ਅੱਜ ਪਟਿਆਲਾ ਜ਼ਿਲ੍ਹੇ ਵਿੱਚ ਕੋਵਿਡ ਕੇਸਾਂ ਦਾ ਵੱਡਾ ਧਮਾਕਾ; ਕੋਵਿਡ ਕੇਸਾਂ ਵਿੱਚ ਵਾਧਾ ਲਗਾਤਾਰ ਜਾਰੀ : ਸਿਵਲ ਸਰਜਨ

232

ਅੱਜ ਪਟਿਆਲਾ ਜ਼ਿਲ੍ਹੇ ਵਿੱਚ ਕੋਵਿਡ ਕੇਸਾਂ ਦਾ ਵੱਡਾ ਧਮਾਕਾ; ਕੋਵਿਡ ਕੇਸਾਂ ਵਿੱਚ ਵਾਧਾ ਲਗਾਤਾਰ ਜਾਰੀ : ਸਿਵਲ ਸਰਜਨ

ਪਟਿਆਲਾ 31 ਦਸੰਬਰ  (          )

ਅੱਜ ਜਿਲੇ ਵਿੱਚ ਪ੍ਰਾਪਤ 1134  ਕੋਵਿਡ ਰਿਪੋਰਟਾਂ ਵਿਚੋਂ 71 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 61, ਨਾਭਾ 03, ਰਾਜਪੁਰਾ 01, ਬਲਾਕ ਭਾਦਸੋਂ ਤੋਂ 04, ਬਲਾਕ ਕੋਲੀ 01, ਬਲਾਕ ਹਰਪਾਲਪੁਰ 01 ਨਾਲ ਸਬੰਧਤ ਹਨ।ਜਿਸ ਕਰਕੇ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49182 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 04 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47658 ਹੋ ਗਈ ਹੈ, ਐਕਟਿਵ ਕੇਸਾਂ ਦੀ ਗਿਣਤੀ 160 ਹੋ ਗਈ ਹੈ ਹੈ ਅਤੇ ਜਿਲੇ੍ਹ ਵਿੱਚ  ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤਾਂ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1364 ਹੋ ਗਈ ਹੈ।

ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕਿ ਕੋਵਿਡ ਕੇਸਾਂ ਵਿੱਚ ਵੱਡੀ ਗਿਣਤੀ ਵਿੱਚ ਲਗਾਤਾਰ ਵਾਧਾ ਜਾਰੀ ਹੈ ਜਿਸ ਤੋਂ ਸਾਨੂੰ ਸੁਚੇਤ ਹੋਣ ਦੀ ਲੋੜ ਹੈ।ਉਹਨਾਂ ਸਮੂਹ ਲੋਕਾਂ ਨੂੰ ਨਵੇਂ ਸਾਲ ਦੀਆਂ ਵਧਾਈ ਦਿੱਤੀ ਅਤੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਕੋਵਿਡ ਕੇਸਾਂ ਦੇ ਤੇਜੀ ਨਾਲ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਇਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਸੁਚੇਤ ਰਹਿਣਾ ਜਰੁਰੀ ਹੈ।ਉਹਨਾਂ ਲੋਕਾਂ ਨੁੰ ਬਿਮਾਰੀ ਤੋਂ ਬਚਾ ਲਈ ਸੰਪੁਰਣ ਕੋਵਿਡ ਟੀਕਾਕਰਨ ਕਰਵਾਉਣ ਅਤੇ ਕੋਵਿਡ ਲੱਛਣ ਹੋਣ ਤੇਂ ਤੁਰੰਤ ਕੋਵਿਡ ਜਾਂਚ ਕਰਵਾਉਣ ਤੇਂ ਜੋਰ ਦਿੱਤਾ।ਉਹਨਾਂ ਕਿਹਾ ਕਿ ਕੋਵਿਡ ਟੀਕਾਕਰਨ ਸੈਂਟਰਾ ਵਿੱਚ ਕੋਵਿਡ ਟੀਕਾਕਰਨ ਕਰਵਾਉਣ ਵਾਲਿਆਂ ਦੀ ਭੀੜ ਨੁੰ ਦੇਖਦੇ ਹੋਏ ਲੋੜ ਅਨੁਸਾਰ ਨਵਂੇ  ਕੈਂਪ ਸਥਾਨ ਸਥਾਪਤ ਕੀਤੇ ਜਾ ਰਹੇ ਹਨ।

