ਸ੍ਰੀ ਕਾਲੀ ਮਾਤਾ ਮੰਦਰ ਦੇ ਬਾਹਰ ਪ੍ਰਸ਼ਾਦ ਦੀਆਂ ਦੁਕਾਨਾਂ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ

162
Social Share

ਸ੍ਰੀ ਕਾਲੀ ਮਾਤਾ ਮੰਦਰ ਦੇ ਬਾਹਰ ਪ੍ਰਸ਼ਾਦ ਦੀਆਂ ਦੁਕਾਨਾਂ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ

ਪਟਿਆਲਾ, 11 ਜੁਲਾਈ:
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਸ੍ਰੀ ਕਾਲੀ ਮਾਤਾ ਮੰਦਰ ਬਾਹਰ ਪ੍ਰਸ਼ਾਦ ਦੀਆਂ ਦੁਕਾਨਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਰੋਨਾ ਕਾਰਨ ਮੰਦਰ ਵਿੱਚ ਭੋਗ/ਪ੍ਰਸ਼ਾਦ ਚੜਾਉਣਾ ਪਹਿਲਾਂ ਹੀ ਬੰਦ ਸੀ ਪਰ ਇਸ ਦੇ ਬਾਵਜੂਦ ਧਿਆਨ ਵਿੱਚ ਆਇਆ ਹੈ ਕਿ ਮੰਦਰ ਦੇ ਬਾਹਰ ਸਾਰੀਆਂ ਦੁਕਾਨਾਂ ਖੁੱਲਦੀਆਂ ਹਨ ਅਤੇ ਮੰਦਰ ਦਾ ਪ੍ਰਸ਼ਾਦ/ਸਮਾਨ ਆਦਿ ਵੇਚਦੀਆਂ ਹਨI

ਸ੍ਰੀ ਕਾਲੀ ਮਾਤਾ ਮੰਦਰ ਦੇ ਬਾਹਰ ਪ੍ਰਸ਼ਾਦ ਦੀਆਂ ਦੁਕਾਨਾਂ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ-Photo courtesy-Internet

ਇਸ ਲਈ ਕੋਵਿਡ-19 ਦੀ ਮਹਾਂਮਾਰੀ ਨੂੰ ਰੋਕਣ ਲਈ ਇਹਤਿਆਤ ਵਜੋਂ ਮੰਦਰ ਦੇ ਬਾਹਰ ਪ੍ਰਸ਼ਾਦ ਦੀਆਂ ਦੁਕਾਨਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।