ਅੱਜ ਦਾ ਪਟਿਆਲਾ ਕੋਵਿਡ ਬੁਲੇਟਿਅਨ ਵਿਸਥਾਰ ਵਿੱਚ: ਸਿਵਲ ਸਰਜਨ

184

ਅੱਜ ਦਾ ਪਟਿਆਲਾ ਕੋਵਿਡ ਬੁਲੇਟਿਅਨ ਵਿਸਥਾਰ ਵਿੱਚ: ਸਿਵਲ ਸਰਜਨ

ਪਟਿਆਲਾ ,9 ਜੂਨ  (        )

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 1676 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,62,888 ਹੋ ਗਿਆ ਹੈ।ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਵੈਕਸੀਨ ਨਾਲ ਕੱਲ ਮਿਤੀ 10 ਜੂਨ ਦਿਨ ਵੀਰਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ ਆਈ.ਐਮ.ਏ. ਕੈਂਪ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ, ਸਾਂਝਾ ਸਕੂਲ ਤ੍ਰਿਪੜੀ, ਗੁਰੂਦੁਆਰਾ ਸਾਹਿਬ ਮੌਤੀ ਬਾਗ, ਧਰਮਸ਼ਾਲਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ  ਤੋਪਖਾਨਾ ਮੌੜ, ਪਿੰਡ ਭਾਦਸਂੋ ਦੇੇ ਮਾਧਵ ਐਗਰੋ, ਨਾਭਾ ਦੇ ਰਾਧਾ ਸੁਆਮੀ ਸਤਸੰਗ ਘਰ, ਸ੍ਰੀ ਸ਼ਨੀ ਦੇਵ ਮੰਦਰ ਕੈਂਟ ਰੋਡ ਅਤੇ ਐਮ.ਪੀ.ਡਬਲਿਉ ਸਕੂਲ, ਰਾਜਪੁਰਾ ਦੇ ਗਉਸ਼ਾਲਾ ਰੋਡ ਭਾਈ ਮਤੀ ਦਾਸ ਗੁਰੂਦੁਆਰਾ ਵਾਰਡ ਨੰਬਰ 20 ਅਤੇ ਗੁਰੂਦੁਆਰਾ ਸਾਹਿਬ ਲੰਗਰ ਹਾਲ ਪਚਰੰਗਾ ਚੌਂਕ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਾਤੜਾਂ ਦੇ ਗੁਰੂਦੁਆਰਾ ਸਾਹਿਬ, ਬਲਾਕ ਕੋਲੀ ਦੇ ਪਿੰਡ ਲੰਗ ਦੇ ਗੁਰੂਦੁਆਰਾ ਸਾਹਿਬ, ਪਿੰਡ ਰਿਵਾਸ ਦੇ ਤੰਦਰੁਸਤ ਸਿਹਤ ਕੇਂਦਰ, ਬਲਾਕ ਦੁੱਧਣ ਸਾਧਾਂ ਦੇ ਪਿੰਡ ਬੁੱਧਮੌਰ ਅਤੇ ਮੀਰਾਂਪੁਰ ਦੇ ਆਂਗਣਵਾੜੀ ਸੈਂਟਰ, ਬਲਾਕ ਕਾਲੋਮਾਜਰਾ ਦੇ ਪਿੰਡ ਦਮਨਹੇੜੀ, ਜਲਾਲਪੁਰ ਅਤੇ ਅਲਾਮਪੁਰ ਦੇ ਆਂਗਣਵਾੜੀ ਸੈਂਟਰ, ਬਲਾਕ ਸ਼ੁਤਰਾਣਾ ਦੇ ਪਿੰਡ  ਸ਼ੇਰਗੜ , ਅਰਨੇਟੂ ,ਧਨੇਠਾ ਅਤੇ ਬਸਤੀ ਗੋਬਿੰਦ ਨਗਰ ਦੇ ਗੁਰੂਦੁਆਰਾ ਸਾਹਿਬ, ਬਲਾਕ ਹਰਪਾਲਪੁਰ ਦੇ ਪਿੰਡ ਅਜਰਾਵਾਰ ਅਤੇ ਹਰਪਾਲਪੁਰ ਦੇ ਗੁਰੂਦੁਆਰਾ ਸਾਹਿਬ ਅਤੇ ਕਸਬਾ ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ। ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ 81 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ  ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3580 ਦੇ ਕਰੀਬ ਰਿਪੋਰਟਾਂ ਵਿਚੋਂ 81 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 47714 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 116 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 45375 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1049 ਹੈ। ਜਿਲੇ੍ਹ ਵਿੱਚ 06 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1290 ਹੋ ਗਈ ਹੈ।

