Homeਪੰਜਾਬੀ ਖਬਰਾਂਕਿਲ੍ਹਾ ਛੋੜ ਦਿਵਸ ਮੌਕੇ ਸਜਾਏ ਨਗਰ ਕੀਰਤਨ ਵਿੱਚ ਵੱਖੋ-ਵੱਖ ਕੈਬਨਿਟ ਮੰਤਰੀ ਅਤੇ...

ਕਿਲ੍ਹਾ ਛੋੜ ਦਿਵਸ ਮੌਕੇ ਸਜਾਏ ਨਗਰ ਕੀਰਤਨ ਵਿੱਚ ਵੱਖੋ-ਵੱਖ ਕੈਬਨਿਟ ਮੰਤਰੀ ਅਤੇ ਵੱਡੀ ਗਿਣਤੀ ਵਿਧਾਇਕ ਹੋਏ ਸ਼ਾਮਲ

ਕਿਲ੍ਹਾ ਛੋੜ ਦਿਵਸ ਮੌਕੇ ਸਜਾਏ ਨਗਰ ਕੀਰਤਨ ਵਿੱਚ ਵੱਖੋ-ਵੱਖ ਕੈਬਨਿਟ ਮੰਤਰੀ ਅਤੇ ਵੱਡੀ ਗਿਣਤੀ ਵਿਧਾਇਕ ਹੋਏ ਸ਼ਾਮਲ

ਬਹਾਦਰਜੀਤ ਸਿੰਘ/  ਰੂਪਨਗਰ/ ਸ੍ਰੀ ਆਨੰਦਪੁਰ ਸਾਹਿਬ, 22 ਦਸੰਬਰ,2022

ਕਿਲ੍ਹਾ ਛੋੜ ਦਿਵਸ ਮੌਕੇ ਗੁਰਦੁਆਰਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਸਮੇਸ਼ ਪੈਦਲ ਮਾਰਚ ਵਿੱਚ ਸ਼ਾਮਲ ਹੋ ਕੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਤੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਵਿਧਾਇਕ ਪਾਇਲ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਹਲਕਾ ਲੁਧਿਆਣਾ ਪੂਰਬੀ ਦਲਜੀਤ ਸਿੰਘ ਭੋਲਾ, ਵਿਧਾਇਕ ਹਲਕਾ ਪਟਿਆਲਾ  ਅਜੀਤ ਸਿੰਘ ਕੋਹਲੀ, ਵਿਧਾਇਕ ਹਲਕਾ ਲਹਿਰਾਗਾਗਾ ਬਰਿੰਦਰ ਕੁਮਾਰ ਗੋਇਲ, ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ।

ਇਸ ਮੌਕੇ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਉਪਰੰਤ ਕੈਬਨਿਟ ਮੰਤਰੀ ਤੇ ਵਿਧਾਇਕ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸਜਾਏ ਜਾਂਦੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰਦੁਆਰਾ ਛੰਨ ਬਾਬਾ ਕੁੰਮਾ ਮਾਸ਼ਕੀ ਜੀ, ਪਿੰਡ ਚੱਕ ਢੇਰਾਂ ਪੁੱਜੇ। ਇਸ ਨਗਰ ਕੀਰਤਨ ਵਿੱਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੀ ਸ਼ਾਮਲ ਹੋਏ ਤੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਏ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਮਾਲ ਮੰਤਰੀ ਪੰਜਾਬ  ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਖੁਦ ਨੂੰ ਖੁਸ਼ਨਸੀਬ ਸਮਝਦੇ ਹਨ ਕਿ ਉਨ੍ਹਾਂ ਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਕਿਲ੍ਹਾ ਗੁਰਦੁਆਰਾ ਸ੍ਰੀ ਅਨੰਦਗੜ੍ਹ ਸਾਹਿਬ ਛੱਡਣ ਦੀ ਇਤਿਹਾਸਕ ਘਟਨਾ ਦੀ ਯਾਦ ਵਿੱਚ ਸਜਾਏ ਜਾਂਦੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਰਸਾਏ ਰਾਹ ਉੱਤੇ ਚੱਲ ਕੇ ਹੋ ਸੁਚੱਜਾ ਜੀਵਨ ਜੀਵਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦਾ ਇਤਿਹਾਸ ਪੜ੍ਹਾਇਆ ਜਾਵੇ।

