ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵਿਡ ਅਪਡੇਟ ; ਮੰਗਲਵਾਰ ਨੂੰ ਲੱਗਣਗੇ ਕੋਵਿਡ ਟੀਕਾਕਰਨ ਕੈਂਪ : ਸਿਵਲ ਸਰਜਨ
ਪਟਿਆਲਾ, 13 ਸਤੰਬਰ ( )
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 3793 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 11,03,451 ਹੋ ਗਈ ਹੈ।
ਸਿਵਲ ਸਰਜਨ ਡਾ. ਸੋਢੀ ਨੇ ਦੱਸਿਆ ਕਿ ਕੱਲ ਮਿਤੀ 14 ਸਤੰਬਰ ਦਿਨ ਮੰਗਲਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ, ਮਿਲਟਰੀ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ,ਮੋਦੀਖਾਨਾਂ ਸਾਹਮਣੇ ਗੁਰਦੁਆਰਾ ਮੋਤੀਬਾਗ ਸਾਹਿਬ, ਮੰਦਿਰ ਧੀਰੂ ਨਗਰ, ਆਰਮੀ ਪਬਲਿਕ ਸਕੂਲ ਪਟਿਆਲਾ ਕੈਂਟ, ਡਬਲਿਯੂ ਸੀ ਪੀ ਐਸ ਸੀ ਬਿਲਡਿੰਗ ਆਰਮੀ ਕੈਂਟ ਪਟਿਆਲਾ , ਵੀਰ ਹਕੀਕਤ ਰਾਏ ਸਕੂਲ, ਰੰਗੇਸ਼ਾਹ ਕਲੌਨੀ, ਐਮ ਸੀ ਆਫਿਸ ਨਿਊ ਅਨਾਜ ਮੰਡੀ, ਰਾਧਾ ਸੁਆਮੀ ਸਤਿਸੰਗ ਘਰ ਪਟਿਆਲਾ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ ਅਤੇ ਰਾਧਾ ਸੁਆਮੀ ਸਤਿਸੰਗ ਘਰ, ਰਾਜਪੁਰਾ ਦੇ ਪਟੇਲ ਕਾਲਜ ਅਤੇ ਰਾਧਾ ਸੁਆਮੀ ਸਤਿਸੰਗ ਘਰ, ਸਮਾਣਾ ਦੇ ਅਗਰਸ਼ਾਲਾ ਧਰਮਸ਼ਾਲਾ, ਪਾਤੜਾਂ ਦੇ ਦੁਰਗਾਦਲ ਹਸਪਤਾਲ, ਘਨੌਰ ਦੇ ਸਰਕਾਰੀ ਸਕੂਲ, ਰਾਧਾ ਸੁਆਮੀ ਸਤਿਸੰਗ ਘਰ ਕਾਨਗੜ ਅਤੇ ਵੱਖ-ਵੱਖ ਬਲਾਕਾਂ ਦੇ ਲਗਭੱਗ 70 ਪਿੰਡਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਉਪਰੋਕਤ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਰਾਜਪੁਰਾ ਦੇ ਬਹਾਵਲਪੁਰ ਭਵਨ ਅਤੇ ਬਲਾਕ ਕੌਲੀ ਦੇ ਪਿੰਡ ਸ਼ੇਰ ਮਾਜਰਾ ਵਿਖੇ ਕੋਵੈਕਸੀਨ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1135 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਇਆ ਹੈ । ਜੋ ਕਿ ਬਲਾਕ ਕੌਲੀ ਨਾਲ ਸਬੰਧਤ ਹੈ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48855 ਹੋ ਗਈ ਹੈ ,ਮਿਸ਼ਨ ਫਹਿਤ ਤਹਿਤ ਦੋ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47470 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 33 ਹੈ ਅਤੇ ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਨ ਹੁਣ ਤੱਕ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਦੀ ਗਿਣਤੀ 1352 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2654 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,25,695 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,855 ਕੋਵਿਡ ਪੋਜਟਿਵ,8,74,784 ਨੈਗੇਟਿਵ ਅਤੇ ਲਗਭਗ 2056 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।