HomeEducationਆਈ.ਕੇ.ਜੀ ਪੀ.ਟੀ.ਯੂ ਵੱਲੋਂ 8 ਮਈ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਆਈ.ਕੇ.ਜੀ ਪੀ.ਟੀ.ਯੂ ਵੱਲੋਂ 8 ਮਈ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਆਈ.ਕੇ.ਜੀ ਪੀ.ਟੀ.ਯੂ ਵੱਲੋਂ 8 ਮਈ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਜਲੰਧਰ/ਕਪੂਰਥਲਾ/ ਅਪ੍ਰੈਲ 27, ​​2023

ਆਈ.ਕੇ. ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ, ਕਪੂਰਥਲਾ ਵੱਲੋਂ 08 ਮਈ ਤੋਂ ਸ਼ੁਰੂ ਹੋਣ ਵਾਲੀਆਂ ਵੱਖੋ ਵੱਖ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਪ੍ਰਬੰਧਨ ਵੱਲੋਂ ਇਹ ਫੈਂਸਲਾ ਜਲੰਧਰ ਵਿਖੇ ਹੋਣ ਜਾ ਰਹੀਆਂ ਮੈਂਬਰ ਪਾਰਲੀਮੈਂਟ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਯੂਨੀਵਰਸਿਟੀ ਬੁਲਾਰੇ ਮੁਤਾਬਿਕ ਹੁਣ ਇਹ ਪ੍ਰੀਖਿਆਵਾਂ 15 ਮਈ ਤੋਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਸੋਧੀ ਗਈ ਡੇਟ ਸ਼ੀਟ ਜਲਦ ਜਾਰੀ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਵੱਲੋਂ ਇਹ ਸਮੈਸਟਰ ਪ੍ਰੀਖਿਆਵਾਂ ਪੰਜਾਬ ਭਰ ਦੇ ਅਫ਼ਿਲੀਏਟਡ ਕਾਲਜਾਂ, ਯੂਨਿਵਰਸਿਟੀ ਸਾਰੇ ਕੈਂਪਸ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਲਈਆਂ ਜਾਣੀਆਂ ਹਨ।

 

LATEST ARTICLES

Most Popular

Google Play Store