ਅੱਜ ਦਾ ਪਟਿਆਲਾ ਕੋਵਿਡ ਅਪਡੇਟ: ਸਿਵਲ ਸਰਜਨ
ਪਟਿਆਲਾ, 8 ਜੁਲਾਈ ( )
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲ੍ਹੇ ਵਿੱਚ 915 ਨਾਗਰਿਕਾਂ ਵੱਲੋਂ ਆਪਣਾ ਕੋਵਿਡ ਟੀਕਾਕਰਣ ਕਰਵਾਇਆ ਗਿਆ,ਜਿਸ ਨਾਲ ਜਿਲ੍ਹੇ ਵਿੱਚ ਕੁੱਲ ਟੀਕਾਕਰਣ ਦੀ ਗਿਣਤੀ 5,20,374 ਹੋ ਗਈ ਹੈ।ਸਿਵਲ ਸਰਜਨ ਡਾ. ਸੋਢੀ ਨੇਂ ਲੋਕਾਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ, ਕਿਉਂਕਿ ਇਹ ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਇਕ ਵੱਡਾ ਕਦਮ ਹੈ।ਉਹਨਾਂ ਯੋਗ ਨਾਗਰਿਕਾਂ ਦਾ 100 ਪ੍ਰਤੀਸ਼ਤ ਕੋਵਿਡ ਟੀਕਾਕਰਣ ਨੂੰ ਯਕੀਨੀ ਬਣਾਉਣ ਤੇਂ ਜੌਰ ਦਿੱਤਾ। ਕੱਲ ਮਿਤੀ 9 ਜੁਲਾਈ ਦਿਨ ਸ਼ੁਕਰਵਾਰ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਨੇਂ ਦੱਸਿਆ ਕਿ ਕੱਲ ਮਿਤੀ 9 ਜੁਲਾਈ ਦਿਨ ਸ਼ੁਕਰਵਾਰ ਨੂੰ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਆਦਿ ਥਾਵਾਂ ਤੇਂ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2983 ਰਿਪੋਰਟਾਂ ਵਿਚੋਂ 26 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48610 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 11 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47155 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 122 ਹੈ ਅਤੇ ਜਿਲੇ੍ਹ ਵਿੱਚ ਅੱਜ ਵੀ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਹੁਣ ਤੱਕ 97 ਪ੍ਰਤੀਸ਼ਤ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਚੁੱਕੇ ਹਨ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਹਨਾਂ 26 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 10, ਨਾਭਾ ਤੋਂ 11, ਰਾਜਪੁਰਾ ਤੋਂ 01, ਬਲਾਕ ਭਾਦਸੋਂ ਤੋਂ 01, ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਦੁਧਨਸਾਂਧਾ ਤੋਂ 02 ਕੇਸ ਰਿਪੋਰਟ ਹੋਏ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3018 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,87,980 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48610 ਕੋਵਿਡ ਪੋਜਟਿਵ, 7,38,176 ਨੈਗੇਟਿਵ ਅਤੇ ਲਗਭਗ 1194 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।