ਅੱਜ ਪਟਿਆਲੇ ਦਾ ਕੋਵੀਡ ਅਪਡੇਟ; 26 ਮਈ ਨੁੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਹੋਵੇਗਾ ਕੋਵਿਡ ਟੀਕਾਕਰਣ

290

ਅੱਜ ਪਟਿਆਲੇ ਦਾ ਕੋਵੀਡ ਅਪਡੇਟ; 26 ਮਈ ਨੁੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਹੋਵੇਗਾ ਕੋਵਿਡ ਟੀਕਾਕਰਣ

ਪਟਿਆਲਾ, 25 ਮਈ  (         )

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 2216 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,36,019 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਹੋਈ ਵੈਕਸੀਨ ਨਾਲ ਕੱਲ ਮਿਤੀ 26 ਮਈ ਦਿਨ ਬੁੱਧਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਐਸ.ਡੀਐਸ.ਈ ਸਕੂਲ਼ ਸਰਹੰਦੀ ਬਾਜਰ, ਰਾਮਲੀਲਾ ਗਰਾਉਂਡ ਰਾਘੋਮਾਜਰਾ, ,ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਾਂਝਾ ਸਕੂਲ ਤ੍ਰਿਪੜੀ, ਆਰਿਆ ਹਾਈ ਸਕੂਲ ਗੁਰਬਖਸ਼ ਕਲੋਨੀ, ਵੀਰ ਹਕੀਕਤ ਰਾਏ ਸਕੂਲ ਨੇੜੇ ਬੱਸ ਸਟੈਂਡ, ਰਾਧੇ ਸ਼ਿਆਮ ਮੰਦਰ ਅਰਬਨ ਅਸਟੇਟ ਫੇਜ 2,ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਗੁਰੂਦੁਆਰਾ ਸਾਹਿਬ ਮੌਤੀ ਬਾਗ, ਸਮਾਣਾ ਦੇ ਸ੍ਰੀ ਸ਼ਿਵ ਮੰਦਰ ਸਤਸੰਗ ਭਵਨ ਬਹਾਵਲਪੁਰ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਾਜਪੁਰਾ ਦੇ ਸ਼ਿਵ ਮੰਦਰ ਨਗਰ ਖੇੜਾ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਏਗਾ।ਜਦਕਿ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ 275 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ  ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 4288 ਦੇ ਕਰੀਬ ਰਿਪੋਰਟਾਂ ਵਿਚੋਂ 275 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 45458 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 123 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 41229 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3071 ਹੈ। ਜਿਲੇ੍ਹ ਵਿੱਚ 13 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1158 ਹੋ ਗਈ ਹੈ।

ਅੱਜ ਪਟਿਆਲੇ ਦਾ ਕੋਵੀਡ ਅਪਡੇਟ; 26 ਮਈ ਨੁੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਹੋਵੇਗਾ ਕੋਵਿਡ ਟੀਕਾਕਰਣ

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 275 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 123, ਨਾਭਾ ਤੋਂ 10, ਰਾਜਪੁਰਾ ਤੋਂ 20, ਸਮਾਣਾ ਤੋਂ 03, ਬਲਾਕ ਭਾਦਸਂੋ ਤੋਂ 29, ਬਲਾਕ ਕੌਲੀ ਤੋਂ 29, ਬਲਾਕ ਕਾਲੋਮਾਜਰਾ ਤੋਂ 6, ਬਲਾਕ ਸ਼ੁਤਰਾਣਾ ਤੋਂ 18, ਬਲਾਕ ਹਰਪਾਲਪੁਰ ਤੋਂ 12, ਬਲਾਕ ਦੁਧਣਸਾਧਾਂ ਤੋਂ 25 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 45 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 230 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਪੇਂਡੁ ਖੇਤਰਾ ਵਿੱਚ ਛੁੱਪੇ ਹੋਏ ਕੋਵਿਡ ਕੇਸਾਂ ਦੀ ਭਾਲ ਜਾਰੀ ਹੈ।ਜਿਸ ਲਈ ਆਸ਼ਾ ਵਰਕਰਾਂ ਵੱਲੋ ਘਰ ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ।ਬੀਤੇ ਕੱਲ ਤੱਕ ਜਿਲੇ ਦੇ ਪੇਂਡੂ ਖੇਤਰਾਂ ਵਿੱਚ ਆਸ਼ਾ ਵਰਕਰਾ ਵੱਲੋ ਸਰਵੇ ਦੋਰਾਣ 6 ਲੱਖ ਦੇ ਕਰੀਬ ਅਬਾਦੀ ਦਾ ਸਰਵੇ ਕੀਤਾ ਜਾ ਚੁੱਕਾ ਹੈ।ਜਿਸ ਵਿੱਚੋਂ 3358 ਕੋਵਿਡ ਲੱਛਣਾਂ ਵਾਲੇ ਸ਼ਕੀ ਵਿਅਕਤੀ ਪਾਏ ਗਏ ਸਨ, ਜਿਹਨਾਂ ਦੀ ਕੋਵਿਡ ਜਾਂਚ ਕਰਨ ਤੇਂ  ਉਹਨਾਂ ਵਿਚੋਂ ਹੁਣ ਤੱਕ 158 ਕੋਵਿਡ ਪੋਜਟਿਵ ਪਾਏ ਗਏ ਹਨ।ਜਿਹਨਾਂ ਨੂੰ ਲੋੜ ਅਨੁਸਾਰ ਆਈਸੋਲੇਟ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਕੰਟੈਨਮੈਂਟ ਏਰੀਏ ਵਿੱਚ ਕੰਟੈਕਟ ਟਰੇਸਿੰਗ ਲਈ ਸਿਹਤ ਟੀਮਾਂ ਵੱਲੋ ਏਰੀਏ ਵਿੱਚ ਜਾ ਕੇ ਕੋਵਿਡ ਸੈਪਲਿੰਗ ਕੀਤੀ ਜਾ ਰਹੀ ਹੈ।ਜਦਕਿ ਸਰਵੇ ਦੋਰਾਣ ਸ਼ਕੀ ਮਰੀਜਾਂ ਦੇ ਤੰਦਰੁਸਤ ਸਿਹਤ ਕੇਂਦਰਾ/ਪਿੰਡਾਂ ਵਿੱਚ ਡਾਕਟਰਾਂ / ਕਮਿਉਨਿਟੀ ਸਿਹਤ ਅਫਸਰਾਂ ਵੱਲੋ ਕੋਵਿਡ ਸੈਂਪਲਿੰਗ ਕੀਤੀ ਜਾ ਰਹੀ ਹੈ।

ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ 2, ਬਲਾਕ ਭਾਦਸੋਂ ਦੇ ਪਿੰਡ ਅਜਨੌਦਾ ਕਲਾਂ ਅਤੇ ਬਲਾਕ ਕਾਲੋਮਾਜਰਾ ਦੇ ਪਿੰਡ ਮੰਡਵਾਲ ਵਿੱਚ ਲਗਾਈ ਮਾਈਕਰੋ ਕੰਟੇਨਮੈਂਟ ਏਰੀਏ ਵਿੱਚੋਂ ਸਮਾਂ ਪੂਰਾ ਹੋਣ ਕਾਰਣ ਹਟਾ ਦਿਤੀ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4204 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,44,874 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 45458 ਕੋਵਿਡ ਪੋਜਟਿਵ, 5,97,430 ਨੈਗੇਟਿਵ ਅਤੇ ਲਗਭਗ 1986 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।