ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰੇਲ ਹਾਦਸੇ ‘ਚ 3 ਬੱਚਿਆਂ ਦੀ ਦਰਦਨਾਕ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ
ਬਹਾਦਰਜੀਤ ਸਿੰਘ/ ਸ੍ਰੀ ਕੀਰਤਪੁਰ ਸਾਹਿਬ, 28 ਵੰਬਰ,2022
ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸ੍ਰੀ ਕੀਰਤਪੁਰ ਸਾਹਿਬ ਨੇੜੇ ਲੋਹੰਡ ਪੁਲ ‘ਤੇ ਵਾਪਰੇ ਦਰਦਨਾਕ ਰੇਲ ਹਾਦਸੇ ‘ਚ 3 ਬੱਚਿਆਂ ਦੀ ਦਰਦਨਾਕ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਦਰਦਨਾਕ ਹਾਦਸੇ ‘ਤੇ ਪੀੜਤ ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਕੋਈ ਵੀ ਇਸ ਨੁਕਸਾਨ ਦੀ ਪੂਰਤੀ ਨਹੀਂ ਕਰ ਸਕਦਾ। ਉਹ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਪ੍ਰਦਾਨ ਕਰਨ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਨਿੱਜੀ ਤੌਰ ‘ਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨਗੇ।
