ਅੱਜ ਦਾ ਪਟਿਆਲਾ ਕੋਵੀਡ ਅਪਡੇਟ ; 28 ਮਈ ਨੁੰ ਵੀ ਨਹੀ ਹੋਵੇਗਾ ਕੋਵਿਡ ਟੀਕਾਕਰਣ: ਸਿਵਲ ਸਰਜਨ

129

ਅੱਜ ਦਾ ਪਟਿਆਲਾ ਕੋਵੀਡ ਅਪਡੇਟ ; 28 ਮਈ ਨੁੰ ਵੀ ਨਹੀ ਹੋਵੇਗਾ ਕੋਵਿਡ ਟੀਕਾਕਰਣ: ਸਿਵਲ ਸਰਜਨ

ਪਟਿਆਲਾ, 27 ਮਈ  (         )

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 923 ਨਾਗਰਿਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,39,907 ਹੋ ਗਿਆ ਹੈ।ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਵੈਕਸੀਨ ਨਾ ਹੋਣ ਕਾਰਣ ਕੱਲ ਮਿਤੀ 28 ਮਈ ਦਿਨ ਸ਼ੁਕਰਵਾਰ ਨੂੰ 45 ਸਾਲ ਤੋਂ ਵੱਧ ਉਮਰ ਅਤੇ 18 ਤੋਂ 44 ਸਾਲ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਨ ਨਹੀ ਹੋਵੇਗਾ।ਜਦਕਿ ਕੋਵੈਕਸੀਨ ਦੀ ਦੂਜੀ ਡੋਜ ਕੇਵਲ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਸਮਾਣਾ ਦੇ ਅਗਰਵਾਲ ਧਰਮਸ਼ਾਲਾ ਵਿੱਚ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ 275 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ  ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 4001 ਦੇ ਕਰੀਬ ਰਿਪੋਰਟਾਂ ਵਿਚੋਂ 275 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 45992 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 251 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 41852 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2950 ਹੈ। ਜਿਲੇ੍ਹ ਵਿੱਚ 12 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1190 ਹੋ ਗਈ ਹੈ।

ਅੱਜ ਦਾ ਪਟਿਆਲਾ ਕੋਵੀਡ ਅਪਡੇਟ ; 28 ਮਈ ਨੁੰ ਵੀ ਨਹੀ ਹੋਵੇਗਾ ਕੋਵਿਡ ਟੀਕਾਕਰਣ: ਸਿਵਲ ਸਰਜਨ
Civil Surgeon

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 275 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 105, ਨਾਭਾ ਤੋਂ 21, ਰਾਜਪੁਰਾ ਤੋਂ 12, ਸਮਾਣਾ ਤੋਂ 08, ਬਲਾਕ ਭਾਦਸਂੋ ਤੋਂ 30, ਬਲਾਕ ਕੌਲੀ ਤੋਂ 29, ਬਲਾਕ ਕਾਲੋਮਾਜਰਾ ਤੋਂ 13, ਬਲਾਕ ਸ਼ੁਤਰਾਣਾ ਤੋਂ 15, ਬਲਾਕ ਹਰਪਾਲਪੁਰ ਤੋਂ 12, ਬਲਾਕ ਦੁਧਣਸਾਧਾਂ ਤੋਂ 30 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 50 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 225 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਬਿਮਾਰੀ ਦੇ ਖਾਤਮੇ ਲਈ ਲੋਕਾਂ ਨੂੰ ਮੁੜ ਕੋਵਿਡ ਸਾਵਧਾਨੀਆਂ ਮਾਸਕ ਪਾਉਣਾ, ਭੀੜ ਵਾਲੀਆਂ ਥਾਂਵਾ ਤੇਂ ਨਾ ਜਾਣਾ, ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾ ਆਦਿ ਵਰਗੀਆਂ ਸਾਵਧਾਨੀਆਂ ਦੀ ਲਗਾਤਾਰ ਪਾਲਣਾ ਕਰਦੇ ਰਹਿਣ ਲਈ ਕਿਹਾ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4113 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,53,013 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 45992 ਕੋਵਿਡ ਪੋਜਟਿਵ, 6,04,752 ਨੈਗੇਟਿਵ ਅਤੇ ਲਗਭਗ 2269 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।