ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ

269

ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ

ਧੂਰੀ, 18 ਨਵੰਬਰ,2022 :

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪ੍ਰਿੰਸੀਪਲ ਡਾ ਬਾਲ ਕ੍ਰਿਸ਼ਨ ਦੀ ਅਗਵਾਈ ਵਿੱਚ ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਜੀਓ ਕੰਪਨੀ ਦੀ ਟੀਮ ਵੱਲੋਂ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੀ ਸ਼ੁਰੂਆਤ ਦੌਰਾਨ ਕਾਲਜ ਪ੍ਰਿੰਸੀਪਲ ਨੇ ਜੀਓ ਕੰਪਨੀ ਦੀ ਸਮੁੱਚੀ ਟੀਮ ਨੂੰ ਜੀ ਆਇਆਂ ਨੂੰ ਕਿਹਾ।

ਮੁੱਖ ਬੁਲਾਰੇ ਸ੍ਰੀ ਗੌਰਵ ਬਾਂਸਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਜੋਕਾ ਸੰਸਾਰ ਸੂਚਨਾ ਤਕਨਾਲੋਜੀ ਦਾ ਸੰਸਾਰ ਹੈ ਅਤੇ ਵਿਦਿਆਰਥੀਆਂ ਨੂੰ ਵੀ ਸੂਚਨਾ ਤਕਨਾਲੋਜੀ ਦੇ ਖੇਤਰ ਨਾਲ ਜੁੜਨਾ ਚਾਹੀਦਾ ਹੈ। ਇਸ ਖੇਤਰ ਵਿਚ ਪੜਾਈ ਦੇ ਨਾਲ ਨਾਲ ਕਮਾਈ ਦੇ ਅਥਾਹ ਮੌਕੇ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੇ ਦੇਸ਼ ਵਿਚ ਰਹਿ ਕੇ ਵੀ ਵਧੀਆ ਰੋਜ਼ਗਾਰ ਦੇ ਮੌਕੇ ਹਾਸਲ ਕੀਤੇ ਜਾ ਸਕਦੇ ਹਨ। ਜੀਓ ਕੰਪਨੀ ਅਜਿਹੇ ਅਨੇਕਾਂ ਮੌਕੇ ਵਿਦਿਆਰਥੀਆਂ ਨੂੰ ਪ੍ਰਦਾਨ ਕਰਦੀ ਹੈ।

ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ

ਇਸ ਸਮੇਂ ਜੀਓ ਟੀਮ ਨੇ ਵਿਦਿਆਰਥੀਆਂ ਨੂੰ ਰਜਿਟ੍ਰੇਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ 50 ਦੇ ਕਰੀਬ ਵਿਦਿਆਰਥੀਆਂ ਨੇ ‘‘ਸਮਾਰਟ ਸੇਲਜ਼ ਟਰੇਨੀ’’ ਦੇ ਤੌਰ ‘ਤੇ ਰਜਿਸਟ੍ਰੇਸ਼ਨ ਕਰਵਾਈ। ਕੈਰੀਅਰ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਡਾ ਅਮਿਤਾ ਜੈਨ ਨੇ ਜੀਓ ਟੀਮ ਦਾ ਧੰਨਵਾਦ ਕੀਤਾ ਤੇ ਮੰਚ ਸੰਚਾਲਕ ਦੀ ਭੁਮਿਕਾ ਡਾ ਜਸਬੀਰ ਸਿੰਘ ਨੇ ਨਿਭਾਈ । ਇਸ ਮੌਕੇ ਪਰਮਜੀਤ ਸਿੰਘ ਡਿਪਟੀ ਮੈਨੇਜ਼ਰ, ਅਮਰਜੀਤ ਸਿੰਘ, ਅਜੀਤ ਕੁਮਾਰ, ਡਾ ਚਮਕੌਰ ਸਿੰਘ, ਡਾ. ਗਗਨਦੀਪ ਸਿੰਘ, ਡਾ ਰਾਕੇਸ਼ ਕੁਮਾਰ, ਇੰਜ: ਵਰਿੰਦਰ ਕੁਮਾਰ, ਅਮਨਦੀਪ ਕੌਰ, ਅਤੇ ਰਾਜਿੰਦਰ ਸਿੰਘ ਮੌਜੂਦ ਸਨ।