ਕੈਪਟਨ ਤੇ ਢੀਂਡਸਾ ਨੇ ਅਸ਼ਵਨੀ ਸ਼ਰਮਾ ਨੂੰ ਜਿੱਤ ‘ਤੇ ਦਿੱਤੀ ਵਧਾਈ; ਪੰਜਾਬ ਦੀ ਸਿਆਸਤ ‘ਤੇ ਕੀਤੀ ਚਰਚਾ

169

ਕੈਪਟਨ ਤੇ ਢੀਂਡਸਾ ਨੇ ਅਸ਼ਵਨੀ ਸ਼ਰਮਾ ਨੂੰ ਜਿੱਤ ‘ਤੇ ਦਿੱਤੀ ਵਧਾਈ; ਪੰਜਾਬ ਦੀ ਸਿਆਸਤ ‘ਤੇ ਕੀਤੀ ਚਰਚਾ

ਚੰਡੀਗੜ੍ਹ, 12 ਮਾਰਚ, 2022( ),

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੀ ਪੰਜਾਬ ਗਠਜੋੜ ਦੀਆਂ ਪਾਰਟੀਆਂ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਹਰਜੀਤ ਸਿੰਘ ਗਰੇਵਾਲ ਆਦਿ ਹਾਜ਼ਰ ਸਨI

ਰਾਜੇਸ਼ ਬਾਗਾ ਨੇ ਇਸ ਮੌਕੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਜਿੱਤ ‘ਤੇ ਵਧਾਈ ਦਿੰਦੇ ਹੋਏ ਪੰਜਾਬ ਦੀ ਮੌਜੂਦਾ ਰਾਜਨੀਤੀ ‘ਤੇ ਚਰਚਾ ਕੀਤੀI ਬਾਗਾ ਨੇ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਇਸ਼ਾਰੇ ‘ਤੇ ਕਿਸਾਨਾਂ ਵੱਲੋਂ ਹਰ ਥਾਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਸੀ। ਪੁਲਿਸ ਦੀਆਂ ਅੱਖਾਂ ਸਾਹਮਣੇ ਸਾਡੇ ਆਗੂਆਂ, ਵਰਕਰਾਂ, ਪ੍ਰੋਗਰਾਮਾਂ ਅਤੇ ਦਫ਼ਤਰਾਂ ‘ਤੇ ਹਮਲੇ ਹੋਏ ਪਰ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈI

ਕੈਪਟਨ ਤੇ ਢੀਂਡਸਾ ਨੇ ਅਸ਼ਵਨੀ ਸ਼ਰਮਾ ਨੂੰ ਜਿੱਤ 'ਤੇ ਦਿੱਤੀ ਵਧਾਈ; ਪੰਜਾਬ ਦੀ ਸਿਆਸਤ 'ਤੇ ਕੀਤੀ ਚਰਚਾ

ਇਸ ਸਭ ਦੇ ਬਾਵਜੂਦ ਵੀ ਭਾਜਪਾ ਵਰਕਰਾਂ ਨੇ ਹੌਸਲਾ ਨਹੀਂ ਛੱਡਿਆ ਅਤੇ ਕਿਸਾਨ ਅੰਦੋਲਨ ਖ਼ਤਮ ਹੁੰਦੇ ਹੀ ਮੈਦਾਨ ਵਿੱਚ ਖੜ੍ਹੇ ਹੋ ਗਏ। ਹਾਲਾਂਕਿ ਕਈ ਥਾਵਾਂ ‘ਤੇ ਭਾਜਪਾ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਸਭ ਦੇ ਬਾਵਜੂਦ ਭਾਜਪਾ ਨੂੰ ਜਨਤਾ ਵੱਲੋਂ ਭਰਪੂਰ ਸਮਰਥਨ ਦਿੱਤਾ ਗਿਆ।

ਰਾਜੇਸ਼ ਬਾਗਾ ਨੇ ਕਿਹਾ ਕਿ ਭਾਵੇਂ ਸੂਬੇ ਵਿੱਚ ਭਾਜਪਾ ਨੂੰ ਸਿਰਫ਼ ਦੋ ਸੀਟਾਂ ਹੀ ਮਿਲੀਆਂ ਹਨ ਪਰ ਭਾਜਪਾ ਦੀ ਵੋਟ ਪ੍ਰਤੀਸ਼ਤਤਾ ਦਾ ਗ੍ਰਾਫ ਵਧਿਆ ਹੈ ਅਤੇ ਇਹ ਸਭ ਥੋੜ੍ਹੇ ਸਮੇਂ ਵਿੱਚ ਹੀ ਵਰਕਰਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ।