ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੀ ਪੁਰਾਣੀ ਵਿਦਆਰਥਣ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

631

ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੀ ਪੁਰਾਣੀ ਵਿਦਆਰਥਣ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਬਹਾਦਰਜੀਤ ਸਿੰਘ /ਸ੍ਰੀ ਅਨੰਦਪੁਰ ਸਾਹਿਬ,4 ਅਗਸਤ,2022

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੀ ਪੁਰਾਣੀ ਵਿਿਦਆਰਥਣ ਹਰਵਿੰਦਰ ਕੌਰ ਨੇ ਇੰਗਲੈਂਡ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਵੇਟ ਲਿਫਟਿੰਗ ਦੇ 71 ਕਿਲੋ ਮਹਿਲਾ ਵਰਗ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਹਾਸਿਲ ਕੀਤਾ ਹੈ।

ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਹਰਜਿੰਦਰ ਕੌਰ ਕਾਲਜ ਦੀ 2017 ਸ਼ੈਸ਼ਨ ਵਿੱਚ ਬੀ.ਏ. ਦੀ ਿਿਵਦਆਰਥਣ ਰਹਿ ਚੁੱਕੀ ਹੈ, ਜੋ ਕਿ ਕਾਲਜ ਦੇ ਖੇਡ ਵਿੰਗ ਦਾ ਹਿੱਸਾ ਸੀ। ਕਾਲਜ ਵੱਲੋਂ ਹਰਜਿੰਦਰ ਕੌਰ ਦੀ ਪ੍ਰਤਿਭਾ ਨੂੰ ਪਛਾਣਦਿਆਂ ਯੂਨੀਵਰਸਿਟੀ ਪੱਧਰ ਦੇ ਪਲੇਟਫਾਰਮ ਮੁਹੱਈਆ ਕਰਵਾਏ ਗਏ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾਂ ਹੀ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਕਰਦਾ ਰਿਹਾ ਹੈ। ਕਾਲਜ ਸਦਾ ਹੀ ਹੋਣਹਾਰ ਵਿਿਦਆਰਥੀਆਂ ਦੀ ਪਰਖ ਕਰਕੇ ਉਹਨਾਂ ਨੂੰ ਫੀਸ ਵਿਚ ਰਿਆਇਤ ਦੇਣ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸੁਵਿਧਾਵਾਂ ਪ੍ਰਦਾਨ ਕਰਦਾ ਹੈ ਤਾਂ ਕਿ ਿਿਵਦਆਰਥੀ ਉੱਚ ਪੱਧਰ ਦਿਆਂ ਪ੍ਰਾਪਤੀਆਂ ਕਰਣ ਵਿੱਚ ਸਫਲ ਹੋ ਸਕਣ। ਕਾਲਜ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਵੱਲੋਂ ਵੀ ਇਸ ਮਾਣਮੱਤੀ ਪ੍ਰਾਪਤੀ ਲਈ ਹਰਜਿੰਦਰ ਕੌਰ ਨੂੰ ਮੁਬਾਰਕਬਾਦ ਦਿੱਤੀ ਗਈ।

ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੀ ਪੁਰਾਣੀ ਵਿਦਆਰਥਣ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਕਾਲਜ ਦੀ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਡਾ. ਦਲਜੀਤ ਸਿੰਘ ਚੀਮਾ ਅਤੇ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਐਸ.ਜੀ.ਪੀ.ਸੀ. ਨੇ ਵੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਐਸੋਸਿਏਸ਼ਨ ਦੇ  ਪ੍ਰਧਾਨ ਦੀਪਰਮਨ ਸਿੰਘ ਕਥੂਰੀਆ ਅਤੇ ਜਰਨਲ ਸਕੱਤਰ  ਦੀਪਕ ਰਾਣਾ ਨੇ ਕਿਹਾ ਕਿ ਉਹਨਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਖਾਲਸਾ ਕਾਲਜ ਵਿੱਚ ਪੜ੍ਹੀ ਹਰਜਿੰਦਰ ਕੌਰ ਨੇ ਰਾਸ਼ਟਰ ਮੰਡਲ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ ਉਹਨਾਂ ਕਿਹਾ ਕਿ ਿਿਵਦਆਰਥੀਆਂ ਨੂੰ ਹਰਜਿੰਦਰ ਕੌਰ ਤੋਂ ਪ੍ਰੇਰਨਾ ਲੈਣ ਦੀ ਜ਼ਰੂਰਤ ਹੈ ਕਿ ਕਿਵੇਂ ਘਰ ਦੇ ਔਖੇ ਹਾਲਤਾਂ ਵਿੱਚ ਵੀ ਬੁਲੰਦ ਹੌਂਸਲੇ ਨਾਲ ਆਪਣੀ ਮਿਹਨਤ ਅਤੇ ਲਗਨ ਸਦਕਾ ਮਾਣਮੱਤੀ ਪ੍ਰਾਪਤੀ ਕੀਤੀ ਹੈ। ਇਸ ਮੌਕੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਅਸ਼ੋਕ ਕੁਮਾਰ ਅਤੇ ਕਬੱਡੀ ਕੋਚ ਸ. ਗੁਰਦੇਵ ਸਿੰਘ ਨੇ ਵੀ ਵਧਾਈ ਦਿੱਤੀ।