ਕ੍ਰਿਸ਼ੀ ਵਿਗਿਆਨ ਕੇਂਦਰ ਨੇ ਸੰਗਤਪੁਰ ਸੋਢੀਆਂ ਵਿਖੇ ਪਰਾਲੀ ਦੀ ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ

174

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਸੰਗਤਪੁਰ ਸੋਢੀਆਂ ਵਿਖੇ ਪਰਾਲੀ ਦੀ ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 10 ਨਵੰਬਰ,2022:

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਸੰਗਤਪੁਰ ਸੋਢੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾਉਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ: ਵਿਪਨ ਰਾਮਪਾਲ ਨੇ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਣ ਤੇ ਪੈਂਦੇ ਮਾੜੇ ਪ੍ਰਭਾਵਾਂ ਅਤੇ ਭੂਮੀ ਦੀ ਸਿਹਤ ਬਾਰੇ ਸਕੂਲੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬੱਚੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਬਾਰੇ ਜਾਗਰੂਕ ਹੋਣਗੇ ਤਾਂ ਹੀ ਉਹ ਆਪਣੇ ਘਰਾਂ ਵਿੱਚ ਜਾ ਕੇ ਵੀ ਇਸ ਪ੍ਰਥਾ ਦਾ ਖਾਤਮਾ ਕਰਨ ਦਾ ਸੁਨੇਹਾ ਦੇਣਗੇ। ਇਸ ਮੌਕੇ ਪਰਾਲੀ ਦੀ ਸੁਚੱਜੀ ਸੰਭਾਲ ਬਾਰੇ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਗਏ।

ਇਸ ਮੌਕੇ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ: ਰੀਤ ਵਰਮਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਦੱਸਿਆ ਕਿ ਅਤੇ ਪਰਾਲੀ ਪ੍ਰਬੰਧਨ ਲਈ ਚਲਾਈ ਜਾ ਰਹੀ ਮੁਹਿੰਮ ਦੀ ਜਾਣਕਾਰੀ ਦਿੱਤੀ। ਉਨ੍ਹਾਂ ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਜਿਵੇਂ ਕਿ ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਂਵਾ ਹੱਲ, ਮਲਚਰ, ਕਟਰ ਅਤੇ ਰੋਟਾਵੇਟਰ ਦੀ ਵਰਤੋਂ ਕਰਨ ਦੇ ਜਰੂਰੀ ਨੁਕਤੇ ਵੀ ਸਾਂਝੇ ਕੀਤੇ। ਜਦੋਂ ਕਿ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ: ਮਨੀਸ਼ਾ ਭਾਟੀਆ ਨੇ ਬੱਚਿਆਂ ਦੇ ਭਾਸ਼ਣ ਤੇ ਪੇਟਿੰਗ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ।

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਸੰਗਤਪੁਰ ਸੋਢੀਆਂ ਵਿਖੇ ਪਰਾਲੀ ਦੀ ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਸੰਗਤਪੁਰ ਸੋਢੀਆਂ ਵਿਖੇ ਪਰਾਲੀ ਦੀ ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ I ਸਕੂਲ ਦੇ ਪ੍ਰਿੰਸੀਪਲ ਡਾ: ਸਰਬਜੀਤ ਸਿੰਘ ਬੈਂਸ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਅਧਿਆਪਕ, ਇਲਾਕੇ ਦੇ ਕਿਸਾਨ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।