ਜਿਲਾ ਐਪੀਡੋਮੋਲੋਜਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਥਾਪਰ ਕਾਲਜ ਵਿੱਚੋਂ ਬੀਤੇ ਦਿਨੀ ਤੱਕ ਲਏ 200 ਸੈਂਪਲਾ ਵਿੱਚੋਂ ਹੁਣ ਤੱਕ 27 ਕੇਸ ਪੋਜਟਿਵ ਆ ਚੁੱਕੇ ਹਨ ਅਤੇ ਅੱਜ ਵੀ 150 ਦੇ ਕਰੀਬ ਹੋਰ ਕੋਵਿਡ ਸੈਂਪਲ ਕੰਟੈਕਟ ਟਰੇਸਿੰਗ ਅਤੇ ਸੰਪਰਕ ਵਿੱਚ ਆਏ ਵਿਦਿਆਰਥੀਆਂ ਦੇ ਲਏ ਗਏ ਹਨ।ਜਿਹਨਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਇਸ ਤੋਂ ਇਲਾਵਾ ਤਿੰਨ ਪਜਟਿਵ ਕੇਸ ਐਨ. ਆਈ. ਐਸ ਵਿਚੋਂ ਵੀ ਰਿਪੋਰਟ ਹੋਏ ਹਨ।

ਸਿਹਤ  ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1234 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,85,392  ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 49,182 ਕੋਵਿਡ ਪੋਜਟਿਵ,10,35,452  ਨੈਗੇਟਿਵ ਅਤੇ ਲਗਭਗ 758 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਅੱਜ ਪਟਿਆਲਾ ਜ਼ਿਲ੍ਹੇ ਵਿੱਚ ਕੋਵਿਡ ਕੇਸਾਂ ਦਾ ਵੱਡਾ ਧਮਾਕਾ; ਕੋਵਿਡ ਕੇਸਾਂ ਵਿੱਚ ਵਾਧਾ ਲਗਾਤਾਰ ਜਾਰੀ : ਸਿਵਲ ਸਰਜਨ
Civil Surgeon

ਅੱਜ ਪਟਿਆਲਾ ਜ਼ਿਲ੍ਹੇ ਵਿੱਚ ਕੋਵਿਡ ਕੇਸਾਂ ਦਾ ਵੱਡਾ ਧਮਾਕਾ; ਕੋਵਿਡ ਕੇਸਾਂ ਵਿੱਚ ਵਾਧਾ ਲਗਾਤਾਰ ਜਾਰੀ : ਸਿਵਲ ਸਰਜਨ I ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 7713  ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਉਹਨਾਂ ਕਿਹਾ ਕਿ ਕੱਲ ਮਿਤੀ 01 ਜਨਵਰੀ ਦਿਨ ਸ਼ਨੀਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ,  ਪੁਲਿਸ ਲਾਈਨਜ,ਡੀ-115 ਇੰਡਸਟਰੀਅਲ ਪੋਕਲ ਪੁਆਇੰਟ, ਕਿਰਵੀ ਮੈਡੀਕਲ ਸਟੋਰ ਨਾਭਾ ਗੇਟ ਅਨਾਜ ਮੰਡੀ, ਡਾ. ਅਨਿਲਜੀਤ ਹਸਪਤਾਲ, ਮੋਦੀਖਾਨਾ ਸਾਹਮਣੇ ਮੋਤੀ ਬਾਗ ਗੁਰੂਦੁਆਰਾ , ਕਾਲੀਮਾਤਾ ਮੰਦਰ, ਵਾਲਮਿਕੀ ਮੰਦਰ ਸੰਜੇ ਕਲੋਨੀ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਸਿਟੀ ਬਰਾਂਚ, ਸੂਲਰ, ਅਨੰਦ ਨਗਰ ਬੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।

ਉਪਰੋਕ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਕਿਰਵੀ ਮੈਡੀਕਲ ਸਟੋਰ ਨਾਭਾ ਗੇਟ ਅਨਾਜ ਮੰਡੀ, ਮੋਦੀਖਾਨਾ ਸਾਹਮਣੇ ਮੋਤੀ ਬਾਗ ਗੁਰੂਦੁਆਰਾ, ਵਾਲਮਿਕੀ ਮੰਦਰ ਸੰਜੇ ਕਲੋਨੀ , ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾ ਵਿੱਚ ਕੋਵੈਕਸੀਨ ਨਾਲ ਕੋਵਿਡ ਟੀਕਾਕਰਨ ਵੀ ਕੀਤਾ ਜਾਵੇਗਾ।