ਐਮ.ਪੀ. ਪਰਨੀਤ ਕੌਰ 125 ਭਾਰਤੀ ਔਰਤਾਂ ਦੇ ਜਥੇ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਏ
ਅੰਮ੍ਰਿਤਸਰ / ਪਟਿਆਲਾ 8 ਮਾਰਚ:
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਟਿਆਲਾ ਤੋਂ ਲੋਕ ਸਭਾ ਮੈਂਬਰਪਰਨੀਤ ਕੌਰ 125 ਔਰਤਾਂ ਦੇ ਜਥੇ (ਫਿਕੀ ਫਲੋਅ ਸੰਸਥਾ, ਸ੍ਰੀ ਅੰਮ੍ਰਿਤਸਰ) ਸਮੇਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਡੇਰਾ ਬਾਬਾ ਨਾਨਕ ਕਰਤਾਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਪੁੱਜੇ।
ਡੇਰਾ ਬਾਬਾ ਨਾਨਕ ਪੁੱਜਣ ‘ਤੇ ਸ੍ਰੀ ਅੰਮ੍ਰਿਤਸਰ ਹਲਕੇ ਤੋਂ ਮੈਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਸਮੇਤ ਪੰਜਾਬ ਦੇ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇਪਰਨੀਤ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਭਰਵਾਂ ਸਵਾਗਤ ਕਰਦਿਆਂ ਜੀ ਆਇਆ ਆਖਿਆ। ਉਨ੍ਹਾਂ ਨੇਪਰਨੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਭੇਟ ਕਰਨ ਲਈ ਰੁਮਾਲਾ ਸਾਹਿਬ ਵੀ ਸੌਂਪਿਆ।
ਸ੍ਰੀਮਤੀ ਪਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋ ਕੇ ਪੰਜਾਬ, ਦੇਸ਼ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਆਪਣੇ ਤੇ ਆਪਣੇ ਪਰਿਵਾਰ ਸਮੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਸ੍ਰੀ ਕਰਤਾਰਪੁਰ ਸਾਹਿਬ ਰੁਮਾਲਾ ਸਾਹਿਬ ਅਰਪਿਤ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂਪਰਨੀਤ ਕੌਰ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤ ਨੂੰ ਬਹੁਤ ਵੱਡਾ ਰੁਤਬਾ ਦਿਤਾ ਹੈ ਤੇ ਜਿਸ ਸਦਕਾ ਅੱਜ ਸਾਨੂੰ ਤਾਕਤ ਮਿਲੀ ਹੈ ਅਤੇ ਮਾਣ ਸਤਿਕਾਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਖਾਹਸ਼ ਸੀ ਕਿ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮੌਕੇ ਗੁਰੂ ਮਹਾਰਾਜ ਦਾ ਸੁਕਰਾਨਾ ਕਰਨ ਵਾਸਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਇਆ ਜਾਵੇ। ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਅੱਜ ਇਸ ਲਾਂਘੇ ਰਾਹੀ ਗੁਰੂ ਮਹਾਰਾਜ ਦਾ ਸੁਕਰਾਨਾ ਕਰਨ ਵਾਸਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਜਾ ਰਹੇ ਹਨ।
ਇੱਕ ਸਵਾਲ ਦੇ ਜਵਾਬ ‘ਚਪਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਲੀਮੈਂਟ ਵਿੱਚ ਔਰਤਾਂ ਦਾ ਰਾਖਵਾਂਕਰਨ ਵਧਾਉਣ ਲਈ ਸੰਘਰਸ ਕਰ ਰਹੀ ਹੈ ਅਤੇ ਸ਼ੁਰੂ ਤੋਂ ਹੀ ਕਾਂਗਰਸ ਨੇ ਔਰਤਾਂ ਦੇ ਹੱਕਾਂ ਲਈ ਆਵਾਜ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਸਥਾਨਕ ਸਰਕਾਰਾਂ ਤੇ ਪੰਚਾਇਤਾਂ ‘ਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਲਾਗੂ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹੋਇਆ ਮੈਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ 550 ਸਾਲ ਪਹਿਲਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋ ਔਰਤ ਨੂੰ ਸਮਾਜ ਵਿਚ ਮਹਾਨ ਦਰਜਾ ਦਿੱਤਾ ਗਿਆ ਸੀ। ਜਿਸ ਤਹਿਤ ਸਮਾਜ ਸੁਧਾਰ ਦੀਆਂ ਲਹਿਰਾ ਚਲਾਈਆਂ ਗਈਆਂ ਅਤੇ ਔਰਤ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਗਿਆ ਸੀ।
ਔਜਲਾ ਨੇ ਕਿਹਾ ਕਿ ਇਸੇ ਤਹਿਤ ਅੱਜ ਪੰਜਾਬ ਸਰਕਾਰ ਨੇ ਔਰਤਾਂ ਨੂੰ ਮਾਣ ਸਤਿਕਾਰ ਦਿੰਦਿਆਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਲੋਕ ਸਭਾ ਮੈਂਬਰਪਰਨੀਤ ਕੌਰ ਦੀ ਅਗਵਾਈ ਹੇਠ 125 ਬੀਬੀਆਂ ਦਾ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਭੇਜਿਆ ਹੈ ਜੋ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗਾ ਤੇ ਗੁਰੂ ਮਹਾਰਾਜ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕਰੇਗਾ।
ਔਜਲਾ ਨੇ ਦੱਸਿਆ ਕਿ ‘ਫਿਕੀ ਫਲੋਅ ਸੰਸਥਾ’ ਦੇ ਚੇਅਰਪਰਸਨ ਬੀਬਾ ਅਰੂਸ਼ੀ, ਵਲੋਂ ਔਰਤਾਂ ਦੇ ਹੱਕ ਵਿਚ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ ਅਤੇ ਸਮਾਜ ਵਿਚ ਔਰਤਾਂ ਦੇ ਉੱਚੇ ਦਰਜ ਲਈ ਵੱਡਮੁੱਲੇ ਕੰਮ ਕੀਤੇ ਗਏ ਹਨ।
ਐਮ.ਪੀ. ਪਰਨੀਤ ਕੌਰ 125 ਭਾਰਤੀ ਔਰਤਾਂ ਦੇ ਜਥੇ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਏ Iਇਸ ਮੌਕੇ ਮੈਬਰ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਅੰਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸਫ਼ਾਕ, ਐਸ.ਪੀ. ਔਜਲਾ ਦੇ ਮਾਤਾਜਗੀਰ ਕੌਰ, ਅੰਦਲੀਪ ਔਜਲਾ, ਅਮਨਦੀਪ ਕੌਰ, ‘ਫਿਕੀ ਫਲਅ ਸੰਸਥਾ’ ਸ੍ਰੀ ਅੰਮ੍ਰਿਤਸਰ ਦੇ ਚੇਅਰਪਰਸਨ ਅਰੂਸ਼ੀ, ਚੇਅਰਮੈਨ ਡਾਕਟਰ ਸਤਨਾਮ ਸਿੰਘ ਨਿੱਝਰ, ਐਸ.ਐਸ.ਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ, ਐਸ.ਡੀ.ਐਮ ਡੇਰਾ ਗੁਰਸਿਮਰਨ ਸਿੰਘ ਢਿੱਲੋ, ਡਾ. ਸ਼ੈਰੀ ਸੰਧੂ, ਨਿਤਿਨ ਬੱਤਰਾ ਆਦਿ ਹਾਜਰ ਸਨ।