ਇਸ ਮੌਕੇ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਅਤੇ ਉਹਨਾਂ ਦੇ ਸਾਥੀ ਕਿਸੇ ਮੰਤਰੀ ਜਾਂ ਵਿਧਾਇਕ ਦੇ ਰੂਪ ਵਿਚ ਇਸ ਨਗਰ ਕੀਰਤਨ ਵਿੱਚ ਸ਼ਾਮਲ ਨਹੀਂ ਹੋਏ, ਸਗੋਂ ਸੰਗਤੀ ਰੂਪ ਦੇ ਵਿੱਚ ਨਿਮਾਣੇ ਸਿੱਖਾਂ ਵਜੋਂ ਸ਼ਾਮਲ ਹੋਏ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਮਿਹਰ ਸਦਕਾ ਉਹਨਾਂ ਨੂੰ ਇਸ ਇਤਿਹਾਸਕ ਹਲਕੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਸਭ ਤੋਂ ਖੂਬਸੂਰਤ ਧਰਤੀ ਹੈ ਤੇ ਉਹ ਇਸ ਹਲਕੇ ਨੂੰ ਵੱਧ ਤੋਂ ਵੱਧ ਬਿਹਤਰ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਕਿਲ੍ਹਾ ਛੋੜ ਦਿਵਸ ਮੌਕੇ ਸਜਾਏ ਨਗਰ ਕੀਰਤਨ ਵਿੱਚ ਵੱਖੋ-ਵੱਖ ਕੈਬਨਿਟ ਮੰਤਰੀ ਅਤੇ ਵੱਡੀ ਗਿਣਤੀ ਵਿਧਾਇਕ ਹੋਏ ਸ਼ਾਮਲ

ਮੀਡੀਆ ਨਾਲ ਗੱਲਬਾਤ ਕਰਦਿਆਂ ਹਲਕਾ ਪਾਇਲ ਦੇ ਵਿਧਾਇਕ  ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਪਹਿਲਾਂ ਦੀ ਤਰਾਂ ਹੀ ਸੰਗਤਾਂ ਦੇ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿਚ ਵਿਧਾਇਕ ਸ਼ਰਧਾਪੂਰਵਕ ਤੇ ਕੈਬਨਿਟ ਮੰਤਰੀ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੇ ਮੰਤਵ ਨਾਲ ਅਤੇ ਸਿੱਖੀ ਭਾਵਨਾ ਨੂੰ ਸੁਰਜੀਤ ਕਰਨ ਲਈ ਸਕੂਲਾਂ ਵਿਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਵਿਚ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਦੱਸਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ।

ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਅੱਜ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਉਹਨਾਂ ਨੇ ਇਤਿਹਾਸ ਦੇ ਉਹਨਾਂ ਪਲਾਂ ਨੂੰ ਮਹਿਸੂਸ ਕਰਨ ਦਾ ਯਤਨ ਕੀਤਾ ਹੈ, ਜਿਨ੍ਹਾਂ ਵਿਚ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਸਰਸਾ ਨਦੀ ਤੋਂ ਛੰਨ ਬਾਬਾ ਕੁੰਮਾ  ਮਾਸ਼ਕੀ ਤੱਕ ਪੁੱਜੇ ਸਨ। ਉਹਨਾਂ ਕਿਹਾ ਕਿ ਸਾਡਾ ਇਤਿਹਾਸ ਬਹੁਤ ਲਾਸਾਨੀ ਹੈ, ਜਿਸ ਤੋਂ ਸੇਧ ਲੈਕੇ ਸਾਰੀਆਂ ਮੁਸ਼ਕਲਾਂ ਦਾ ਡਟ ਕੇ ਸਾਹਮਣਾ ਕੀਤਾ ਜਾ ਸਕਦਾ ਹੈ। ਇਸ ਲਈ ਲੋੜ ਹੈ ਕਿ ਨੌਜਵਾਨਾਂ ਤੇ ਬੱਚਿਆਂ ਨੂੰ ਇਤਿਹਾਸ ਨਾਲ ਜੋੜਨ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ।

ਇਸ ਮੌਕੇ ਐਮਸੀ ਇੰਦਰਪਾਲ ਸਿੰਘ ਰਾਜੂ ਸਤਿਆਲ,  ਸ਼ਿਵ ਕੁਮਾਰ ਲਾਲਪੁਰਾ, ਐਡਵੋਕੇਟ ਗੌਰਵ ਕਪੂਰ, ਐਡਵੋਕੇਟ ਸਤਨਾਮ ਗਿੱਲ, ਭਾਗ ਸਿੰਘ ਮੈਦਾਨ, ਐਡਵੋਕੇਟ ਵਿਕਰਮ ਗਰਗ, ਅਮਨਦੀਪ ਸਿੰਘ,  ਰਣਜੀਤ ਸਿੰਘ,  ਯੋਗੇਸ਼ ਕੱਕੜ, ਅੰਮ੍ਰਿਤਪਾਲ ਪੱਪੀ, ਰਾਜਵੰਸ਼ ਵਰਮਾ, ਗੌਰਵ ਵਿਨਾਇਕ,  ਸੁੱਚਾ ਸਿੰਘ ਭੱਠਲ,  ਸੰਤੋਖ ਸਿੰਘ ਵਾਲੀਆ, ਵਰਿੰਦਰ ਨੰਨੂ,  ਗੁਰਮੇਲ ਸਿੰਘ ਥਲੀ, ਪ੍ਰਦੀਪ ਕੁਮਾਰ, ਅਤੇ ਜਗਦੀਪ ਕੌਰ ਢੱਕੀ ਹਾਜ਼ਰ ਸਨ।

 

LATEST ARTICLES

Most Popular

Google Play Store