ਕਰੋਨਾ ਮਹਾਂਮਾਰੀ ਵਿੱਚ ਦਿਲ ਨੂੰ ਤੰਦਰੁਸਤ ਰੱਖਣਾ ਪਹਿਲਾਂ ਨਾਲੋਂ ਵੀ ਜ਼ਿਆਦਾ ਜ਼ਰੂਰੀ – ਡਾ ਇੰਦਰਜੀਤ ਕੌਰ

135

ਕਰੋਨਾ ਮਹਾਂਮਾਰੀ ਵਿੱਚ ਦਿਲ ਨੂੰ ਤੰਦਰੁਸਤ ਰੱਖਣਾ ਪਹਿਲਾਂ ਨਾਲੋਂ ਵੀ ਜ਼ਿਆਦਾ ਜ਼ਰੂਰੀ – ਡਾ ਇੰਦਰਜੀਤ ਕੌਰ

ਘੁੱਦਾ / (ਬਠਿੰਡਾ) ਸਤੰਬਰ, 29,2020

ਕਰੋਨਾ ਮਹਾਂਮਾਰੀ ਦੇ ਇਸ ਦੌਰ ਵਿੱਚ ਦਿਲ ਨੂੰ ਤੰਦਰੁਸਤ ਰੱਖਣਾ ਪਹਿਲਾਂ ਨਾਲੋਂ ਵੀ ਜ਼ਿਆਦਾ ਜ਼ਰੂਰੀ ਹੋ ਗਿਆ ਹੈ, ਫਿਰ ਭਾਵੇਂ ਤੁਹਾਡੀ ੳੁਮਰ ਘੱਟ ਹੋਵੇ ਜਾਂ ਜ਼ਿਆਦਾ। 29 ਸਤੰਬਰ ਵਿਸ਼ਵ ਦਿਲ ਦਿਵਸ ਮੌਕੇ ਤੇ ਇਹ ਕਹਿਣਾ ਹੈ ਡਾਕਟਰ ਇੰਦਰਜੀਤ ਕੌਰ ਖੁਰਾਨਾ ਦਾ ਜੋ ਕਿ ਸਰਕਾਰੀ ਹਸਪਤਾਲ ਘੁੱਦਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਡਾਕਟਰ ਖੁਰਾਨਾ ਨੇ ਕਿਹਾ ਵਿਸ਼ਵ ਦਿਲ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਦਿਲ ਦੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਦਿਲ ਨੂੰ ਤੰਦਰੁਸਤ ਰੱਖਣ ਲਈ ਇਕ ਸੰਤੁਲਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।

ਕਰੋਨਾ ਮਹਾਂਮਾਰੀ ਵਿੱਚ ਦਿਲ ਨੂੰ ਤੰਦਰੁਸਤ ਰੱਖਣਾ ਪਹਿਲਾਂ ਨਾਲੋਂ ਵੀ ਜ਼ਿਆਦਾ ਜ਼ਰੂਰੀ – ਡਾ ਇੰਦਰਜੀਤ ਕੌਰ

ਇਸ ਲਈ ਸਾਨੂੰ ਜੰਕ ਫੂਡ, ਸਿਗਰੇਟ, ਤੰਬਾਕੂ ਆਦਿ ਤੋਂ ਦੂਰ ਰਹਿਣ ਅਤੇ ਸੰਤੁਲਿਤ ਭੋਜਨ, ਕਸਰਤ, ਤਨਾਅ ਤੋਂ ਮੁਕਤੀ ਨੂੰ ਅਪਨਾਉਣ ਦੀ ਲੋੜ ਹੈ। ਮੋਟਾਪਾ ਦਿਲ ਦਾ ਸਭ ਤੋਂ ਵੱਡਾ ਦੁਸ਼ਮਣ ਹੈ ਜੋ ਕਿ ਸ਼ੂਗਰ, ਬੀ ਪੀ ਅਤੇ ਕੌਲੈਸਟਰੋਲ ਵਰਗੀਆਂ ਬੀਮਾਰੀਆਂ ਨੂੰ ਜਨਮ ਦਿੰਦਾ ਹੈ। ਖਾਸ ਤੌਰ ਤੇ ਕਰੋਨਾ ਮਹਾਂਮਾਰੀ ਦੌਰਾਨ ਇਹਨਾਂ ਬੀਮਾਰੀਆਂ ਵਾਲੇ ਮਰੀਜ਼ਾਂ ਨੂੰ ਵਿਸ਼ੇਸ਼ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਤਕਲੀਫ ਹੋਵੇ ਤਾਂ ਸਮੇਂ ਸਿਰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ ਕਿਉਂਕਿ ਜਾਗਰੂਕਤਾ ਵਿੱਚ ਹੀ ਬਚਾਅ ਹੈ।