ਖੇਤੀਬਾੜੀ ਮਾਹਿਰਾਂ ਅਤੇ ਅਗਾਂਹਵਧੂ ਕਿਸਾਨਾਂ ਦੇ ਸਹਿਯੋਗ ਨਾਲ ਪੰਜਾਬ ਦੇ ਖੇਤੀ ਮਾਡਲ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕੀਤਾ ਜਾਵੇਗਾ -ਦਿਨੇਸ਼ ਚੱਢਾ

157

ਖੇਤੀਬਾੜੀ ਮਾਹਿਰਾਂ ਅਤੇ ਅਗਾਂਹਵਧੂ ਕਿਸਾਨਾਂ ਦੇ ਸਹਿਯੋਗ ਨਾਲ ਪੰਜਾਬ ਦੇ ਖੇਤੀ ਮਾਡਲ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕੀਤਾ ਜਾਵੇਗਾ -ਦਿਨੇਸ਼ ਚੱਢਾ

ਬਹਾਦਰਜੀਤ ਸਿੰਘ /  ਰੂਪਨਗਰ, 6 ਅਪਰੈਲ,2023

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਇਹ ਨਿਰਣਾ ਲਿਆ ਹੈ ਕਿ ਪੰਜਾਬ ਦੀ ਖੇਤੀ ਦੇ ਮਾਡਲ ਨੂੰ ਖੇਤੀਬਾੜੀ ਮਾਹਿਰਾਂ ਅਤੇ ਅਗਾਂਹਵਧੂ ਕਿਸਾਨਾਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਦਾਣਾ ਮੰਡੀ ਰੂਪਨਗਰ ਵਿਖੇ ਸਾਉਣੀ ਰੁੱਤ 2023 ਦੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕੀਤਾ।

ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਅੱਜ ਦੇ ਇਸ ਤਕਨੀਕੀ ਯੁੱਗ ਵਿੱਚ ਖੇਤੀਬਾੜੀ ਦੇ ਇਸ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਨੂੰ ਮਾਹਿਰਾਂ ਵਲੋਂ ਦੱਸੀਆਂ ਗਈਆਂ ਆਧੁਨਿਕ ਤਕਨੀਕਾਂ ਅਤੇ ਖੇਤੀਬਾੜੀ ਦੇ ਨਵੇਂ ਢੰਗਾਂ ਨੂੰ ਅਪਨਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਰਵਾਇਤੀ ਖੇਤੀ ਦੇ ਚੱਕਰ ਵਿਚੋਂ ਨਿਕਲ ਸਕੀਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਖੇਤੀਬਾੜੀ ਵੱਲ ਪ੍ਰੇਰਿਤ ਕਰ ਸਕੀਏ।

ਵਿਧਾਇਕ ਐਡਵੋਕੇਟ ਦਿਨੇਸ ਚੱਢਾ ਰੂਪਨਗਰ  ਨੇ ਕਿਸਾਨਾਂ ਨੂੰ ਵਿਸਵਾਸ ਦਵਾਇਆ ਕਿ ਖੇਤੀ ਦਾ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨ ਪੱਖੀ ਸਕੀਮਾਂ ਬਣਾ ਕੇ ਲਾਗੂ ਕੀਤੀਆਂ ਜਾਣਗੀਆਂ ਜਿਨ੍ਹਾਂ ਦਾ ਲਾਭ ਸਿੱਧਾ ਕਿਸਾਨਾਂ ਤੱਕ ਪਹੁੰਚਾਇਆ ਜਾਵੇਗਾ।

ਐਡਵੋਕੇਟ ਚੱਢਾ ਵਲੋਂ ਸਾਲ 2022-23 ਦੌਰਾਨ ਜਿਨ੍ਹਾਂ ਕਿਸਾਨਾਂ ਵੱਲੋਂ ਬਦਲਵੀਂ ਫਸਲ ਤੌਰ ਤੇ ਨਰਮੇ ਦੀ ਫਸਲ ਬੀਜੀ ਗਈ ਉਹਨਾਂ ਦਾ ਨਾਮ ਲੈ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ । ਜਿਹਨਾਂ ਵਿੱਚ ਵਿਸ਼ੇਸ ਤੌਰ ਤੇ ਗੁਰਚੇਤ ਸਿੰਘ ਲੰਬੜਦਾਰ, ਐਡਵੋਕੇਟ ਰਾਜੀਵ ਰਾਣਾ, ਅਗੰਮਪੁਰ ਅਤੇ ਖੁਸ਼ਪਾਲ ਅਗੰਮਪੁਰ ਤੋਂ ਬਾਕੀ ਕਿਸਾਨਾਂ ਨੂੰ ਸੇਧ ਲੈਣ ਲਈ ਵੀ ਕਿਹਾ ਗਿਆ।

