HomeCovid-19-Updateਓਟ ਕਲੀਨਿਕ ਅਤੇ ਸਾਰੇ ਨਸ਼ਾ ਛਡਾਊ ਕੇਂਦਰ ਰਜਿਸਟਰ ਮਰੀਜ਼ਾਂ ਨੂੰ ਦੋ ਹਫਤਿਆਂ...

ਓਟ ਕਲੀਨਿਕ ਅਤੇ ਸਾਰੇ ਨਸ਼ਾ ਛਡਾਊ ਕੇਂਦਰ ਰਜਿਸਟਰ ਮਰੀਜ਼ਾਂ ਨੂੰ ਦੋ ਹਫਤਿਆਂ ਲਈ ਦਵਾਈ ਘਰ ਲੈਜਾਣ -ਡਾ.ਮਲਹੋਤਰਾ

ਓਟ ਕਲੀਨਿਕ ਅਤੇ ਸਾਰੇ ਨਸ਼ਾ ਛਡਾਊ ਕੇਂਦਰ ਰਜਿਸਟਰ ਮਰੀਜ਼ਾਂ ਨੂੰ ਦੋ ਹਫਤਿਆਂ ਲਈ ਦਵਾਈ ਘਰ ਲੈਜਾਣ -ਡਾ.ਮਲਹੋਤਰਾ

ਪਟਿਆਲਾ 31 ਮਾਰਚ (         )

ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਜੀ ਦੇ ਦਿਸ਼ਾ-ਨਿਰਦੇਸਾ ਅਨੁਸਾਰ ਨੋਵੋਲ ਕੋਰੋਨਾਵਾਇਰਸ (ਕੋਵਿਡ-19) ਦੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਲਈ ਵੱਡੀ ਰਾਹਤ ਵਜੋਂ, ਜਿਲ੍ਹੇ ਦੇ ਸਾਰੇ  ਓਟ (ਓ.ਓ.ਟੀ.) ਕਲੀਨਿਕ,  ਸਰਕਾਰੀ ਨਸ਼ਾ ਛਡਾਊ ਕੇਂਦਰਾਂ ਅਤੇ  ਲਾਇਸੰਸਸ਼ੁਦਾ ਪ੍ਰਾਇਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਰਜਿਸਟਰਡ ਮਰੀਜ਼ਾਂ ਨੂੰ ਬੁਪ੍ਰੇਨੋਰਫਾਈਨ + ਨਲੋਕਸੋਨ ਦਵਾਈਆਂ ਦੀ ਦੋ ਹਫਤੇ ਦੀ ਡੋਜ਼ ਘਰ ਲੈਜਾਣ ਦੀ ਸਹੂਲਤ ਦੇਣ ਦੀ ਮਨਜੂਰੀ ਦਿੱਤੀ ਗਈ  ਹੈ।

fੲਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ.ਮਲਹੋਤਰਾ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ  ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰ ਇਲਾਜ ਸੇਵਾਵਾਂ ਸਮੇਤ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰਫਿਊ ਅਤੇ ਲਾਕਡਾਊਨ ਦੇ ਇਸ ਸਮੇਂ ਦੌਰਾਨ, ਸਰਕਾਰ ਨੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਹਨ। ਡਾ. ਮਲਹੋਤਰਾ ਨੇ ਕਿਹਾ ਕਿ  ਸਿਹਤ ਵਿਭਾਗ ਵੱਲੋਂ  ਕੋਵਿਡ -19 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਰੀਜ਼ਾਂ ਵਿਚ ਸਮਾਜਿਕ ਦੂਰੀ ਬਣਾਈ ਰੱਖਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਿਾ ਰਿਹਾ ਹੈ ਅਤੇ ਇਹਨਾਂ ਕੇਂਦਰਾਂ ਵਿੱਚ ਦਵਾਈਆਂ ਲੈਣ ਦੌਰਾਨ ਇਕ ਦੂਜੇ ਤੋਂ ਦੂਰੀ ਬਣਾਏ ਰੱਖਣ ਲਈ ,ਸਬੰਧਤ ਸਿਹਤ ਸੰਸਥਾਵਾਂ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਡਾ ਮਲਹੋਤਰਾ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਸਿਹਤ ਕੇਂਦਰ  ਪਹਿਲਾਂ ਹੀ ਕਾਰਜਸ਼ੀਲ ਹਨ ਅਤੇ ਮਰੀਜ਼ਾਂ ਨੂੰ ਦਵਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿਚ ਆਉਣ ਸਮੇਂ ਮਰੀਜ਼ਾਂ ਨੂੰ ਕੋਰੋਨਾਵਾਇਰਸ ਅਤੇ ਇਸ ਦੇ ਰੋਕਥਾਮ ਉਪਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ  ਮਰੀਜ਼ਾਂ ਨੂੰ ਇਹ ਵੀ ਸੂਚਿਤ ਕੀਤਾ ਜਾ ਰਿਹਾ ਹੈ ਕਿ ਜਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋਣ ਦੀ ਸਥਿਤੀ ਵਿੱਚ ਉਹਨਾਂ ਨੂੰ ਲਾਜ਼ਮੀ ਤੌਰ ‘ਤੇ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਜਾਂ ਟੌਲ ਫਰੀ ਹੈਲਪਲਾਈਨ ਨੰਬਰ 104 ਤੇ ਵੀ ਸੰਪਰਕ ਕਰਕੇ ਸਿਹਤ ਸੇਵਾਵਾਂ ਵਾਰੇ ਜਾਣਕਾਰੀ ਲੈ ਸਕਦੇ ਹਨ।

LATEST ARTICLES

Most Popular

Google Play Store