ਕੋਵਿਡ ਪੋਜਟਿਵ ਕੇਸ- ਪਟਿਆਲਾ ਸ਼ਹਿਰ ਤੇ ਨਾਭਾ ਸ਼ਹਿਰ ਦੇ ਵਿੱਚ ਮਾਈਕਰੋ ਕੰਨਟੇਂਨਮੈਂਟ ਜ਼ੋਨ ਘੋਸ਼ਿਤ

200

ਕੋਵਿਡ ਪੋਜਟਿਵ ਕੇਸ- ਪਟਿਆਲਾ ਸ਼ਹਿਰ ਤੇ ਨਾਭਾ ਸ਼ਹਿਰ ਦੇ ਵਿੱਚ ਮਾਈਕਰੋ ਕੰਨਟੇਂਨਮੈਂਟ ਜ਼ੋਨ ਘੋਸ਼ਿਤ 

ਪਟਿਆਲਾ, 25 ਮਾਰਚ (           )

ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1583 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 1583 ਟੀਕੇ ਲਗਾਏ ਗਏ।ਜਿਹਨਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 703 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।ਉਹਨਾਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 40350 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ ।

ਅੱਜ ਜਿਲੇ ਵਿੱਚ 225 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2535 ਦੇ ਕਰੀਬ ਰਿਪੋਰਟਾਂ ਵਿਚੋਂ 225 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 20913 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 155 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 18074 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2277 ਹੈ। ਦੋ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 562 ਹੋ ਗਈ ਹੈ, ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਕੋਵਿਡ ਪੋਜਟਿਵ ਕੇਸ- ਪਟਿਆਲਾ ਸ਼ਹਿਰ ਤੇ ਨਾਭਾ ਸ਼ਹਿਰ ਦੇ ਵਿੱਚ ਮਾਈਕਰੋ ਕੰਨਟੇਂਨਮੈਂਟ ਜ਼ੋਨ ਘੋਸ਼ਿਤ
Civil Surgeon

ਕੋਵਿਡ ਪੋਜਟਿਵ ਕੇਸ- ਪਟਿਆਲਾ ਸ਼ਹਿਰ ਤੇ ਨਾਭਾ ਸ਼ਹਿਰ ਦੇ ਵਿੱਚ ਮਾਈਕਰੋ ਕੰਨਟੇਂਨਮੈਂਟ ਜ਼ੋਨ ਘੋਸ਼ਿਤ I ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 225 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 135, ਨਾਭਾ ਤੋਂ 10, ਸਮਾਣਾ ਤੋਂ 10, ਰਾਜਪੁਰਾ ਤੋਂ 30, ਬਲਾਕ ਭਾਦਸੋ ਤੋਂ 4, ਬਲਾਕ ਕੌਲੀ ਤੋਂ 17, ਬਲਾਕ ਕਾਲੋਮਾਜਰਾ ਤੋਂ 07, ਬਲਾਕ ਸ਼ੁਤਰਾਣਾਂ ਤੋਂ 02, ਬਲਾਕ ਹਰਪਾਲਪੁਰ ਤੋਂ 11 ਅਤੇ ਬਲਾਕ ਦੁਧਣ ਸਾਧਾਂ ਤੋਂ 05 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 48 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 177 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪਟਿਆਲਾ ਸ਼ਹਿਰ ਦੀ ਵਿਕਾਸ ਕਲੌਨੀ ( ਨੇੜੇ ਵੀਰ ਜੀ ਮੜੀਆਂ ) ਦੀ ਇੱਕ ਗਲੀ ਅਤੇ ਨਾਭਾ ਸ਼ਹਿਰ ਦੇ ਹੀਰਾ ਇੰਨਕਲੇਵ ਦੀ ਇੱਕ ਗਲੀ ਨੂੰ ਕੇਸ ਪੋਜਟਿਵ ਆਉਣ ਕਾਰਨ  ਮਾਈਕਰੋ ਕੰਨਟੇਂਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ।ਉਹਨਾਂ ਕਿਹਾ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2845 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,16,970 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 20913 ਕੋਵਿਡ ਪੋਜਟਿਵ, 3,92,773 ਨੈਗੇਟਿਵ ਅਤੇ ਲਗਭਗ 2884 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।