HomeCovid-19-Updateਅੱਜ ਪਟਿਆਲਾ ਜਿਲੇ ਵਿੱਚ ਕੋਵਿਡ ਦੇ ਘੱਟ ਮਾਮਲਿਆਂ ਵਿੱਚ ਰਾਹਤ ਮਿਲੀ ਪਰ...

ਅੱਜ ਪਟਿਆਲਾ ਜਿਲੇ ਵਿੱਚ ਕੋਵਿਡ ਦੇ ਘੱਟ ਮਾਮਲਿਆਂ ਵਿੱਚ ਰਾਹਤ ਮਿਲੀ ਪਰ ਮੌਤਾਂ ਨੇ ਤਣਾਅ ਪੈਦਾ ਕਰ ਦਿੱਤਾ

ਅੱਜ ਪਟਿਆਲਾ ਜਿਲੇ ਵਿੱਚ ਕੋਵਿਡ ਦੇ ਘੱਟ ਮਾਮਲਿਆਂ ਵਿੱਚ ਰਾਹਤ ਮਿਲੀ ਪਰ ਮੌਤਾਂ ਨੇ ਤਣਾਅ ਪੈਦਾ ਕਰ ਦਿੱਤਾ

ਪਟਿਆਲਾ, 28 ਦਸੰਬਰ (   )

ਜਿਲੇ ਵਿੱਚ 15 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 710 ਦੇ ਕਰੀਬ ਰਿਪੋਰਟਾਂ ਵਿਚੋਂ 15 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,673 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 26 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,947 ਹੋ ਗਈ ਹੈ।ਅੱਜ ਜਿਲੇ ਵਿੱਚ 4 ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 474 ਹੋ ਗਈ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 252 ਹੈ।ਉਹਨਾਂ ਦੱਸਿਆਂ ਕਿ ਜਿੱਲੇ ਵਿੱਚ 96 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 15 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋ 6, ਨਾਭਾ ਤੋਂ 01, ਭਾਦਸੋ ਤੋਂ 01,ਰਾਜਪੁਰਾ 01, ਬਲਾਕ ਕੌਲੀ ਤੋਂ 03,ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਦੁੱਧਣ ਸਾਧਾਂ ਤੋਂ 02 ਕੇਸ ਰਿਪੋਰਟ ਹੋਏ ਹਨ। ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਪੋਜਟਿਵ ਆਏ ਕੇਸ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਮਾਡਲ ਟਾਉਨ, ਅਮਨ ਨਗਰ, ਅਰਬਨ ਅਸਟੇਟ ਫੇਜ 2,ਗੁਰੂ ਹਰਸਹਾਏ ਕਲੋਨੀ,ਹੀਰਾ ਬਾਗ,ਬੈਕ ਕਲੋਨੀ,ਨਾਭਾ ਤੋ ਮੈਸ ਗੇਟ ਨਾਭਾ, ਭਾਦਸੋ ਤੋ ਸ੍ਰੀਗੜ ਮੁਹੱਲਾ, ਰਾਜਪੁਰਾ ਤੋਂ ਰਾਜਪੁਰਾ ਟਾਉਨ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਅੱਜ ਪਟਿਆਲਾ ਜਿਲੇ ਵਿੱਚ ਕੋਵਿਡ ਦੇ ਘੱਟ ਮਾਮਲਿਆਂ ਵਿੱਚ ਰਾਹਤ ਮਿਲੀ ਪਰ ਮੌਤਾਂ ਨੇ ਤਣਾਅ ਪੈਦਾ ਕਰ ਦਿੱਤਾ
Civil surgeon Patiala

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 4 ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 474 ਹੋ ਗਈ ਹੈ। ਪਟਿਆਲਾ ਸ਼ਹਿਰ ਦੇ ਪੁਰਾਣਾ ਬਿਸ਼ਨ ਨਗਰ ਦੇ ਰਹਿਣ ਵਾਲੇ  88 ਸਾਲਾ ਬਜੁਰਗ ਜ਼ੋ ਕਿ ਦਿਲ ਦੀ ਬੀਮਾਰੀ ਦਾ ਮਰੀਜ਼ ਸੀ ਅਤੇ ਨਿਜੀ ਹਸਪਤਾਲ ਵਿੱਚ ਦਾਖਲ ਸੀ।ਦੂਸਰੀ ਗੁਰੂ ਹਰਸਹਾਏ ਕਲੋਨੀ ਦੇ ਰਹਿਣ ਵਾਲੇ 86 ਸਾਲਾ ਬਜੁਰਗ ਜ਼ੋ ਕਿ ਦਿਲ ਦੀ ਬੀਮਾਰੀ ਦਾ ਮਰੀਜ਼ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।ਤੀਜੀ ਬਲਾਕ ਹਰਪਾਲਪੁਰ ਦੇ ਪਿੰਡ ਖਾਨਪੁਰ ਦੇ ਰਹਿਣ ਵਾਲੇ 60 ਸਾਲਾ ਪੁਰਸ਼ ਜ਼ੋ ਕਿ ਸਾਹ ਦੀ ਦਿੱਕਤ ਕਾਰਨ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।  ਚੌਥੀ ਬਲਾਕ ਕੋਲੀ ਦੇ ਰਣਬੀਰਪੁਰਾ ਪਿੰਡ ਦੀ ਰਹਿਣ ਵਾਲੀ 80 ਸਾਲਾ ਔਰਤ ਜ਼ੋ ਕਿ ਸਾਹ ਦੀ ਦਿੱਕਤ ਕਾਰਨ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਸੀ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1435 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,83,479 ਸੈਂਪਲ ਲਏ ਜਾ ਚੁੱਕੇ ਹਨ ,ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,673 ਕੋਵਿਡ ਪੋਜਟਿਵ, 2,66,076 ਨੇਗੇਟਿਵ ਅਤੇ ਲੱਗਭਗ 1330 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

LATEST ARTICLES

Most Popular

Google Play Store