ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵੀਡ ਅਪਡੇਟ: ਸਿਵਲ ਸਰਜਨ

214

ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵੀਡ ਅਪਡੇਟ: ਸਿਵਲ ਸਰਜਨ

ਪਟਿਆਲਾ 23 ਜੁਲਾਈ  (           ) 

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲ੍ਹੇ   ਵਿੱਚ 184 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 5,69,792 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਵੈਕਸੀਨ ਦੀ ਸਪਲਾਈ ਦੇਰ ਰਾਤ ਆਉਣ ਦੀ ਸੰਭਾਵਨਾ ਹੈ ।ਜੇਕਰ ਵੈਕਸੀਨ ਪ੍ਰਾਪਤ ਹੋ ਜਾਂਦੀ ਤਾਂ 24 ਜੁਲਾਈ ਦਿਨ ਸ਼ਨੀਵਾਰ ਦੇ ਕੈਂਪਾ ਦੀ ਸੁਚਨਾ ਸ਼ੋਸ਼ਲ ਮੀਡੀਆ/ ਫੇਸ ਬੁੱਕ ਪੇਜ ਤੇਂ ਪਾ ਦਿੱਤੀ ਜਾਵੇਗੀ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2401 ਕੋਵਿਡ ਰਿਪੋਰਟਾਂ ਵਿਚੋਂ 03 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ,ਜਿਹਨਾਂ ਵਿਚੋਂ 02 ਕੇਸ ਬਲਾਕ ਬਾਦਸੌਂ ਅਤੇ ਇੱਕ ਰਾਜਪੁਰਾ ਨਾਲ ਸਬੰਧਤ ਹੈ।ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48671 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 04 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47306 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 28 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵੀਡ ਅਪਡੇਟ: ਸਿਵਲ ਸਰਜਨ
Civil Surgeon

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2428 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,16,153 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48671 ਕੋਵਿਡ ਪੋਜਟਿਵ, 7,66,042 ਨੈਗੇਟਿਵ ਅਤੇ ਲਗਭਗ 1440 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।