ਕੋਰੋਨਾ ਵਾਇਰਸ ਨੂੰ ਲੈ ਕੇ ਬਠਿੰਡਾ ਪ੍ਰਸ਼ਾਸਨ ਪੂਰੀ ਮੁਸਤੈਦ; ਸਿਹਤ ਵਿਭਾਗ ਵਲੋਂ ਕੰਟਰੋਲ ਰੂਮ ਕੀਤਾ ਸਥਾਪਤ

280

ਕੋਰੋਨਾ ਵਾਇਰਸ ਨੂੰ ਲੈ ਕੇ ਬਠਿੰਡਾ ਪ੍ਰਸ਼ਾਸਨ ਪੂਰੀ  ਮੁਸਤੈਦ; ਸਿਹਤ ਵਿਭਾਗ ਵਲੋਂ ਕੰਟਰੋਲ ਰੂਮ ਕੀਤਾ ਸਥਾਪਤ

ਬਠਿੰਡਾ, 11 ਫ਼ਰਵਰੀ :

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ•ਾ ਪ੍ਰਸ਼ਾਸਨ ਕੋਰੋਨਾ ਵਾਇਰਸ ਨੂੰ ਲੈ ਕੇ ਪੂਰੀ ਤਰ•ਾਂ ਮੁਸਤੈਦ ਹੈ। ਇਸ ਛੂਤ ਦੀ ਭਿਆਨਕ ਬਿਮਾਰੀ ਦੇ ਅਗਾਊਂ ਪ੍ਰਬੰਧਾਂ ਲਈ ਸਿਹਤ ਵਿਭਾਗ ਵਲੋਂ ਜ਼ਿਲ•ੇ ‘ਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ। ਡਾ. ਸੁਮਿਤ ਜਿੰਦਲ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਛੂਤ ਦੀ ਬਿਮਾਰੀ ਦੇ ਲੱਛਣ ਪਤਾ ਲਗਦੇ ਹਨ ਤਾਂ ਉਹ 0164-2212501 ਜਾਂ 94170-62322 ‘ਤੇ ਸੰਪਰਕ ਕਰ ਸਕਦਾ ਹੈ। ਲੋਕਾਂ ਦੇ ਬਚਾਅ ਲਈ ਜ਼ਿਲ•ੇ ਅੰਦਰ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਲਈ ਸਮਾਂ ਸਵੇਰੇ 9 ਤੋਂ  ਸ਼ਾਮ 5 ਵਜੇ ਤੱਕ ਹੈ। ਇਸ ਤੋਂ ਇਲਾਵਾ ਕਿਸੇ ਵੀ ਜਾਣਕਾਰੀ ਲਈ ਟੋਲ ਫਰੀ ਨੰ: 104 ‘ਤੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ਾ ਬਠਿੰਡਾ ਅੰਦਰ ਅੱਜ ਤੱਕ ਇਸ ਬਿਮਾਰੀ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ।

ਕਰੋਨਾ ਵਾਇਰਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਕੋਰੋਨਾ ਡਸੀਜ਼ ਇੱਕ ਵਾਇਰਲ ਬਿਮਾਰੀ ਹੈ ਜੋ ਕਿ ਨੋਵਲ ਕੋਰੋਨਾ ਵਾਇਰਸ ਨਾਲ ਫੈਲਦੀ ਹੈ। ਉਨ•ਾਂ ਇਹ ਵੀ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਇਸ ਨੂੰ ਇਸ ਕਰਕੇ ਕਿਹਾ ਜਾਂਦਾ ਹੈ ਕਿਉਂਕਿ ਇਸ ਦਾ 2019 ਵਿੱਚ ਪਹਿਲੀ ਵਾਰ ਪਤਾ ਚੱਲਿਆ ਹੈ। ਇਸ ਬਿਮਾਰੀ ਦੀ ਸ਼ੁਰੂਆਤ ਪਹਿਲੀ ਵਾਰ ਚਾਈਨਾ ਦੇਸ ਦੇ ਵੂਹਾਨ ਸ਼ਹਿਰ ਤੋਂ ਹੋਈ ਦੱਸੀ ਜਾਂਦੀ ਹੈ। ਇਹ ਬਿਮਾਰੀ ਡਰੌਪਲਿਟ ਅਤੇ ਆਪਸੀ ਕੰਨਟੈਕਟ ਨਾਲ ਫੈਲਣ ਵਾਲੀ ਮੰਨੀ ਜਾਂਦੀ ਹੈ।

ਕੋਰੋਨਾ ਵਾਇਰਸ ਨੂੰ ਲੈ ਕੇ ਬਠਿੰਡਾ ਪ੍ਰਸ਼ਾਸਨ ਪੂਰੀ  ਮੁਸਤੈਦ; ਸਿਹਤ ਵਿਭਾਗ ਵਲੋਂ ਕੰਟਰੋਲ ਰੂਮ ਕੀਤਾ ਸਥਾਪਤ-photo courtesy internet

ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ•ਾ ਹਸਪਤਾਲ ਬਠਿੰਡਾ ਵਿਖੇ 10 ਬੈੱਡ ਦਾ ਆਇਸੋਲੇਸ਼ਨ ਵਾਰਡ ਤਿਆਰ ਕੀਤਾ ਗਿਆ ਹੈ। ਲੋੜ ਪੈਣ ‘ਤੇ ਕੋਰੋਨਾ ਵਾਇਰਸ ਵਾਲੇ ਸ਼ੱਕੀ ਮਰੀਜ਼ਾਂ ਨੂੰ ਆਇਸੋਲੇਸ਼ਨ ਵਾਲੇ ਵਾਰਡ ਵਿੱਚ ਰੱਖਿਆ ਜਾਵੇਗਾ। ਇਸ ਲਈ ਜ਼ਿਲ•ਾ ਪੱਧਰ ‘ਤੇ ਇੱਕ ਰੈਪਿਡ ਰਸਪਾਂਸ ਟੀਮ ਵੀ ਤਿਆਰ ਕੀਤੀ ਗਈ ਹੈ ਜੋ ਲੋੜ ਪੈਣ ‘ਤੇ ਇਸ ਬਿਮਾਰੀ ਦੇ ਲੱਛਣ ਵਾਲੇ ਮਰੀਜ਼ ਨੂੰ ਘਰ ਜਾਕੇ ਚੈੱਕ ਕਰੇਗੀ ਅਤੇ ਬਣਦੀ ਕਾਰਵਾਈ ਕਰੇਗੀ।
ਇਸ ਬਿਮਾਰੀ ਦੇ ਲੱਛਣਾ ਬਾਰੇ ਜਾਣਕਾਰੀ ਦਿੰਦਿਆਂ ਡਾ. ਸੰਧੂ ਨੇ ਕਿਹਾ ਕਿ ਇਸ ਨਾਲ ਕੋਰੋਨਾ ਵਾਇਰਸ ਦੇ ਮਰੀਜ਼ ਨੂੰ ਖਾਂਸੀ, ਬੁਖਾਰ ਅਤੇ ਸਾਹ ਲੈਣ ਵਿੱਚ ਤਕਲੀਫ ਆਉਂਦੀ ਹੈ। ਇਸ ਸੂਰਤ ਵਿਚ ਮਰੀਜ਼ ਨੂੰ ਸਰਕਾਰੀ ਹਸਪਤਾਲ ਦੇ ਮੈਡੀਕਲ ਸਪੈਸ਼ਲਿਸਟ ਨੂੰ ਆਪਣਾ ਚੈੱਕ ਅੱਪ ਕਰਵਾਕੇ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਬਿਮਾਰੀ ਤੋਂ ਬਚਾਅ ਲਈ ਸਮੇਂ-ਸਮੇਂ ਤੇ ਹੱਥ ਧੋਣਾ, ਖਾਂਸੀ ਜ਼ੁਕਾਮ ਵਾਲੇ ਮਰੀਜ਼ ਤੋਂ ਘੱਟੋ-ਘੱਟ ਇੱਕ ਮੀਟਰ ਦੀ ਦੂਰੀ ਬਣਾਕੇ ਰੱਖਣਾ, ਖਾਂਸੀ ਕਰਦੇ ਜਾਂ ਛਿੱਕਦੇ ਸਮੇਂ ਮੂੰਹ ਢੱਕ ਕੇ ਰੱਖਣਾ ਆਦਿ।

ਇੱਥੇ ਇਹ ਵੀ ਦੱਸਣ ਯੋਗ ਹੈ ਕਿ ਜੇਕਰ ਕੋਈ ਵੀ ਵਿਅਕਤੀ 15 ਜਨਵਰੀ ਤੋਂ ਬਾਅਦ ਚੀਨ ਤੋਂ ਵਾਪਸ ਆਇਆ ਹੈ ਤਾਂ ਉਸਨੂੰ ਸਿਹਤ ਵਿਭਾਗ ਨਾਲ ਸੰਪਰਕ ਕਰਕੇ ਆਪਣੇ ਆਪ ਦਾ ਚੈੱਕ ਅੱਪ ਕਰਵਾਉਣਾ ਚਾਹੀਦਾ ਹੈ, ਜੇਕਰ ਉਸਨੂੰ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿਚ ਕੋਈ ਤਕਲੀਫ਼ ਆਦਿ ਹੈ ਤਾਂ ਮੈਡੀਕਲ ਸਪੈਸਲਿਸਟ ਦੀ ਸਲਾਹ ਅਨੁਸਾਰ ਹਸਪਤਾਲ ਵਿੱਚ ਆਇਸੋਲੇਸ਼ਨ ਵਾਰਡ ਵਿੱਚ ਦਾਖਲ ਹੋਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਕਿਸਮ ਦੀਆਂ ਇਲਾਮਤਾਂ ਨਹੀਂ ਹਨ ਤਾਂ ਆਪਣੇ ਘਰ ਵਿੱਚ ਹੀ 14 ਦਿਨ ਲਈ ਆਪਣੇ-ਆਪ ਨੂੰ ਅਲੱਗ ਰੱਖਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਆਪਣੀ ਸਿਹਤ ਸਬੰਧੀ ਕਿਸੇ ਕਿਸਮ ਦੇ ਬਦਲਾਅ ਬਾਰੇ ਨੇੜੇ ਦੇ ਸਰਕਾਰੀ ਹਸਪਤਾਲ ਨਾਲ ਤੁਰੰਤ ਸੰਪਰਕ ਕਰਨਾ ਚਾਹੀਦਾ ਹੈ