Homeਪੰਜਾਬੀ ਖਬਰਾਂਕਾਂਗਰਸ ਦੀ ਸਰਕਾਰ ਬਣਨ ’ਤੇ ਰਾਣਾ ਕੇ.ਪੀ. ਸਿੰਘ ਨੂੰ ਦਿੱਤੀ ਜਾਵੇਗੀ ਅਹਿਮ...

ਕਾਂਗਰਸ ਦੀ ਸਰਕਾਰ ਬਣਨ ’ਤੇ ਰਾਣਾ ਕੇ.ਪੀ. ਸਿੰਘ ਨੂੰ ਦਿੱਤੀ ਜਾਵੇਗੀ ਅਹਿਮ ਜਿੰਮੇਵਾਰੀ -ਚੰਨੀ

ਕਾਂਗਰਸ ਦੀ ਸਰਕਾਰ ਬਣਨ ’ਤੇ ਰਾਣਾ ਕੇ.ਪੀ. ਸਿੰਘ ਨੂੰ ਦਿੱਤੀ ਜਾਵੇਗੀ ਅਹਿਮ ਜਿੰਮੇਵਾਰੀ -ਚੰਨੀ

ਬਹਾਦਰਜੀਤ ਸਿੰਘ /ਸ੍ਰੀ ਅਨੰਦਪੁਰ ਸਾਹਿਬ,7 ਫਰਵਰੀ,2022
ਕਾਂਗਰਸ ਪਾਰਟੀ ਹਾਈਕਮਾਨ ਦੁਆਰਾ ਵਿਧਾਨ ਸਭਾਂ ਚੋਣਾ  ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਪੀਕਰ ਰਾਣਾ ਕੇ.ਪੀ. ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਮੌਕੇ ‘ਤੇ ਦੋਵਾਂ ਆਗੂਆਂ ਨੇ ਤਖਤ ਸਾਹਿਬ ਵਿਖੇ ਕੁੱਝ ਸਮਾਂ ਰੁੱਕ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ  ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਿਹਾ ਕਾਂਗਰਸ ਪਾਰਟੀ ਦੇ ਦੁਬਾਰਾ ਸੱਤਾ ਵਿੱਚ ਆਉਣ ਤੋਂ ਬਾਅਦ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਨੂੰ ਆਈਟੀ ਹੱਬ ਅਤੇ ਸਨਅਤੀ ਜ਼ੋਨ ਵਜੋਂ ਵਿਕਸਿਤ ਕਰਾਂਗੇ ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੋ ਤਿਹਾਈ ਸੀਟਾਂ ਜਿੱਤ ਕੇ ਮੁੜ ਸੱਤਾ ਵਿੱਚ ਆਵੇਗੀ। ਅੱਜ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੀ ਦੁਬਾਰਾ ਸਰਕਾਰ ਬਣਨ ’ਤੇ ਰਾਣਾ ਕੇਪੀ ਸਿੰਘ ਅਹਿਮ ਅਹੁਦੇ ਦੀ ਜਿੰਮੇਵਾਰੀ ਦਿੱਤੀ ਜਾਵੇਗੀ।

ਕਾਂਗਰਸ ਦੀ ਸਰਕਾਰ ਬਣਨ ’ਤੇ ਰਾਣਾ ਕੇ.ਪੀ. ਸਿੰਘ ਨੂੰ ਦਿੱਤੀ ਜਾਵੇਗੀ ਅਹਿਮ ਜਿੰਮੇਵਾਰੀ -ਚੰਨੀ

ਇਸ ਮੌਕੇ ’ਤੇ ਰਮੇਸ਼ ਦਸਗਰਾਈ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਸਲ ਸ੍ਰੀ ਅਨੰਦਪੁਰ ਸਾਹਿਬ, ਹਰਬੰਸ ਮਹਿੰਦਲੀ ਚੇਅਰਮੈਨ ਮਾਰਕੀਟ ਕਮੇਟੀ, ਪ੍ਰੇਮ ਸਿੰਘ ਬਾਸੋਵਾਲ, ਚੌਧਰੀ ਪਹੂ ਲਾਲ, ਸੁੱਚਾ ਸਿੰਘ ਸਮਲਾਹ,ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ,ਸੁਖਵਿੰਦਰ ਸਿੰਘ ਵਿਸਕੀ, ਕੌਸਲਰ ਪੋਮੀ ਸੋਨੀ,ਬਲਵੀਰ ਸਿੰਘ ਬੱਢਲ,ਨਰਿੰਦਰ ਸੈਣੀ, ਅਸਵਨੀ ਸ਼ਰਮਾ ਨੂਰਪੁਰ ਬੇਦੀ , ਹਰਿੰਦਰ ਰਾਣਾ ਡਾਇਰੈਕਟਰ ਮਾਰਕਫੈਡ,ਐਡਵੋਕੇਟ ਪਰਮਜੀਤ ਸਿੰਘ ਪੰਮਾ, ਪਾਲੀ ਸ਼ਾਹ ਕੌੜਾ,ਨਰਿੰਦਰ ਪੁਰੀ, ਇੰਦਰਜੀਤ ਸਿੰਘ ਅਰੋੜਾ,ਪ੍ਰਿਤਪਾਲ ਸਿੰਘ ਗੰਡਾ, ਮੋਹਨ ਸਿੰਘ ਭਸੀਨ  ਸਮੇਤ ਹਲਕੇ ਦੇ ਆਗੂ ਅਤੇ ਸਰਪੰਚ,ਪੰਚ ਅਤੇ ਪਤਵੰਤੇ ਵੀ ਹਾਜ਼ਰ ਸਨ।

 

LATEST ARTICLES

Most Popular

Google Play Store