ਡਿਪਟੀ ਕਮਿਸਨਰ ਰੂਪਨਗਰ ਡਾ. ਪ੍ਰੀਤੀ ਯਾਦਵ ਇਸ ਕੈਂਪ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਿਲ ਹੋਏ। ਖੇਤੀਬਾੜੀ ਵਿਭਾਗ ਵੱਲੋਂ ਸੰਯੁਕਤ ਡਾਇਰੈਕਟਰ ਖੇਤੀਬਾੜੀ ਇੰਜੀਨੀਅਰਿੰਗ ਇੰਜੀ. ਜਗਦੀਸ ਸਿੰਘ ਇਸ ਸਮਾਗਮ ਦੇ ਮੁੱਖ ਮਹਿਮਾਨ ਰਹੇ। ਇਸ ਕੈਂਪ ਦੀ ਮਹੱਤਤਾ ਬਾਰੇ ਦੱਸਦੇ ਹੋਏ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਪਾਣੀ ਅਤੇ ਖੇਤੀ ਜਿੰਦਗੀ ਦਾ ਧੁਰਾ ਹੋਣ ਕਾਰਨ ਇਸ ਦੀ ਸਾਂਭ-ਸੰਭਾਲ ਬਹੁਤ ਜਰੂਰੀ ਹੈ।

ਖੇਤੀਬਾੜੀ ਮਾਹਿਰਾਂ ਅਤੇ ਅਗਾਂਹਵਧੂ ਕਿਸਾਨਾਂ ਦੇ ਸਹਿਯੋਗ ਨਾਲ ਪੰਜਾਬ ਦੇ ਖੇਤੀ ਮਾਡਲ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕੀਤਾ ਜਾਵੇਗਾ -ਦਿਨੇਸ਼ ਚੱਢਾ

ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਸਾਇੰਸਦਾਨਾਂ ਦੀ ਟੀਮ ਡਿਪਟੀ ਡਾਇਰੈਕਟਰ ਸਿਖਲਾਈ ਡਾ. ਸਤਵੀਰ ਸਿੰਘ ਦੀ ਅਗਵਾਈ ਵਿੱਚ ਕੈਂਪ ਵਿੱਚ ਭਾਗ ਲਿਆ। ਡਾ. ਸੰਜੀਵ ਅਹੂਜਾ ਵੱਲੋਂ ਸਬਜੀਆਂ ਦੀ ਸਫਲਤਾ ਪੂਰਵਕ ਕਾਸ਼ਤ, ਡਾ. ਅੰਕੁਰਦੀਪ ਪ੍ਰੀਤੀ ਵੱਲੋਂ ਪਾਪੂਲਰ ਦੀ ਖੇਤੀ, ਡਾ.ਅਪਰਨਾ ਗੁਪਤਾ ਵੱਲੋਂ ਪਸ਼ੂਆਂ ਦੀ ਗਰਮੀ ਰੁੱਤ ਵਿੱਚ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ।

ਇਸੇ ਤਰ੍ਹਾਂ ਫਾਰਮ ਸਲਾਹਕਾਰ ਸੇਵਾ ਕੇਂਦਰ, ਰੂਪਨਗਰ ਤੋਂ ਡਾ. ਰਮਿੰਦਰ ਸਿੰਘ ਘੁੰਮਣ ਅਤੇ ਡਾ. ਨਵਨੀਤ ਕੌਰ ਧਾਲੀਵਾਲ ਵੱਲੋਂ ਸਾਉਣੀ ਦੀਆਂ ਫਸਲਾਂ ਲਈ ਖਾਦਾਂ ਅਤੇ ਨਦੀਨਾਂ ਅਤੇ ਕੀੜੇ-ਮਕੌੜਿਆਂ ਦੀ ਰੋਕਥਾਮ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ।

