ਅਸ਼ਵਨੀ ਸ਼ਰਮਾ ਨੇ ਬਲਬੀਰ ਸਿੰਘ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ

513

ਅਸ਼ਵਨੀ ਸ਼ਰਮਾ ਨੇ ਬਲਬੀਰ ਸਿੰਘ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ

ਚੰਡੀਗੜ੍ਹ: 11 ਫਰਵਰੀ,2023

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੀ ਟੀਮ ਦਾ ਵਿਸਥਾਰ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਭਾਜਪਾ ਦੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਬਲਬੀਰ ਸਿੰਘ ਸਿੱਧੂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਸ਼ਵਨੀ ਸ਼ਰਮਾ ਨੇ ਬਲਬੀਰ ਸਿੰਘ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ

ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਤਨਦੇਹੀ ਤੇ ਲਗਨ ਨਾਲ ਕੰਮ ਕਰਨਗੇ।