ਅੱਜ ਦੀ ਪਟਿਆਲਾ ਜ਼ਿਲ੍ਹੇ ਦੀ ਕੋਵਿਡ ਅਪਡੇਟ: ਸਿਵਲ ਸਰਜਨ
ਪਟਿਆਲਾ 21 ਜਨਵਰੀ ( )
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 13844 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 19 ਲੱਖ, 35 ਹਜ਼ਾਰ, 067 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 361 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 458 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਪਟਿਆਲਾ ਜਿਲ੍ਹੇ ਵਿੱਚ ਕੋਵਿਡ ਮਰੀਜਾਂ ਦੇ ਅੰਕੜੇ ਲਗਾਤਾਰ ਵੱਧਣ ਕਾਰਣ ਪੀੜਤ ਮਰੀਜਾਂ ਦੀ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ।ਮੌਤਾਂ ਦਾ ਜਿਆਦਾਤਰ ਕਾਰਣ ਮਰੀਜਾਂ ਦਾ ਹੋਰ ਬਿਮਾਰੀਆਂ ਨਾਲ ਪੀੜਤ ਹੋਣਾ ਅਤੇ ਦੇਰੀ ਨਾਲ ਰਿਪੋਰਟ ਕਰਨਾ ਹੈ।ਉਹਨਾਂ ਕਿਹਾ ਜਨਵਰੀ ਮਹੀਨੇ ਦੋਰਾਣ ਹੁਣ ਤੱਕ 47 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਚੁੱਕੀ ਹੈ ਜਿਹਨਾਂ ਵਿਚੋਂ 35 ਹੋਰ ਗੰਭੀਰ ਬਿਮਾਰੀਆਂ ਨਾਲ ਪੀੜਤ ਸਨ ਅਤੇ 14 ਮਰੀਜਾਂ ਦੀ ਮੌਤ ਹਸਪਤਾਲਾ ਵਿੱਚ ਪਹੁੰਚਣ ਦੇ 24 ਘੰਟੇ ਦੇ ਵਿੱਚ ਹੀ ਹੋ ਗਈ, ਜਿਸ ਦਾ ਕਾਰਣ ਮਰੀਜਾਂ ਦੇ ਕੋਵਿਡ ਲੱਛਣ ਹੋਣ ਦੇ ਬਾਵਜੂਦ ਡਾਕਟਰੀ ਸਲਾਹ ਨਾ ਲੈਣਾ ਅਤੇ ਦੇਰੀ ਨਾਲ ਹਸਪਤਾਲਾ ਵਿੱਚ ਰਿਪੋਰਟ ਕਰਨਾ ਹੈ।ਉਹਨਾਂ ਕਿਹਾ ਕਿ ਗੰਭੀਰ ਬਿਮਾਰੀਆਂ ਦੇ ਮਰੀਜਾਂ ਅਤੇ ਬਜੁਰਗਾਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਉਹਨਾਂ ਨੂੰ ਕਰੋਨਾ ਸਬੰਧੀ ਕੋਈ ਲੱਛਣ ਆਉਂਦੇ ਹਨ ਤਾਂ ਉਹ ਤੁਰੰਤ ਆਪਣੀ ਕੋਵਿਡ ਜਾਂਚ ਕਰਵਾਉਣ ਤਾਂ ਜੋ ਲੋੜ ਪੈਣ ਤੇਂ ਤੁਰੰਤ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ਼ ਕਰਕੇ ਲੋੜੀਂਦਾ ਇਲਾਜ ਕੀਤਾ ਜਾ ਸਕੇ।ਉਹਨਾਂ ਕਿ ਸ਼ੁਗਰ, ਕੈਂਸਰ,ਕਿਡਨੀ,ਸਾਹ, ਦਿਲ ਦੀਆਂ ਬਿਮਾਰੀਆਂ,ਹਾਈਪਰਟੈਂਸ਼ਨ ਦੇ ਮਰੀਜਾਂ ਨੰੁ ਕਰੋਨਾ ਜਿਆਦਾ ਪ੍ਰਭਾਵਤ ਕਰ ਰਿਹਾ ਹੈ।ਇਸ ਲਈ ਅਜਿਹੇ ਮਰੀਜਾਂ ਨੂੰ ਜਿਆਦਾ ਸੁਚੇਤ ਰਹਿਣ ਦੀ ਜਰੂਰਤ ਹੈ।
ਅੱਜ ਜਿਲੇ ਵਿੱਚ ਪ੍ਰਾਪਤ 2571 ਕੋਵਿਡ ਰਿਪੋਰਟਾਂ ਵਿਚੋਂ 381 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 181, ਨਾਭਾ 09, ਸਮਾਣਾ 15, ਰਾਜਪੁਰਾ 39, ਬਲਾਕ ਭਾਦਸੋਂ ਤੋਂ 25, ਬਲਾਕ ਕੋਲੀ 12, ਬਲਾਕ ਹਰਪਾਲਪੁਰ ਤੋਂ 28, ਬਲਾਕ ਕਾਲੋਮਾਜਰਾ ਤੋਂ 33, ਦੁਧਨਸਾਧਾ ਤੋਂ 15 ਅਤੇ ਬਲਾਕ ਸ਼ੁਤਰਾਣਾ ਤੋਂ 23 ਕੇਸ ਪਾਏ ਗਏ ਹਨ। ਇੱਕ ਕੋਵਿਡ ਪੋਜਟਿਵ ਕੇਸ ਦੀ ਡੁਪਲੀਕੇਟ ਐਂਟਰੀ ਹੋਣ ਅਤੇ ਚਾਰ ਦੁਜੇ ਜਿਲ੍ਹਿਆ ਨੂੰ ਸਿਫਟ ਹੋਣ ਕਾਰਣ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 60240 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ 453 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 56,213 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 2616 ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਚਾਰ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1411 ਹੋ ਗਈ ਹੈ।
ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਕਿਹਾ ਕਿ ਸਮਾਂ ਪੂਰਾ ਹੋਣ ਅਤੇ ਏਰੀਏ ਵਿਚੋਂ ਕੋਈ ਨਵਾਂ ਕੇਸ ਨਾ ਆਉਣ ਤੇਂ ਡੀ.ਐਮ.ਡਬਲਿਉ ਅਤੇ ਕਰਤਾਰਪੁਰ ਕਲੋਨੀ ਵਿਖੇ ਲੱਗੀ ਕੰਟੈਨਮੈਂਟ ਹਟਾ ਦਿੱਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਜਿੱਲੋ ਜਿਲੇ ਵਿੱਚ ਅੱਜ 3104 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,43,678 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚਂ ਜਿਲ੍ਹਾ ਪਟਿਆਲਾ ਦੇ 60,240 ਕੋਵਿਡ ਪੋਜਟਿਵ, 10,81,271 ਨੈਗੇਟਿਵ ਅਤੇ ਲਗਭਗ 2167 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਕੱਲ ਮਿਤੀ 22 ਜਨਵਰੀ ਦਿਨ ਸ਼ਨਿੱਚਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮਿਲਟਰੀ ਹਸਪਤਾਲ, ਸੁਸ਼ੀਲ ਨਾਇਰ ਆਫਿਸ਼ ਬੂਥਨਾਥ ਚੋਂਕ,ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਰਾਧਾ ਸੁਆਮੀ ਸਤਸੰਗ ਘਰ ਰਾਜਪੁਰਾ ਰੋਡ, ਗੁਰਦੁਆਰਾ ਭਾਈ ਮਨੀ ਸਿੰਘ ਜਗਤਾਰ ਨਗਰ, ਗੌਤਮ ਚਾਈਲਡ ਐਂਡ ਗੈਸਟਰੋ ਕੇਅਰ ਮਾਡਲ ਟਾਊਨ, ਕਾਲੀ ਮਾਤਾ ਮੰਦਿਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਸੂਲਰ, ਸਿਟੀ ਬਰਾਂਚ, ਜੁਝਾਰ ਨਗਰ, ਆਰੀਆ ਸਮਾਜ, ਸਿਕਲੀਗਰ ਬਸਤੀ, ਡਿਸ਼ਪੈਂਸਰੀ ਮੋਤੀ ਬਾਗ, ਦਾਰੂ ਕੁੱਟੀਆ, ਧੀਰੂ ਕੀ ਮਾਜਰੀ, ਰਾਜਪੁਰਾ ਕਲੌਨੀ, ਨਿਊ ਯਾਦਵਿੰਦਰਾ ਕਲੌਨੀ, ਸਮਾਣਾ ਦੇ ਸਬ ਡਵੀਜਨ ਹਸਪਤਾਲ ਅਤੇ ਰਾਧਾ ਸੁਆਮੀ ਸਤਸੰਗ ਘਰ ਬਿਆਸ ਸਮਾਣਾ 2 ਕਾਹਨਗੜ, ਨਾਭਾ ਦੇ ਸਿਵਲ ਹਸਪਤਾਲ ਅਤੇ ਰਾਧਾ ਸੁਆਮੀ ਸਤਸੰਗ ਘਰ ਨਾਭਾ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਰਾਧਾ ਸੁਆਮੀ ਸਤਸੰਗ ਘਰ ਰਾਜਪੁਰਾ, ਰਾਧਾ ਸੁਆਮੀ ਸਤਸੰਗ ਘਰ ਭਾਦਸੋਂ, ਸਨੌਰ , ਦੇਵੀਗੜ, ਪਾਤੜਾਂ, ਫਤਿਹਪੁਰ, ਅਤੇ , ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।
ਉਪਰੋਕਤ ਤੋਂ ਇਲਾਵਾ ਪੋਲਿੰਗ ਸਟਾਫ ਦੇ ਕੋਵਿਡ ਟੀਕਾਕਰਨ ਲਈ ਆਡੀਟੋਰੀਅਮ ਥਾਪਰ ਯੂਨੀਵਰਸਿਟੀ, ਮਲਟੀਪਰਪਜ਼ ਹਾਲ ਸਰਕਾਰੀ ਪੋਲੀਟੈਕਨਿਕ ਕਾਲਜ, ਸਰਕਾਰੀ ਬਿਕਰਮ ਕਾਲਜ, ਅਤੇ ਮਲਟੀਪਲੈਕਸ ਜਿਮਨੇਜ਼ੀਅਮ ਗਰਾਊਂਡ ਪੋਲੋ ਗਰਾਊਂਡ ਪਟਿਆਲਾ, ਪੰਜਾਬੀ ਯੂਨੀਵਰਸਿਟੀ, ਰਿਪੁਦੱਮਣ ਕਾਲਜ ਨਾਭਾ, ਪਟੇਲ ਕਾਲਜ ਰਾਜਪੁਰਾ ਅਤੇ ਸਰਕਾਰੀ ਕੀਰਤੀ ਕਾਲਜ ਨਿਆਲ (ਪਾਤੜਾਂ), ਵਿਖੇ ਵਿਸ਼ੇਸ ਕੈਂਪ ਲਗਾਏ ਜਾਣਗੇ।