ਅਮਰਜੀਤ ਸਿੰਘ ਜਿੰਦਵੜੀ ਨੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਮੈਨੇਜਰ ਦਾ ਅਹੁਦਾ ਸੰਭਾਲਿਆ

249

ਅਮਰਜੀਤ ਸਿੰਘ ਜਿੰਦਵੜੀ ਨੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਮੈਨੇਜਰ ਦਾ  ਅਹੁਦਾ ਸੰਭਾਲਿਆ

ਬਹਾਦਰਜੀਤ ਸਿੰਘ /ਰੂਪਨਗਰ, 4 ਅਗਸਤ,2022

ਅਮਰਜੀਤ ਸਿੰਘ ਜਿੰਦਵੜੀ ਨੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਮੈਨੇਜਰ ਦਾ ਅਹੁਦਾ ਸੰਭਾਲ ਲਿਆ ਹੈ। ਇਥੋਂ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਦਾ ਤਬਾਦਲਾ  ਮੁੜ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਹੋਇਆ ਹੈ। ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ ਨੇ ਅਹੁਦਾ ਸੰਭਾਲਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਚੱਲ ਰਹੇ ਪ੍ਰਬੰਧਾਂ ਨੂੰ ਸੁਚਾਰੂ ਰੱਖਣਗੇ ਅਤੇ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਏਗੀ।

ਅਮਰਜੀਤ ਸਿੰਘ ਜਿੰਦਵੜੀ ਨੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਮੈਨੇਜਰ ਦਾ  ਅਹੁਦਾ ਸੰਭਾਲਿਆ

ਉਹ ਇਸ ਤੋਂ ਪਹਿਲਾਂ ਵੀ ਕਈ ਸਾਲ ਇੱਥੇ ਸੇਵਾ ਸੰਭਾਲ ਚੁੱਕੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਮੂਹ ਅਧਿਕਾਰੀ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਵਧੀਆ ਢੰਗ ਨਾਲ ਚਲਾਉਣਗੇ। ਇਸ ਮੌਕੇ  ਅਕਾਉਂਟੇਂਟ ਕਰਮਜੀਤ ਸਿੰਘ, ਕਥਾਵਾਚਕ ਗਿਆਨੀ ਪਵਿੱਤਰ ਸਿੰਘ, ਕੈਸ਼ੀਅਰ ਗੁਰਮੀਤ ਸਿੰਘ, ਸਟੋਰ ਕੀਪਰ ਬਲਜੀਤ ਸਿੰਘ, ਪਰਮਜੀਤ ਸਿੰਘ, ਪ੍ਰੇਮ ਸਿੰਘ ਆਦਿ ਮੌਜੂਦ ਸਨ।