ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਵੀਡ ਅਪਡੇਟ: ਸਿਵਲ ਸਰਜਨ

372

ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਵੀਡ ਅਪਡੇਟਸਿਵਲ ਸਰਜਨ

ਪਟਿਆਲਾ, 24 ਜੁਲਾਈ  (           )  

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 362 ਨਾਗਰਿਕਾਂ ਵੱਲੋਂ  ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 5,70,194 ਹੋ ਗਈ ਹੈ। ਉਹਨਾਂ ਕਿਹਾ ਕਿ  ਉਚ ਅਧਿਕਾਰੀਆਂ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਕੱਲ ਮਿਤੀ 25 ਜੁਲਾਈ ਦਿਨ ਐਤਵਾਰ ਨੂੰ ਛੁੱਟੀ ਵਾਲੇ ਦਿਨ ਜਿਲੇ੍ਹ ਦੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਣ ਲਈ ਮੈਗਾ ਡਰਾਈਵ ਮੁਹਿੰਮ ਤਹਿਤ ਜਿਲੇ੍ਹ ਦੇ ਵੱਖ ਵੱਖ ਕਸਬਿਆਂ, ਵਾਰਡਾਂ, ਗੱਲੀ ਮੁੱਹਲਿਆ ਅਤੇ ਪਿੰਡਾਂ  ਵਿੱਚ ਕੋਵਿਡ ਟੀਕਾਕਰਣ ਕੈਂਪ ਲਗਾਏ ਜਾਣਗੇ।ਸਾਰੇ ਯੋਗ ਵਿਅਕਤੀ ਇਹਨਾਂ ਕੈਂਪਾ ਦਾ ਵੱਧ ਤੋਂ ਵੱਧ ਉਠਾਉਣ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 25 ਜੁੁਲਾਈ ਦਿਨ ਐਤਵਾਰ ਨੂੰ ਮੈਗਾਡਰਾਈਵ ਤਹਿਤ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ,ਸਾਂਝਾ ਸਕੂਲ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਰਾਧਾਸੁਆਮੀ ਸਤਸੰਗ ਘਰ,ਮਹਾਰਾਣੀ ਕੱਲਬ, ਗੁਰੂਦੂਆਰਾ ਸਾਹਿਬ ਮੌਤੀ ਬਾਗ, ਸ੍ਰੀ ਸਾਂਈ ਬਾਬਾ ਮੰਦਰ ਪੁਰਾਨਾ ਬਿਸ਼ਨ ਨਗਰ, ਆਰਿਆ ਹਾਈ ਸਕੂਲ ਗੁਰਬਖਸ਼ ਕਲੋਨੀ,ਫ੍ਰੀ ਮੈਂਸੰਜ ਹਾਲ ਨੇੜੇ ਫੁਆਰਾ ਚੌਂਕ, ਗੁਰੂਦੁਆਰਾ ਸਾਹਿਬ ਜੌੜੀਆਂ ਭੱਠੀਆਂ, ਜਗਦੀਸ਼ ਕਲੋਨੀ ਪਾਰਕ ਵਾਰਡ ਨੰਬਰ 30, ਮੰਦਰ ਬਾਬਾ ਸ਼੍ਰੀ ਬਾਲਕ ਨਾਥ ਧਾਮੋ ਮਾਜਰਾ, ਸ਼ਿਵ ਮੰਦਰ ਅਨਾਜ ਮੰਡੀ ਨਾਭਾ ਗੇਟ, ਐਸ.ਡੀ ਸਕੂਲ ਸਰਹੰਦੀ ਬਜਾਰ, ਰਾਜਪੁਰਾ ਦੇ ਗੁਰੂ੍ਰੁਦੁਆਰਾ ਜਪ ਸਾਹਿਬ ਗੋਬਿੰਦ ਕਲੋਨੀ, ਮਹਿੰਦਰਾਗੰਜ ਸਰਕਾਰੀ ਸਕੂਲ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਿਪੂਦਮਨ ਕਾਲੇਜ, ਸੰਤ ਨਿੰਰਕਾਰੀ ਸਤਸੰਗ ਭਵਨ, ਰਾਧਾਸੁਆਮੀ ਸਤਸੰਗ ਭਵਨ, ਸਮਾਣਾ ਦੇ ਕੋਰਟ ਕੰਪਲੈਕਸ, ਅਗਰਵਾਲ ਧਰਮਸ਼ਾਲਾ, ਪਾਤੜਾਂ ਦੀ ਨਿਰੰਕਾਰੀ ਭਵਨ, ਘਨੌਰ ਦੇ ਸਰਕਾਰੀ ਸਕੂਲ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ।

ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਵੀਡ ਅਪਡੇਟ: ਸਿਵਲ ਸਰਜਨ
Civil Surgeon

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2543 ਕੋਵਿਡ ਰਿਪੋਰਟਾਂ ਵਿਚੋਂ 09 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48680 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 01 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47307 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 36 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਹਨਾਂ 09 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 01,ਬਲਾਕ ਭਾਦਸੋਂ ਤੋਂ 05, ਬਲਾਕ ਕਾਲੋਮਾਜਰਾ ਤੋਂ 01,ਬਲਾਕ ਦੁਧਨਸਾਧਾ ਤੋਂ 01 ਅਤੇ ਬਲਾਕ ਕੌਲੀ ਤੋਂ 01  ਕੇਸ ਰਿਪੋਰਟ ਹੋਏ ।

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਬਲਾਕ ਭਾਦਸੋਂ ਦੇ ਪਿੰਡ ਈਛੇਵਾਲ ਦੇ ਇੱਕ ਕਲਸਟਰਿੰਗ ਵਿੱਚ ਕੰਟੈਕਟ ਟਰੇਸਿੰਗ ਦੋਰਾਣ 5 ਹੋਰ ਪੋਜਟਿਵ ਕੇਸ ਆਉਣ ਅਤੇ ਹੁਣ ਤੱਕ ਕੁੱਲ 09 ਪੋਜਟਿਵ ਕੇਸ ਹੋਣ ਕਾਰਣ ਪਿੰਡ ਦੇ ਪ੍ਰਭਾਵਤ ਏਰੀਏ ਵਿੱਚ ਕੰਟੈਨਮੈਂਟ ਲਗਾ ਦਿੱਤੀ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2180 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,18,333  ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48680 ਕੋਵਿਡ ਪੋਜਟਿਵ, 7,68,576  ਨੈਗੇਟਿਵ ਅਤੇ ਲਗਭਗ 1077 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।