ਐੱਨ. ਐੱਸ. ਐੱਸ. ਵਿਭਾਗ ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਸਥਾਪਨਾ ਦਿਵਸ ਮੌਕੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ਼ ਜਾਗਰੂਕਤਾ ਸੈਮੀਨਾਰ ਕਰਵਾਇਆ

180

ਐੱਨ. ਐੱਸ. ਐੱਸ. ਵਿਭਾਗ ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਸਥਾਪਨਾ ਦਿਵਸ ਮੌਕੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਪਟਿਆਲਾ/ ਸਤੰਬਰ 25, 2023

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਆਪਣੇ ਸਥਾਪਨਾ ਦਿਵਸ ਮੌਕੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ਼ ਸ਼ਹੀਦ ਭਗਤ ਸਿੰਘ ਹੋਸਟਲ, ਵਿਖੇ ਇਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ‘ਸਵੱਛਤਾ ਹੀ ਸੇਵਾ ਹੈ’ ਨਾਮਕ ਇਸ  ਸੈਮੀਨਾਰ ਵਿੱਚ ਵਾਤਾਵਰਣ ਦੀ ਸੰਭਾਲ  ਬਾਰੇ ਗੱਲ ਕੀਤੀਆਂ ਗਈਆ।

ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਹਿਮੇਂਦਰ ਭਾਰਤੀ, ਜੋ ਕਿ ਯੂਨੀਵਰਿਸਟੀ ਵਿਖੇ ਸਥਾਪਿਤ ਪੰਜਾਬ ਵਣ ਤ੍ਰਿਣ ਜੀਵ ਜੰਤੂ ਮੁੜ ਬਹਾਲੀ ਕੇਂਦਰ ਦੇ ਡਾਇਰੈਕਟਰ ਹਨ, ਨੇ ਵਾਤਾਵਰਣ ਅਤੇ ਜੀਵ ਜੰਤੂਆ ਦੀ ਸੰਭਾਲ ਬਾਰੇ ਵਿਚਾਰ ਪ੍ਰਗਟਾਉਂਦਿਆ ਕਿਹਾ ਕਿ ਸਾਨੂੰ ਵਾਤਾਵਰਣ ਤੇ ਜੀਵ ਜੰਤੂਆ ਦੇ ਰਹਿਣ ਲਈ ਘੱਟੋ ਘੱਟ ਅੱਧੀ ਜਮੀਨ ਛੱਡ ਦੇਣੀ ਚਾਹੀਦੀ ਹੈ ਤਾਂ ਜੋ ਉਹ ਧਰਤੀ ਉੱਤੇ ਜਿਉਂਦੇ ਰਹਿ ਸਕਣ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਜੀਵ ਜੰਤੂ ਮਨੁੱਖ ਦੀਆਂ ਗ਼ਲਤੀਆਂ ਕਰ ਕੇ ਅਲੋਪ ਹੋ ਰਹੇ ਹਨ।

ਇਸ ਪ੍ਰੋਗਰਾਮ ਵਿੱਚ ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਇੰਜ. ਚਰਨਜੀਵ ਸਿੰਘ ਸਰੋਆ ਅਤੇ ਵਲੰਟੀਅਰਜ਼ ਨੇ ਭਾਗ ਲਿਆ।ਡਾ. ਸੰਦੀਪ ਸਿੰਘ ਵੱਲੋ ਮੰਚ ਦਾ ਸੰਚਾਲਨ ਕਰਦੇ ਹੋਏ ਐੱਨ. ਐੱਸ. ਐੱਸ. ਦਿਵਸ ਬਾਰੇ ਕਵਿਤਾ ਵੀ ਸੁਣਾਈ ਗਈ। ਇਸ ਮੌਕੇ ਸ਼ਹੀਦ ਭਗਤ ਸਿੰਘ ਹੋਸਟਲ ਦੇ ਵਿਦਿਆਰਥੀਆਂ ਵੱਲੋ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਨਾਟਕ ‘ਬੁੱਤ ਬੋਲ ਪਿਆ’ ਖੇਡਿਆ ਗਿਆ।

ਐੱਨ. ਐੱਸ. ਐੱਸ. ਵਿਭਾਗ ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਸਥਾਪਨਾ ਦਿਵਸ ਮੌਕੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਮੁੱਖ ਬੁਲਾਰੇ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋ ਦਿੱਤੀ ਜਾਣਕਾਰੀ ਨੂੰ ਅੱਗੇ ਫੈਲਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਵਲੰਟੀਅਰਾਂ ਨੂੰ ਪਿੰਡ -ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਡਾ. ਸਿਮਰਨਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਲਗਭਗ 150 ਵਲੰਟੀਅਰਾਂ ਅਤੇ ਹੋਸਟਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਹੋਸਟਲ ਵਿੱਚ ਚਾਰ ਨਿੰਮ੍ਹ ਦੇ ਬੂਟੇ ਵੀ ਲਗਾਏ ਗਏ।