰ ਸੁਮਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ।