ਅਸ਼ਵਨੀ ਸ਼ਰਮਾ ਵੱਲੋਂ ਥਾਪੇ ਗਏ 13 ਲੋਕ-ਸਭਾ ਹਲਕਿਆਂ ਦੇ ਚੋਣ ਇੰਚਾਰਜ

209

ਅਸ਼ਵਨੀ ਸ਼ਰਮਾ ਵੱਲੋਂ ਥਾਪੇ ਗਏ 13 ਲੋਕ-ਸਭਾ ਹਲਕਿਆਂ ਦੇ ਚੋਣ ਇੰਚਾਰਜ

ਚੰਡੀਗੜ, 26 ਦਸੰਬਰ

ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਜਥੇਬੰਦੀ ਦੇ ਚੋਣ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਲੋਕ ਸਭਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ।

ਅਸ਼ਵਨੀ ਸ਼ਰਮਾ ਵੱਲੋਂ ਥਾਪੇ ਗਏ 13 ਲੋਕ-ਸਭਾ ਹਲਕਿਆਂ ਦੇ ਚੋਣ ਇੰਚਾਰਜ
Ashwani Sharma-BJP

ਸੂਬਾ ਭਾਜਪਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਲੋਕ ਸਭਾ ਦੇ ਇੰਚਾਰਜ ਦੇ ਔਹਦੇ ‘ਤੇ ਅਵਿਨਾਸ਼ ਰਾਏ ਖੰਨਾ ਨੂੰ, ਲੁਧਿਆਣਾ ਲੋਕ ਸਭਾ ਦੇ ਇੰਚਾਰਜ ਵਜੋਂ ਰਜਿੰਦਰ ਮੋਹਨ ਸਿੰਘ ਛੀਨਾ, ਹੁਸ਼ਿਆਰਪੁਰ ਲੋਕ ਸਭਾ ਦੇ ਇੰਚਾਰਜ ਵਜੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਗੁਰਦਾਸਪੁਰ ਲੋਕ ਸਭਾ ਦੇ ਇੰਚਾਰਜ ਵਜੋਂ ਪ੍ਰੋ. ਰਜਿੰਦਰ ਭੰਡਾਰੀ, ਜਲੰਧਰ ਲੋਕ ਸਭਾ ਦੇ ਇੰਚਾਰਜ ਵਜੋਂ ਨਰਿੰਦਰ ਪਰਮਾਰ, ਫਿਰੋਜ਼ਪੁਰ ਲੋਕ ਸਭਾ ਦੇ ਇੰਚਾਰਜ ਵਜੋਂ ਮੋਹਨ ਲਾਲ ਗਰਗ, ਫਰੀਦਕੋਟ ਲੋਕ ਸਭਾ ਦੇ ਇੰਚਾਰਜ ਵਜੋਂ ਡੀ. ਪੀ. ਚੰਦਨ, ਖਡੂਰ ਸਾਹਿਬ ਲੋਕ ਸਭਾ ਦੇ ਇੰਚਾਰਜ ਵਜੋਂ ਕੇਵਲ ਕੁਮਾਰ, ਫਤਹਿਗੜ੍ਹ ਸਾਹਿਬ ਲੋਕ ਸਭਾ ਦੇ ਇੰਚਾਰਜ ਸ਼ਿਵਬੀਰ ਸਿੰਘ ਰਾਜਨ, ਸੰਗਰੂਰ ਲੋਕ ਸਭਾ ਦੇ ਇੰਚਾਰਜ ਵਜੋਂ ਬਿਕਰਮਜੀਤ ਸਿੰਘ ਚੀਮਾ, ਪਟਿਆਲਾ ਲੋਕ ਸਭਾ ਦੇ ਇੰਚਾਰਜ ਵਜੋਂ ਸੰਜੀਵ ਭਾਰਦਵਾਜ, ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਦੇ ਇੰਚਾਰਜ ਵਜੋਂ ਨਰੇਸ਼ ਸ਼ਰਮਾ ਅਤੇ ਬਠਿੰਡਾ ਲੋਕ ਸਭਾ ਦੇ ਇੰਚਾਰਜ ਵਜੋਂ ਡਾ: ਸੁਭਾਸ਼ ਵਰਮਾ ਨੂੰ ਨਿਯੁਕਤ ਕੀਤਾ ਗਿਆ ਹੈ। ਡਾ: ਸ਼ਰਮਾ ਨੇ ਕਿਹਾ ਕਿ ਉਪਰੋਕਤ ਸਾਰੇ ਆਗੂ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਜਥੇਬੰਦੀ ਦੇ ਕੰਮ ਅਤੇ ਵਿਚਾਰਧਾਰਾ ਤੋਂ ਚੰਗੀ ਤਰ੍ਹਾਂ ਜਾਣੂ ਹਨI ਇਸ ਲਈ ਇਆਹ੍ਨਾਂ ਸਾਰਿਆਂ ਦੀਆਂ ਸੰਗਠਨ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇਹ ਜ਼ਿੰਮੇਵਾਰੀ ਇਹਨਾਂ ਨੂੰ ਸੌਂਪੀ ਗਈ ਹੈ। ਇਹ ਸਾਰੇ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਉਣਗੇ।