ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਜੀ.ਓ.ਜੀ ਅਤੇ ਸਮਾਜ ਸੇਵੀ ਸੰਗਠਨਾਂ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਦਾ ਦਿੱਤਾ ਸੁਨੇਹਾ
ਗੁਰਜੀਤ ਸਿੰਘ /ਸੰਗਰੂਰ/ 20 ਜੂਨ:
ਨੋਵਲ ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ, ਜਿਸ ਤਹਿਤ ਲੋਕਾਂ ਨੂੰ ਇਸ ਵਾਇਰਸ ਤੋਂ ਬਚਣ ਲਈ ਜਾਗਰੂਕ ਕਰਨ ਹਿੱਤ ਸਿਵਲ ਪ੍ਰਸ਼ਾਸਨ, ਪੁਲਿਸ, ਪ੍ਰਸ਼ਾਸਨ, ਸਿਹਤ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਉਲੀਕ ਕੇ ਅਤੇ ਘਰੋਂ-ਘਰੀਂ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਮਿਸ਼ਨ ਫਤਿਹ ਤਹਿਤ ਚੱਲ ਰਹੇ ਤੀਜੇ ਹਫ਼ਤੇ ਤਹਿਤ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸ ਮੁਹਿੰਮ ਅਧੀਨ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਆਂਗਣਵਾੜੀ ਵਰਕਰ, ਆਸ਼ਾ ਵਰਕਰ, ਖੁਸ਼ਹਾਲੀ ਦੇ ਰਾਖੇ, ਐਨ.ਜੀ.ਓਜ਼ ਪਹਿਲਾਂ ਵੀ ਅਹਿਮ ਭੁਮਿਕਾ ਅਦਾ ਕਰਦੇ ਆ ਰਹੇ ਹਨ ਅਤੇ ਹੁਣ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਯੋਗਦਾਨ ਦੇ ਰਹੇ ਹਨ।
ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਜੀ.ਓ.ਜੀ ਅਤੇ ਸਮਾਜ ਸੇਵੀ ਸੰਗਠਨਾਂ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਦਾ ਦਿੱਤਾ ਸੁਨੇਹਾ Iਐਨ.ਜੀ.ਓਜ਼ ਵੱਲੋਂ ਘਰੋਂ-ਘਰੀਂ ਜਾ ਕੇ ਇਸ ਜਾਗਰੂਕਤਾ ਮੁਹਿੰਮ ਵਿੱਚ ਆਪਣੀ ਭੁਮਿਕਾ ਅਦਾ ਕੀਤੀ ਜਾ ਰਹੀ ਹੈ। ਇਸ ਮੌਕੇ ਮਿਸ਼ਨ ਫਤਿਹ ਦੇ ਜਾਗਰੂਕਤਾ ਪੈਂਫਲੈਟਸ ਵੰਡੇ ਗਏ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਕਿ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਕੁਝ ਗੱਲਾਂ ਸ਼ਾਮਿਲ ਕਰਕੇ ਅਸੀਂ ਇਸ ਬਿਮਾਰੀ ਤੋਂ ਬੱਚ ਸਕਦੇ ਹਾਂ ਅਤੇ ਸਾਵਧਾਨੀ ਨਾਲ ਜੀਵਨ ਜਿਓਣ ਨਾਲ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ। ਲੋਕਾਂ ਨੂੰ ਮਾਸਕ ਪਹਿਨਣ, ਸਾਬਨ ਨਾਲ ਬਾਰ-ਬਾਰ ਹੱਥ ਧੋਣ ਅਤੇ ਸਮਾਜਿਕ ਦੂਰੀ ਰੱਖਣ ਦੀ ਮਹੱਤਤਾ ਸਬੰਧੀ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾਵੇ ਅਤੇ ਦੱਸਿਆ ਜਾਵੇ ਕਿ ਸਿਰਫ਼ ਜ਼ਰੂਰੀ ਕੰਮਾਂ ਕਾਰਨ ਹੀ ਘਰੋਂ ਬਾਹਰ ਨਿਕਲਿਆ ਜਾਵੇ।