ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵੀਡ ਅਪਡੇਟ: ਸਿਵਲ ਸਰਜਨ

301

ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵੀਡ ਅਪਡੇਟ: ਸਿਵਲ ਸਰਜਨ

ਪਟਿਆਲਾ, 09 ਜੁਲਾਈ  (           )  

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਕੋਵਿਡ ਟੀਕਾਕਰਨ ਕੈਂਪਾਂ ਵਿੱਚ 608 ਨਾਗਰਿਕਾਂ ਵੱਲੋਂ  ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 520982 ਹੋ ਗਈ ਹੈ। ਉਹਨਾਂ ਕਿਹਾ ਕਿ ਉਚ ਅਧਿਕਾਰੀਆ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਜਿਲੇ੍ਹ ਦੇ 18 ਸਾਲ ਤੋਂ ਵੱਧ ਉਮਰ ਦੇ ਵੱਧ  ਤੋਂ ਵੱਧ ਨਾਗਰਿਕਾਂ ਦਾ ਕੋਵਿਡ ਟੀਕਾਕਰਣ ਕਰਣ ਲਈ ਕੱਲ ਮਿਤੀ 10 ਜੁਲਾਈ ਨੁੰ ਜਿਲੇ੍ਹ ਦੇ ਵੱਖ ਵੱਖ ਕਸਬਿਆਂ, ਵਾਰਡਾ, ਗੱਲੀ ਮੁੱਹਲਿਆ ਅਤੇ ਪਿੰਡਾਂ  ਵਿੱਚ ਕੋਵਿਡ ਟੀਕਾਕਰਣ ਕੈਂਪ ਲਗਾਏ ਜਾ ਰਹੇ ਹਨ। ਸਾਰੇ ਯੋਗ ਵਿਅਕਤੀ ਇਹਨਾਂ ਕੈਂਪਾ ਦਾ ਵੱਧ ਤੋਂ ਵੱਧ ਉਠਾਉਣ।ਉਹਨਾਂ ਲੋਕਾਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਹ ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਇਕ ਵੱਡਾ ਕਦਮ ਹੈ।

ਡਾ. ਪ੍ਰਿੰਸ ਸੋਢੀ ਨੇ ਕੱਲ ਮਿਤੀ 10 ਜੁਲਾਈ ਦਿਨ ਸ਼ਨੀਵਾਰ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੱਲ ਮਿਤੀ 10 ਜੁਲਾਈ ਦਿਨ ਸ਼ਨੀਵਾਰ ਨੂੰ ਕੌਵੈਕਸੀਨ  ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਗੁਰੂਦੁਆਰਾ ਸਾਹਿਬ ਮੋਤੀ ਬਾਗ, ਬਾਬੂੁ ਸਿੰਘ ਕਲੋਨੀ, ਰਾਧਾਸੁਆਮੀ ਸਤਸੰਗ ਘਰ,ਤਿਆਗੀ ਭਵਨ ਸਨੋਰੀ ਅੱਡਾ, ਹਨੁਮਾਨ ਮੰਦਰ ਅਨੰਦ ਨਗਰ ਬੀ, ਰਾਮਲੀਲਾ ਗਰਾਂਉਂਡ, ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਘਰ, ਪਟੇਲ ਕਾਲੇਜ, ਬਹਾਵਲਪੂਰ ਭਵਨ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਨਗਰ ਕਾਂਉਂਸਲ ਨਿਉ ਆਫਿਸ ਪਟਿਆਲਾ ਗੇਟ, ਨਗਰ ਕਾਂਉਂਸਲ ਪੁਰਾਣਾ ਆਫਿਸ ਦੁੱਲਦੀ ਗੇਟ, ਸਮਾਣਾ ਦੇ ਪਬਲਿਕ ਕਲਜ, ਅਗਰਵਾਲ ਧਰਮਸ਼ਾਲਾ, ਮਾਰਕਿਟ ਕਮੇਟੀ, ਰਾਧਾਸੁਆਮੀ ਸਤਸੰਗ ਘਰ ,ਪਾਤੜਾਂ, ਸਨੋਰ, ਦੇਵੀਗੜ  ਦੇ ਰਾਧਾਸੁਆਮੀ ਸਤਸੰਗ ਘਰ ਅਤੇ ਪਾਤੜਾਂ ਦੇ ਨਿਰੰਕਾਰੀ ਭਵਨ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 65 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2495  ਕੋਵਿਡ ਰਿਪੋਰਟਾਂ ਵਿਚੋਂ 08 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48618 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 15 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47170 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 115 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਹਨਾਂ 08 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 03,ਨਾਭਾ ਤੋਂ 01, ਰਾਜਪੁਰਾ ਤੋਂ 03 ਅਤੇ ਬਲਾਕ ਕੌਲੀ ਤੋਂ 01  ਕੇਸ ਰਿਪੋਰਟ ਹੋਏ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2207 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,90,187 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48618 ਕੋਵਿਡ ਪੋਜਟਿਵ, 7,40,663 ਨੈਗੇਟਿਵ ਅਤੇ ਲਗਭਗ 906 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।