ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਰੋਨਾ ਅਪਡੇਟ: ਸਿਵਲ ਸਰਜਨ

222

ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਰੋਨਾ ਅਪਡੇਟ: ਸਿਵਲ ਸਰਜਨ

ਪਟਿਆਲਾ, 29 ਜੂਨ  (           )

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 3006 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 4,52,807 ਹੋ ਗਿਆ ਹੈ।

ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 30 ਜੂਨ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ ਅਤੇ ਸਾਂਝਾ ਸਕੂਲ ਤ੍ਰਿਪੜੀ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ ।

ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਰੋਨਾ ਅਪਡੇਟ: ਸਿਵਲ ਸਰਜਨ  
Civil Surgeon

ਸਿਵਲ ਸਰਜਨ  ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜਿਲੇ ਵਿੱਚ 13 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48468 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 42 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 46967 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 170 ਹੈ, ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 1331 ਹੀ ਹੈ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 13 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 03, ਨਾਭਾ ਤੋਂ 03, ਰਾਜਪੁਰਾ ਤੋਂ 03, ਬਲਾਕ ਦੁੱਧਨਸਾਧਾਂ ਤੋਂ 02, ਬਲਾਕ ਕਾਲੋਮਾਜਰਾ ਤੋਂ 01, ਅਤੇ ਬਲਾਕ ਕੌਲੀ ਤੋਂ 01 ਕੇਸ ਰਿਪੋਰਟ ਹੋਏ ਹਨ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3309 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,64,572 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48468 ਕੋਵਿਡ ਪੋਜਟਿਵ, 7,14,490 ਨੈਗੇਟਿਵ ਅਤੇ ਲਗਭਗ 1606 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।