ਅੱਜ ਦਾ ਪਟਿਆਲਾ ਕੋਵਿਡ ਬੁਲੇਟਿਅਨ ਵਿਸਥਾਰ ਵਿੱਚ: ਸਿਵਲ ਸਰਜਨ

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 81 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 33, ਨਾਭਾ ਤੋਂ 04, ਸਮਾਣਾ ਤੋਂ 02, ਰਾਜਪੁਰਾ ਤੋਂ 05, ਬਲਾਕ ਭਾਦਸਂੋ ਤੋਂ 17, ਬਲਾਕ ਕੌਲੀ ਤੋਂ 07, ਬਲਾਕ ਕਾਲੋਮਾਜਰਾ ਤੋਂ 01 , ਬਲਾਕ ਸ਼ੁਤਰਾਣਾ ਤੋਂ 08, ਬਲਾਕ ਹਰਪਾਲਪੁਰ ਤੋਂ 02, ਬਲਾਕ ਦੁਧਣਸਾਧਾਂ ਤੋਂ 02 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 12 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 69  ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਉਹਨਾਂ ਕਿਹਾ ਕਿ ਅੱਜ ਜਿਲ੍ਹੇ ਵਿੱਚ ਕੋਈ ਵੀ ਹੋਰ ਨਵਾਂ ਬਲੈਕ ਫੰਗਸ ਦਾ ਕੇਸ ਰਿਪੋਰਟ ਨਹੀ ਹੋਇਆ।

ਜਿਲਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਪਟਿਆਲਾ ਦੇ ਸੁਖਦਾਸਪੁਰਾ ਏਰੀਏ ਵਿਚੋਂ 7 ਪੋਜਟਿਵ ਕੇਸ ਆਉਣ ਤੇਂ ਪ੍ਰਭਾਵਤ ਏਰੀਏ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਪਿੰਡ ਕਨਸੁਆਂ ਵਿਖੇ 7 ਹੋਰ ਪੋਜਿਟਵ ਕੇਸ ਆਉਣ ਅਤੇ ਕੁੱਲ ਅਠਾਰਾਂ ਪੋਜਟਿਵ ਕੇਸ ਹੋਣ ਤੇਂ ਏਰੀਏ ਵਿੱਚ ਲਗਾਈ ਮਾਈਕਰੋਕੰਨਟੈਨਮੈਂਟ ਨੁੰ ਵੱਡੀ ਕੰਟੈਨਮੈਂਟ ਜੌਨ ਬਣਾ ਦਿਤਾ ਗਿਆ ਹੈ।ਜਦ ਕਿ ਸਮਾਂ ਪੁਰਾ ਹੋਣ ਅਤੇ ਏਰੀਏ ਵਿੱਚੋਂ ਕੋਈ ਨਵਾਂ ਕੇਸ ਨਾ ਆਉਣ ਤੇਂ ਪਿੰਡ ਰਣਬੀਰ ਪੁਰਾ ਵਿਖੇ ਲਗਾਈ ਮਾਈਕਰੋ ਕੰਟੈਨਮੈਂਟ ਹਟਾ ਦਿੱਤੀ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3756 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,98,460 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 47,714 ਕੋਵਿਡ ਪੋਜਟਿਵ, 6,49,038 ਨੈਗੇਟਿਵ ਅਤੇ ਲਗਭਗ 1708 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।