ਅਕਾਲੀ ਦਲ 1920 ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਥੇਦਾਰ ਭਾਗ ਸਿੰਘ ਦਾ ਸਨਮਾਨ

195

ਅਕਾਲੀ ਦਲ 1920 ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਥੇਦਾਰ ਭਾਗ ਸਿੰਘ ਦਾ ਸਨਮਾਨ

ਬਹਾਦਰਜੀਤ ਸਿੰਘ/  ਰੂਪਨਗਰ, 15 ਦਸੰਬਰ, 2022

ਅਕਾਲੀ ਦਲ 1920 ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਥੇਦਾਰ ਭਾਗ ਸਿੰਘ ਦਾ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਭਾ ਮੁਹੱਲਾ ਚੰਦਰਗੜ੍ਹ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਭਾਗ ਸਿੰਘ ਵਲੋਂ ਪਾਰਟੀ ਦੇ ਨਾਲ ਸਮਾਜ ਸੇਵਾ ਦੇ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਜਥੇਦਾਰ ਭਾਗ ਸਿੰਘ 1920 ਤੋਂ ਅਕਾਲੀ ਦਲ ਨਾਲ ਕੰਮ ਕਰ ਰਹੇ ਹਨ ਅਤੇ ਪਾਰਟੀ ਪ੍ਰਧਾਨ ਰਵਿੰਦਰ ਸਿੰਘ ਦੁੱਮਣਾ ਨੇ ਉਨ੍ਹਾਂ ਦੀਆਂ ਪਾਰਟੀ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜ਼ਿਲ੍ਹਾ ਰੋਪੜ ਦਾ ਪ੍ਰਧਾਨ ਬਣਾਇਆ ਹੈ।

ਅਕਾਲੀ ਦਲ 1920 ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਥੇਦਾਰ ਭਾਗ ਸਿੰਘ ਦਾ ਸਨਮਾਨ

ਇਸ ਮੌਕੇ ਮੌਕੇ ਜਥੇਦਾਰ ਭਾਗ ਸਿੰਘ ਨੇ ਸ਼੍ਰੀ ਗੁਰੂ ਰਵਿਦਾਸ ਸਭਾ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕੈਸ਼ੀਅਰ ਹਰਚਰਨ ਸਿੰਘ, ਰਜਿੰਦਰ ਸਿੰਘ, ਸੁਰਜੀਤ ਲਾਲ, ਸੋਮ ਰਾਜ ਆਦਿ ਹਾਜ਼ਰ ਸਨ।