ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ- ਓਬਰਾਏ
ਪਟਿਆਲਾ/ ਦਸੰਬਰ 26,2020
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ ਐੱਸ ਪੀ ਸਿੰਘ ਓਬਰਾਏ ਨੇ ਕਿਹਾ ਹੈ ਕਿ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਰੂਰਤ ਮੁਤਾਬਿਕ ਕਿਸਾਨਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਜਿਸ ਲਈ ਰੋਜ਼ਾਨਾ ਹੀ ਸਪਲਾਈ ਭੇਜੀ ਜਾ ਰਹੀ ਹੈ ।
ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਕਿਸਾਨੀ ਅੰਦੋਲਨ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਟਰੱਸਟ ਵਲੋਂ ਕਿਸਾਨਾਂ ਦੀ ਮਦਦ ਲਈ ਹਰ ਚੀਜ਼ ਮੁਹਈਆ ਕਰਵਾਈ ਜਾ ਰਹੀ ਹੈ ਪਰ ਕੁੱਝ ਏਜੇਂਸੀਆਂ ਵੀ ਇਸ ਕੰਮ ਵਿੱਚ ਲੱਗੀਆਂ ਹੋਈਆਂ ਹਨ ਜਿਹੜੀਆਂ ਇਸ ਸ਼ਾਂਤਮਈ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਉਹ 2 ਵਾਰ ਉੱਥੇ ਜਾ ਕੇ ਆਏ ਹਨ ਪਰ ਉਨ੍ਹਾਂ ਨੂੰ ਅਜਿਹੀ ਕੋਈ ਵੀ ਗੱਲ ਨਜ਼ਰ ਨਹੀਂ ਆਈ ਅਤੇ ਨਾ ਹੀ ਕਿਸੇ ਕਿਸਾਨ ਵਲੋਂ ਕੋਈ ਵਖਵਾਦੀ ਜਾਂ ਖਾਲਿਸਤਾਨ ਦੇ ਪੱਖ ਵਿੱਚ ਕੋਈ ਨਾਅਰਾ ਮਾਰਿਆ ਹੋਵੇ।
ਉਨ੍ਹਾਂ ਭਰੋਸਾ ਦੁਆਇਆ ਕਿ ਟਰੱਸਟ ਵਲੋਂ ਕਿਸਾਨੀ ਅੰਦੋਲਨ ਲਈ ਵੱਖਰਾ ਬੱਜਟ ਰੱਖ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਦੇ ਪਰਿਵਾਰਕ ਮੈਬਰਾਂ ਨੂੰ ਤਾ ਉਮਰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਣੀ ਸ਼ੁਰੂ ਕਰ ਦਿੱਤੀ ਗਈ ਹੈ ।
ਕੀਤਾ ਜਾ ਰਿਹਾ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਮੁਤਾਬਕ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਹਨ ਅਤੇ ਉਨ੍ਹਾਂ ਅਨੁਸਾਰ ਅਜਿਹਾ ਕੁੱਝ ਵੀ ਉੱਥੇ ਉਨ੍ਹਾਂ ਨੂੰ ਨਜ਼ਰ ਨਹੀਂ ਆਇਆ ।
ਇਸ ਤੋਂ ਪਹਿਲਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ ਐੱਸ ਪੀ ਸਿੰਘ ਓਬਰਾਏ ਵਲੋਂ ਪਟਿਆਲਾ ਦੇ ਮੁਲਤਾਨੀ ਮਲ ਮੋਦੀ ਕਾਲਜ ਵਿੱਚ ਜ਼ਰੂਰਤਮੰਦ ਵਿਦਿਆਰਥੀਆਂ ਦੀ ਪੜ੍ਹਾਈ ਲਈ 9.50 ਲੱਖ ਦਾ ਚੈੱਕ ਫੀਸ ਦੀ ਇਮਦਾਦ ਵਜੋਂ ਇੱਕ ਚੈੱਕ ਕਾਲਜ ਦੇ ਪ੍ਰਿੰਸੀਪਲ ਡਾ ਖੁਸ਼ਵਿੰਦਰ ਕੁਮਾਰ ਨੂੰ ਦਿੱਤਾ ਗਿਆ।
ਦੱਸ ਦੇਈਏ ਕਿ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਲਈ ਸਨੀ ਓਬਰਾਏ ਸਕਾਲਰਸ਼ਿਪ ਸਕੀਮ ਦੇ ਤਹਿਤ ਪਿੱਛਲੇ 7 ਸਾਲਾਂ ਤੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੁਲਤਾਨੀ ਮੱਲ ਮੋਦੀ ਕਾਲਜ ਦੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਫੀਸ ਵਜੋਂ 47 ਲੱਖ 30 ਹਜ਼ਾਰ ਦੇ ਚੁੱਕੇ ਹਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਟਰੱਸਟ ਦੇ ਰਾਸ਼ਟਰੀ ਜਨਰਲ ਸਕੱਤਰ ਗਗਨਦੀਪ ਸਿੰਘ ਆਹੂਜਾ, ਡਾਇਰੈਕਟਰ ਐਜੂਕੇਸ਼ਨ ਇੰਦਰਜੀਤ ਕੌਰ ਗਿੱਲ, ਡਾ ਆਰ ਐੱਸ ਗਿੱਲ , ਡਾ ਪ੍ਰਭਲੀਨ ਸਿੰਘ ਆਦਿ ਵੀ ਮੌਜੂਦ ਸਨ।