ਕਬੀਰ ਦਾਸ ਨੂੰ ਵੱਡੀ ਜ਼ਿੰਮੇਵਾਰੀ ਮਿਲਣ ’ਤੇ ਵਿਧਾਇਕ ਚੰਦੂਮਾਜਰਾ ਤੇ ਪ੍ਰਧਾਨ ਹਰਪਾਲ ਜੁਨੇਜਾ ਨੇ ਕੀਤਾ ਸਨਮਾਨ

181

ਕਬੀਰ ਦਾਸ ਨੂੰ ਵੱਡੀ ਜ਼ਿੰਮੇਵਾਰੀ ਮਿਲਣ ’ਤੇ ਵਿਧਾਇਕ ਚੰਦੂਮਾਜਰਾ ਤੇ ਪ੍ਰਧਾਨ ਹਰਪਾਲ ਜੁਨੇਜਾ ਨੇ ਕੀਤਾ ਸਨਮਾਨ

ਪਟਿਆਲਾ, 24 ਜੂਨ (ਗੁਰਜੀਤ ਸਿੰਘ)-

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ ਵਲੋਂ ਉਘੇ ਵਪਾਰੀ ਅਤੇ ਨਾਭਾ ਦੇ ਹਲਕਾ ਇੰਚਾਰਜ ਬਾਬੂੁ ਕਬੀਰ ਦਾਸ ਨੂੰ ਵਪਾਰ ਮੰਡਲ ਤੇ ਉਦਯੋਗਿਕ ਵਿੰਗ ਦਾ ਜਨਰਲ ਸਕੱਤਰ ਬਣਾਉਣ ’ਤੇ ਅੱਜ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।

ਇਸ ਮੌਕੇ ਵਿਧਾਇਕ ਚੰਦੂਮਾਜਰਾ ਤੇ ਹਰਪਾਲ ਜੁਨੇਜਾ ਨੇ ਕਿਹਾ ਕਿ ਬਾਬੂ ਕਬੀਰ ਦਾਸ ਜਿਥੇ ਪੰਜਾਬ ਦੇ ਵੱਡੇ ਆਗੂ ਹਨ, ਉਥੇ ਉਘੇ ਵਪਾਰੀ ਹੋਣ ਦੇ ਨਾਤੇ ਵੱਡਾ ਵਪਾਰੀ ਵਰਗ ਉਨ੍ਹਾਂ ਦੇ ਨਾਲ ਜੁੜਿਆ ਹੋਇਆ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ। ਉਨ੍ਹਾਂ ਕਬੀਰ ਦਾਸ ਨੂੰ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ ਦਾ ਧੰਨਵਾਦ ਵੀ ਕੀਤਾ।

ਕਬੀਰ ਦਾਸ ਨੂੰ ਵੱਡੀ ਜ਼ਿੰਮੇਵਾਰੀ ਮਿਲਣ ’ਤੇ ਵਿਧਾਇਕ ਚੰਦੂਮਾਜਰਾ ਤੇ ਪ੍ਰਧਾਨ ਹਰਪਾਲ ਜੁਨੇਜਾ ਨੇ ਕੀਤਾ ਸਨਮਾਨ

ਵਿਧਾਇਕ ਚੰਦੂਮਾਜਰਾ ਤੇ ਪ੍ਰਧਾਨ ਜੁਨੇਜਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਨਾ ਕੇਵਲ ਵਪਾਰੀਆਂ ਸਗੋਂ ਸਮੁੱਚੇ ਵਰਗਾਂ ਦੀ ਬੁਰੀ ਤਰ੍ਹਾਂ ਲੁੱਟ ਖਸੁੱਟ ਕੀਤੀ ਹੈ, ਜਿਸ ਨੂੰ ਦੇਖਦੇ ਹੋਏ ਅੱਜ ਪੰਜਾਬ ਦਾ ਬੱਚਾ ਬੱਚਾ ਉਨ੍ਹਾਂ ਤੋਂ ਨਾਰਾਜ਼ ਹੈ ਤੇ ਪੰਜਾਬ ਦੇ ਲੋਕ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਕਿ ਕਾਂਗਰਸ ਨੂੰ ਸਬਕ ਸਿਖਾਇਆ ਜਾ ਸਕੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਜਨਰਲ ਸਕੱਤਰ ਕਬੀਰ ਦਾਸ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਬੜੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਕਬੀਰ ਦਾਸ ਨੇ ਕਿਹਾ ਕਿ ਕਾਂਗਰਸ ਨੇ ਜਿਸ ਤਰ੍ਹਾਂ ਲੁੱਟ ਖਸੁੱਟ ਕਰਕੇ ਪੰਜਾਬ ਦਾ ਸਮੁੱਚਾ ਕਾਰੋਬਾਰ ਚੌਪਟ ਕਰ ਦਿੱਤਾ ਹੈ ਅਤੇ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਨੇ ਸਮੁੱਚੇ ਕਾਰੋਬਾਰਾਂ ’ਤੇ ਕਬਜ਼ੇ ਕਰ ਲਏ ਹਨ, ਉਸ ਨਾਲ ਜਿਥੇ ਪੰਜਾਬ ਦੀ ਅਰਥ ਵਿਵਸਥਾ ਚੌਪਟ ਹੋ ਗਈ ਹੈ, ਉਥੇ ਸਮੁੱਚੇ ਵਪਾਰੀ ਵਰਗ ਕਾਂਗਰਸ ਤੋਂ ਨਾਰਾਜ਼ ਚੱਲਿਆ ਆ ਰਿਹਾ ਹੈ।

ਕਬੀਰ ਦਾਸ ਨੂੰ ਵੱਡੀ ਜ਼ਿੰਮੇਵਾਰੀ ਮਿਲਣ ’ਤੇ ਵਿਧਾਇਕ ਚੰਦੂਮਾਜਰਾ ਤੇ ਪ੍ਰਧਾਨ ਹਰਪਾਲ ਜੁਨੇਜਾ ਨੇ ਕੀਤਾ ਸਨਮਾਨ I ਇਸ ਮੌਕੇ ਪ੍ਰੋ. ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ, ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਚੌਹਾਨ, ਸੁਖਬੀਰ ਸਿੰਘ ਸਨੌਰ, ਸੁਖਬੀਰ ਬਲਬੇੜਾ ਆਦਿ ਹਾਜ਼ਰ ਸਨ।