ਸਵੈ ਰੋਜ਼ਗਾਰ ਸਕੀਮ ਅਧੀਨ 20 ਪ੍ਰੋਜੈਕਟਾਂ ਲਈ 65. 21 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ : ਏ.ਡੀ.ਸੀ.

294

ਸਵੈ ਰੋਜ਼ਗਾਰ ਸਕੀਮ ਅਧੀਨ 20 ਪ੍ਰੋਜੈਕਟਾਂ ਲਈ 65. 21 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ : ਏ.ਡੀ.ਸੀ.

ਫ਼ਤਹਿਗੜ੍ਹ ਸਾਹਿਬ, 22 ਜਨਵਰੀ
ਘਰ ਘਰ ਰੋਜ਼ਗਾਰ ਸਕੀਮ ਤੇ ਪ੍ਰਧਾਨ ਮੰਤਰੀ ਰੋਜ਼ਗਾਰ ਯੋਜਨਾ ਬੇਰੋਜ਼ਗਾਰਾਂ ਲਈ ਸਵੈ ਰੋਜ਼ਗਾਰ ਸ਼ੁਰੂ ਕਰਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਹੀਆਂ ਹਨ ਤੇ ਪ੍ਰਧਾਨ ਮੰਤਰੀ ਰੋਜ਼ਗਾਰ ਯੋਜਨਾ ਅਧੀਨ 20 ਪ੍ਰੋਜੈਕਟਾਂ ਲਈ ਜ਼ਿਲ੍ਹਾ ਉਦਯੋਗ ਕੇਂਦਰ , ਖਾਦੀ ਬੋਰਡ ਤੇ ਖਾਦੀ ਕਮਿਸ਼ਨ ਵੱਲੋਂ ਕਰੀਬ 65.21 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਇਹ ਜਾਣਕਾਰੀਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਰੋਜ਼ਗਾਰ ਯੋਜਨਾ ਅਧੀਨ ਸਵੈ ਰੋਜ਼ਗਾਰ ਲਈ ਕਰਜੇ ਦੇਣ ਵਾਸਤੇ ਯੋਗ ਪ੍ਰੋਜੈਕਟਾਂ ਦੀ ਚੋਣ ਕਰਨ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਉਦਯੋਗ ਕੇਂਦਰ, ਪੰਜਾਬ ਖਾਦੀ ਬੋਰਡ ਤੇ ਖਾਦੀ ਕਮਿਸ਼ਨ ਵੱਲੋਂ ਇਸ ਸਬੰਧੀ ਕਰੀਬ 18.01 ਲੱਖ ਰੁਪਏ ਦੀ ਸਬਸਿਡੀ ਵੀ ਦਿੱਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੁਣੇ ਗਏ ਕੁੱਲ 20 ਪ੍ਰੋਜੈਕਟਾਂ ਦੇ ਸ਼ੁਰੂ ਹੋਣ ਨਾਲ ਕਰੀਬ 65 ਹੋਰ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਜਨਰਲ ਵਰਗ ਦੇ ਲੋਕਾਂ ਲਈ ਸ਼ਹਿਰੀ ਖੇਤਰ ਵਿੱਚ 15 ਫੀਸਦੀ ਤੇ ਪੇਂਡੂ ਖੇਤਰ ਵਿੱਚ 25 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ ਜਦੋਂ ਕਿ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲੇ, ਓ.ਬੀ.ਸੀ., ਘੱਟ ਗਿਣਤੀ, ਔਰਤਾਂ, ਸਾਬਕਾ ਸੈਨਿਕ ਤੇ ਦਿਵਿਆਂਗਾਂ ਨੂੰ ਸ਼ਹਿਰੀ ਖੇਤਰ ਲਈ 25 ਫੀਸਦੀ ਤੇ ਪੇਂਡੂ ਖੇਤਰ ਵਿੱਚ ਆਪਣਾ ਕੰਮ ਸ਼ੁਰੂ ਕਰਨ ਲਈ 35 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਵੱਧ ਤੋਂ ਵੱਧ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਰੋਜ਼ਗਾਰ ਯੋਜਨਾਂ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਬੇਰੋਜ਼ਗਾਰ ਨੌਜਵਾਨ ਕਰਜ਼ੇ ਲੈ ਕੇ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰ ਸਕਣ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਬੈਂਕਾਂ ਨੂੰ ਹਦਾਇਤ ਕੀਤੀ ਕਿ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਆਉਂਦੇ ਕਰਜ਼ਿਆਂ ਦੇ ਕੇਸਾਂ ਦਾ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਸਵੈ ਰੋਜ਼ਗਾਰ ਸਕੀਮ ਅਧੀਨ 20 ਪ੍ਰੋਜੈਕਟਾਂ ਲਈ 65. 21 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ : ਏ.ਡੀ.ਸੀ.

ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਫੰਕਸ਼ਨਲ ਮੈਨੇਜਰ ਮਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਖੇੜਾ, ਬਲਾਕ ਅਮਲੋਹ ਅਤੇ ਮੰਡੀ ਗੋਬਿੰਦਗੜ੍ਹ ਖੇਤਰ ਦੇਬੇਰੋਜ਼ਗਾਰ ਨੌਜਵਾਨ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕਰਜੇ ਲੈਣ ਵਾਸਤੇ ਉਦਯੋਗ ਵਿਕਾਸ ਅਫਸਰ ਤਰੁਣ ਕੁਮਾਰ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 98155-36998, ਬਲਾਕ ਸਰਹਿੰਦ , ਬਸੀ ਪਠਾਣਾਂ ਤੇ ਖਮਾਣੋਂ ਦੇ ਬੋਰੋਜ਼ਗਾਰ ਨੌਜਵਾਨ ਬਲਾਕ ਪਸਾਰ ਅਫਸਰ  ਹਰਪ੍ਰੀਤ ਸਿੰਘ ਨਾਲ ਮੋਬਾਇਲ ਨੰਬਰ 94176-02318 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਦੀ ਵੈਬਸਾਈਟwww.kvconline.gov.in ‘ਤੇ ਬਣੇ pmegp e-portal ‘ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ।

ਇਸ ਮੌਕੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਜਸਵੰਤ ਸਿੰਘ, ਖਾਦੀ ਕਮਿਸ਼ਨ ਦੇ ਸਹਾਇਕ ਡਾਇਰੈਕਟਰ ਵੇਦ ਪ੍ਰਕਾਸ਼, ਖਾਦੀ ਬੋਰਡ ਦੇ ਸੁਨੀਲ ਕੁਮਾਰ, ਡਾਇਰੈਕਟਰ ਆਰਸੇਟੀ ਏ.ਸੀ. ਸ਼ਰਮਾ, ਐਸ.ਸੀ. ਕਾਰਪੋਰੇਸ਼ਨ ਦੇ ਐਡੀਸ਼ਨਲ ਜ਼ਿਲ੍ਹਾ ਮੈਨੇਜਰ ਹਾਕਮ ਸਿੰਘ, ਰੋਜ਼ਗਾਰ ਅਫਸਰ ਕੁਲਵੰਤ ਸਿੰਘ, ਗੈਰ ਸਰਕਾਰੀ ਕਮੇਟੀ ਮੈਂਬਰ ਪਿੰਡ ਕੁੰਭ ਦੇ ਸਰਪੰਚ ਗੁਰਿੰਦਰ ਸਿੰਘ, ਤੋਂ ਇਲਾਵਾ ਹੋਰ ਅਧਿਕਾਰੀ ਤੇ ਕਮੇਟੀ ਮੈਂਬਰ ਵੀ ਮੌਜੂਦ ਸਨ।