ਅੱਜ ਦਾ ਪਟਿਆਲਾ ਕੋਰੋਨਾ ਅਪਡੇਟ :ਸਿਵਲ ਸਰਜਨ

171

ਅੱਜ ਦਾ ਪਟਿਆਲਾ ਕੋਰੋਨਾ ਅਪਡੇਟ :ਸਿਵਲ ਸਰਜਨ

ਪਟਿਆਲਾ ,21 ਜੂਨ   (        )

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 3050 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਜਿਹਨਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ 1294 ਅਤੇ 18 ਤੋਂ 44 ਸਾਲ ਦੇ 1856 ਨਾਗਰਿਕ ਸ਼ਾਮਲ ਹਨ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 4,11,917 ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਹੋਟਲਜ ਅਤੇ ਰੈਸਟੋਰੈਂਟਸ ਦੇ ਫੂਡ ਹੈਂਡਲਰਜ਼ ਅਤੇ ਡਲਿਵਰੀ ਬੁਆਏਜ਼ ਆਪਣੀ ਵੈਕਸੀਨੇਸ਼ਨ ਜਰੂਰ ਕਰਵਾਉਣ । ਭਾਵੇਂ ਕੇਸ ਘਟ ਰਹੇ ਹਨ , ਫਿਰ ਵੀ ਸਾਨੂੰ ਮਾਸਕ ਜਰੂਰ ਪਾਉਣਾ ਚਾਹੀਦਾ ਹੈ , ਸੋਸਲ ਡਿਸਟੈਂਸਿੰਗ ਦਾ ਧਿਆਨ ਰੱਖਣਾ ਚਾਹੀਦਾ ਹੈ ।ਬਹੁਤ ਜ਼ਰੂਰੀ ਹੋਣ ਤੇ ਹੀ ਬਜ਼ਾਰ ਵਿਚ ਜਾਣਾ ਚਾਹੀਦਾ ਹੈ ।

ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 22 ਜੂਨ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਾਂਝਾ ਸਕੂਲ ਤ੍ਰਿਪੜੀ,  ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ,ਗੁਰੂਦੁਆਰਾ ਸਾਹਿਬ ਮੋਤੀ ਬਾਗ, ਰਾਮ ਲੀਲਾ ਗਰਾਉਂਡ, ਐਸ.ਡੀ.ਐਸਈ. ਸਕੂਲ,ਵਾਲਮੀਕੀ ਮੰਦਿਰ ਧੀਰੂ ਨਗਰ,ਪ੍ਰੇਮ ਸਭਾ ਧਰਮਸ਼ਾਲਾ ਫੈਕਟਰੀ ਏਰੀਆਂ, ਨਾਭਾ ਦੇ ਐਮ. ਪੀ. ਡਬਲਿਯੂ ਸਕੂ , ਰਾਜਪੁਰਾ ਦੇ ਪਟੇਲ ਕਾਲਜ, ਬੁੰਗੇ ਇੰਡੀਆ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਰਪਾਲਪੁਰ ਦੇ  ਗੁਰੂਦੁਆਰਾ ਸਾਹਿਬ, ਬਲਾਕ ਕਾਲੋਮਾਜਰਾ ਦੇ ਸਰਕਾਰੀ ਸਕੂਲ , ਬਲਾਕ ਕੌਲੀ ਦੇ ਗੁਰੂਦੁਆਰਾ ਸਾਹਿਬ ਕੌਲੀ,ਜਾਹਲਾਂ,ਚਮਾਰਹੇੜੀ,ਰੋਗਲਾਂ, ਭਾਦਸੋਂ ਦੇ ਹਰੀਹਰ ਮੰਦਿਰ, ਗੁਰੂਦੁਆਰਾ ਸਾਹਿਬ ਖੋਖ ਅਤੇ ਮੁੰਗੋ, ਬਲਾਕ ਦੁੱਧਨਸਾਧਾ ਦੇ ਆਗਣਵਾੜੀ ਸੈਟਰ ਸੇਖੂਪੁਰ,ਕਸ਼ਵੀ, ਸਲੇਮਪਰ ਪੰਡਤਾਂ,ਰਾਜਪੂਤਾਂ, ਬਲਾਕ ਸ਼ੁਤਰਾਣਾ ਦੇ ਗੁਰੂਦੁਆਰਾ ਸਾਹਿਬ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।

ਅੱਜ ਦਾ ਪਟਿਆਲਾ ਕੋਰੋਨਾ ਅਪਡੇਟ :ਸਿਵਲ ਸਰਜਨ
Civil Surgeon

ਸਿਵਲ ਸਰਜਨ  ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜਿਲੇ ਵਿੱਚ 14 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48309 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 59 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 46642 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 343 ਹੈ, ਜਿਲੇ੍ਹ ਵਿੱਚ 02 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1324 ਹੋ ਗਈ ਹੈ

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 14 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 06, ਰਾਜਪੁਰਾ ਤੋਂ 03, ਬਲਾਕ ਭਾਦਸਂੋ ਤੋਂ 01,  ਬਲਾਕ ਕੌਲੀ  ਤੋਂ 01, ਬਲਾਕ ਹਰਪਾਲਪੁਰ ਤੋਂ 02 ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ । ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3606 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਸਮਾਂ ਪੂਰਾ ਹੋਣ ਅਤੇ ਏਰੀਏ ਵਿੱਚੋਂ ਕੋਈ ਨਵਾਂ ਕੇਸ ਨਾ ਆਉਣ ਕਾਰਣ ਬਲਾਕ ਭਾਦਸੋਂ ਦੇ ਪਿੰਡ ਕਨਸੂਹਾ ਕਲਾਂ ਵਿੱਚ ਲਗਾਈ ਕਰੋਕੰਟੈਨਮੈਂਟ ਹਟਾ ਦਿੱਤੀ ਗਈ ਹੈ।