ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵਿਡ ਬੁਲੀਟੀਅਨ ; ਸ਼ੁਕਰਵਾਰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਨ : ਸਿਵਲ ਸਰਜਨ

174

ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵਿਡ ਬੁਲੀਟੀਅਨ ; ਸ਼ੁਕਰਵਾਰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਨ : ਸਿਵਲ ਸਰਜਨ

ਪਟਿਆਲਾ, 26 ਅਗਸਤ  (       ) 

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜਿਲ੍ਹੇ ਵਿਚ  ਕੋਵਿਡ ਟੀਕਾਕਰਨ ਕੈਂਪਾਂ ਵਿੱਚ 24011 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 8,38,660 ਹੋ ਗਈ ਹੈ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 27 ਅਗਸਤ ਦਿਨ ਸ਼ੁਕਰਵਾਰ ਨੂੰ ਮੈਗਾ-ਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਸਿ਼ਵ ਮੰਦਿਰ ਅਮਨਬਾਗ ਕਲੋਨੀ, ਰਾਧਾ ਸੁਆਮੀ ਸਤਸੰਗ ਭਵਨ, ਮੌਦੀਖਾਨਾ ਨੇੜੇ ਮੋਤੀ ਬਾਗ, ਅਰਬਨ ਪ੍ਰਾਈਮਰੀ ਹੈਂਲਥ ਸੈਂਟਰ ਸਿਕਲੀਕਰ ਬਸਤੀ ਅਤੇ ਆਨੰਦ ਨਗਰ ਬੀ,ਆਰੀਆ ਸਕੂਲ ਗੁਰਬਖਸ਼ ਕਲੋਨੀ ਮਿਉਸਪਲ ਕਾਰਪੋਰੇਸ਼ਨ ਦਫਤਰ, ਆਈ.ਸੀ.ਆਈ.ਸੀ. ਬੈਂਕ ਲੀਲਾ ਭਵਨ, ਰਾਜਪੁਰਾ ਵਿਖੇ ਪਟੇਲ ਕਾਲਜ਼ ਅਤੇ ਮਾਯੂਰ ਹੋਟਲ, ਘਨੌਰ ਦੇ ਸਰਕਾਰੀ ਸਕੂਲ, ਨਾਭਾ ਵਿਖੇ ਰਾਧਾਸੁਆਮੀ ਸਤਸੰਗ ਭਵਨ, ਰਿਪੁਦਮਨ ਕਾਲਜ਼, ਝੱਜੂ ਰਾਮ ਦੀ ਧਰਮਸ਼ਾਲਾ ਮੈਂਸ ਗੇਟ, ਐਮ.ਪੀ.ਡਬਲਿਉ ਸਕੂਲ, ਪਾਤੜਾਂ ਦੇ ਦੁਰਗਾਦਲ ਹਸਪਤਾਲ, ਰਾਧਾਸੁਆਮੀ ਸਤਸੰਗ ਭਵਨ, ਸਮਾਣਾ ਵਿਖੇ ਅਗਰਵਾਲ ਧਰਮਸ਼ਾਲਾ ਅਤੇ ਪਬਲਿਕ ਕਾਲਜ਼,ਰਾਧਾ ਸੁਆਮੀ ਸਤਸੰਗ ਘਰ-ਅਜਰਾਵਰ, ਦੇਵੀਗੜ, ਕਾਹਨਗੜ, ਫਤਿਹਪੁਰ, ਖੇੜਕੀ, ਤੋ ਇਲਾਵਾ ਬਲਾਕ ਭਾਦਸੋ, ਕੋਲੀ, ਸ਼ੁਤਰਾਣਾ, ਕਾਲੋਮਾਜਰਾ, ਹਰਪਾਲਪੁਰ, ਦੁੱਧਣ ਸਾਧਾਂ ਦੇ 50 ਦੇ ਕਰੀਬ ਪਿੰਡਾਂ ਵਿਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵਿਡ ਬੁਲੀਟੀਅਨ ; ਸ਼ੁਕਰਵਾਰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਨ : ਸਿਵਲ ਸਰਜਨ

ਅੱਜ ਜਿਲੇ ਵਿੱਚ ਪ੍ਰਾਪਤ 3164 ਕੋਵਿਡ ਰਿਪੋਰਟਾਂ ਵਿਚੋਂ 3 ਕੇਸ ਪਾਜ਼ਟਿਵ ਪਾਏ ਗਏ।ਜਿਨ੍ਹਾਂ ਵਿਚੋ ਇੱਕ ਕੇਸ ਪਟਿਆਲਾ ਅਤੇ ਦੋ ਕੇਸ ਬਲਾਕ ਦੁੱਧਣਸਾਧਾਂ ਨਾਲ ਸਬੰਧਤ ਹਨ।ਜਿਸ ਕਾਰਨ ਪੋਜ਼ਟਿਵ ਕੇਸਾਂ ਦੀ ਗਿਣਤੀ 48797 ਹੀ ਹੈ। ਮਿਸ਼ਨ ਫਤਿਹ ਤਹਿਤ ਜਿਲ੍ਹੇ ਦੇ 3 ਮਰੀਜ਼ ਠੀਕ ਹੋਣ ਨਾਲ ਕੁਲ ਠੀਕ ਹੋਏ ਮਰੀਜ਼ਾ ਦੀ ਗਿਣਤੀ 47427 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 26 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ਜਿਸ ਕਾਰਨ ਮੌਤਾ ਦੀ ਗਿਣਤੀ 1344 ਹੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3180 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,85,474 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,797 ਕੋਵਿਡ ਪੋਜਟਿਵ, 8,34,377 ਨੈਗੇਟਿਵ ਅਤੇ ਲਗਭਗ 2300 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।