ਸ਼ਹੀਦਾਂ ਦੀ ਸੋਚ ਨੂੰ ਜਿਉਂਦਾ ਰੱਖਣ ਲਈ ਜਨਮ ਤੇ ਸ਼ਹੀਦੀ ਦਿਹਾੜੇ ਮਨਾਉਣੇ ਜ਼ਰੂਰੀ – ਪ੍ਰੀਤੀ ਯਾਦਵ

71
Social Share

ਸ਼ਹੀਦਾਂ ਦੀ ਸੋਚ ਨੂੰ ਜਿਉਂਦਾ ਰੱਖਣ ਲਈ ਜਨਮ ਤੇ ਸ਼ਹੀਦੀ ਦਿਹਾੜੇ ਮਨਾਉਣੇ ਜ਼ਰੂਰੀ – ਪ੍ਰੀਤੀ ਯਾਦਵ

ਬਹਾਦਰਜੀਤ ਸਿੰਘ /ਰੂਪਨਗਰ, 28 ਸਤੰਬਰ, 2022

ਸ਼ਹੀਦ-ਏ -ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਈ ਗਈ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼ਹੀਦ ਭਗਤ ਸਿੰਘ ਦੀ ਫ਼ੋਟੋ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਦੇਸ਼ ਤੋਂ ਕੁਰਬਾਨ ਹੋਣ ਵਾਲੇ ਨਾਇਕਾਂ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਨੂੰ ਉੱਤਸਵ ਤਰ੍ਹਾਂ ਮਨਾਉਣਾ ਅਤਿ ਜਰੂਰੀ ਹੈ ਤਾਂ ਜੋ ਨਵੀਂ ਪੀੜ੍ਹੀ ਆਪਣੇ ਦੇਸ਼ ਨੂੰ ਆਜ਼ਾਦੀ ਦਵਾਉਣ ਵਾਲੇ ਨਾਇਕਾਂ ਤੇ ਮਹਾਨ ਦੇਸ਼ ਭਗਤਾਂ ਦੇ ਅਮੀਰ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕੇ।

ਸ਼ਹੀਦਾਂ ਦੀ ਸੋਚ ਨੂੰ ਜਿਉਂਦਾ ਰੱਖਣ ਲਈ ਜਨਮ ਤੇ ਸ਼ਹੀਦੀ ਦਿਹਾੜੇ ਮਨਾਉਣੇ ਜ਼ਰੂਰੀ - ਪ੍ਰੀਤੀ ਯਾਦਵ

ਇਸ ਸਾਈਕਲ ਰੈਲੀ ਵਿੱਚ ਨੌਜ਼ਵਾਨਾਂ ਦੇ ਨਾਲ ਨਾਲ, ਛੋਟੇ ਬੱਚੇ, ਲੜਕੀਆਂ ਸਮੇਤ ਜ਼ਿਲ੍ਹਾ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਇਹ ਸਾਈਕਲ ਰੈਲੀ ਸਵੇਰੇ 6 ਵਜੇ ਸ਼ਹੀਦ ਭਗਤ ਸਿੰਘ ਚੌਂਕ ਤੋਂ ਮਹਾਰਾਜਾ ਰਣਜੀਤ ਸਿੰਘ ਪਾਰਕ ਤੱਕ ਕੱਢੀ ਗਈ।

ਇਸ ਰੈਲੀ ਵਿੱਚ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ)  ਦਮਨਜੀਤ ਸਿੰਘ ਮਾਨ, ਐਸਡੀਐਮ ਰੂਪਨਗਰ ਹਰਬੰਸ ਸਿੰਘ, ਐਸਪੀ  ਮਨਵਿੰਦਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਭਲਾਈ  ਮਨਤੇਜ ਸਿੰਘ ਚੀਮਾ, ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਪੰਕਜ ਯਾਦਵ, ਤਹਿਸੀਲਦਾਰ  ਜਸਪ੍ਰੀਤ ਸਿੰਘ, ਸਰਕਾਰੀ ਕਾਲਜ ਦੇ ਪ੍ਰਿੰਸੀਪਲ  ਜਤਿੰਦਰ ਸਿੰਘ ਗਿੱਲ, ਐਡਵੋਕੇਟ ਚਰਨਜੀਤ ਸਿੰਘ ਘਈ, ਪ੍ਰੋ ਨਿਰਮਲ ਸਿੰਘ ਬਰਾੜ, ਪ੍ਰੋ ਜਤਿੰਦਰ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।