ਐਸ.ਡੀ.ਐਮ ਗਿਦੜਬਾਹਾ ਵੱਲੋਂ ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ

213

ਐਸ.ਡੀ.ਐਮ ਗਿਦੜਬਾਹਾ ਵੱਲੋਂ ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ

ਗਿੱਦੜਬਾਹਾ, 20 ਜਨਵਰੀ

ਡਿਪਟੀ ਕਮਿਸ਼ਨਰ ਸ੍ਰੀ ਮੁੁਕਤਸਰ ਸਾਹਿਬ  ਐਮ.ਕੇ. ਅਰਾਵਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਗਿਦੜਬਾਹਾ ਉਮ ਪ੍ਰਕਾਸ਼ ਨੇ ਵੱਖ-ਵੱਖ ਸਰਕਾਰੀ ਦਫਤਰਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਦੇ ਪਾਬੰਦ ਹੋਣ ਦੇ ਆਦੇਸ਼ ਦਿੱਤੇ।ਇਸ ਮੌਕੇ ਸਬ ਡਵੀਜ਼ਨ ਗਿੱਦੜਬਾਹਾ ਦੇ 7 ਅਧਿਕਾਰੀ ਗੈਰ ਹਾਜ਼ਰ ਪਾਏ ਗਏ।

ਐਸ.ਡੀ.ਐਮ ਗਿਦੜਬਾਹਾ ਵੱਲੋਂ ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ
ਐਸ.ਡੀ.ਐਮ. ਨੇ ਕਿਹਾ ਕਿ ਭਵਿੱਖ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅਚਨਚੇਤ ਚੈਕਿੰਗ ਸਮੇਂ-ਸਮੇਂ ਤੇ ਜਾਰੀ ਰਹੇਗੀ ਅਤੇ ਅਧਿਕਾਰੀਆਂ /ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੀ ਸੇਵਾ ਲਈ ਦਫ਼ਤਰਾਂ ਵਿਚ ਤੈਨਾਤ ਹਾਂ ਅਤੇ ਸਾਡਾ ਮੁੱਢਲਾ ਫਰਜ਼ ਏਹੀ ਹੈ ਕਿ ਅਸੀਂ ਸਮੇਂ ਸਿਰ ਦਫ਼ਤਰ ਵਿਚ ਹਾਜ਼ਰ ਹੋ ਕੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇ ਸਕੀਏ।