ਡਾ. ਅਮਰੀਕ ਸਿੰਘ, ਜ਼ਿਲ੍ਹਾ ਸਿਖਲਾਈ ਅਫਸਰ, ਰੂਪਨਗਰ ਅਤੇ ਵੱਲੋਂ ਦੱਸਿਆ ਕਿ ਪਾਣੀ ਦੀ ਕੁੱਲ ਉਪਲਭਧਾ 13.83 ਮਿਲੀਅਨ ਏਕੜ ਫੁੱਟ ਹੈ ਜਦਕਿ ਸਾਰੇ ਕੰਮਾਂ ਲਈ ਪਾਣੀ ਦੀ ਵਰਤੋਂ 22.70 ਮਿਲੀਅਨ ਏਕੜ ਫੁੱਟ ਹੈ ਜੋ ਕਿ ਉਪਲੱਭਧ ਨਾਲੋਂ 8.87 ਮਿਲੀਅਨ ਏਕੜ ਫੁੱਟ ਵੱਧ ਵਰਤਿਆ ਜਾ ਰਿਹਾ ਹੈ।ਜਿਸ ਸਬੰਧੀ ਫੇਰੀ ਜਰੂਰਤ ਹੈ ਕਿ ਝੋਨੇ ਦੀ ਫਸਲ ਹੇਠੋਂ ਰਕਬਾ ਘਟਾਇਆ ਜਾਵੇ ਤੇ ਹੋਰ ਘੱਟ ਪਾਣੀ ਵਾਲੀਆਂ ਫਸਲਾਂ ਨੂੰ ਤਰਜੀਹ ਦਿੱਤੀ ਜਾਵੇ।

ਇਸ ਸਿਖਲਾਈ ਕੈਂਪ ਵਿਚ ਕਿਸਾਨ ਉਤਪਾਦਨ ਸੰਗਠਨ ਤੋਂ  ਨਵੀਨ ਦਰਦੀ ਵੱਲੋਂ ਕੀਤੇ ਜਾ ਰਹੇ ਉਪਰਾਲੇ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਸਹਾਇਕ ਮੱਕੀ ਵਿਕਾਸ ਅਫਸਰ ਪੰਜਾਬ ਡਾ. ਰਾਕੇਸ਼ ਕੁਮਾਰ ਵੱਲੋਂ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਸਬੰਧੀ ਸਰਕਾਰ ਦੀਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ। ਡਾ. ਰਣਜੋਧ ਸਿੰਘ ਏ.ਪੀ.ਪੀ.ਓ. ਵੱਲੋਂ ਸਟੇਜ ਦੀ ਕਾਰਵਾਈ ਸੰਭਾਲੀ ਗਈ, ਉਹਨਾਂ ਵੱਲੋਂ ਸਾਉਣੀ ਸੀਜਨ ਦੌਰਾਨ ਮੂੰਗੀ ਅਤੇ ਮਾਂਹ ਦੀ ਫਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਪ੍ਰੇਰਿਆ ਗਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫਸਲ ਲਈ ਵੱਧ ਤੋਂ ਵੱਧ ਪੀ.ਆਰ. 126 ਕਿਸਮ ਹੇਠ ਰਕਬਾ ਲਿਆਉਣ ਲਈ ਕਵਾਇਤ ਕੀਤੀ ਗਈ ਅਤੇ ਇਸ ਦੇ ਬੀਜ ਨੂੰ ਸੋਧ ਕੇ ਹੀ ਬੀਜਣ ਦੀ ਸਲਾਹ ਦਿੱਤੀ ਗਈ ।

ਇਸ ਕੈਂਪ ਵਿੱਚ ਡਾ. ਰਮਨ ਕਰੋੜੀਆ, ਡਾ. ਪੰਕਜ ਸਿੰਘ, ਡਾ. ਸੁਰਿੰਦਰ ਸਿੰਘ, ਪ੍ਰੋਫੈਸਰ ਕਮਲ ਕੁਮਾਰ, ਪ੍ਰਵੀਨ ਭਲਾ, ਅਸ਼ੋਕ ਕੁਮਾਰ, ਡਾ. ਗੁਰਕ੍ਰਿਪਾਲ ਸਿੰਘ, ਡਾ. ਦਵਿੰਦਰ ਸਿੰਘ, ਡਾ. ਅਮਰਜੀਤ ਸਿੰਘ,  ਗੁਰਪ੍ਰੀਤ ਸਿੰਘ,  ਰੁਪਿੰਦਰ ਸਿੰਘ,  ਬਲਵਿੰਦਰ ਕੁਮਾਰ,  ਗੁਰਦੀਪ ਸਿੰਘ,  ਹਰਪ੍ਰੀਤ ਸਿੰਘ,  ਸਮਸ਼ੇਰ ਸਿੰਘ,  ਪਵਿੱਤਰ ਸਿੰਘ,  ਸੁਰਮੁੱਖ ਸਿੰਘ,  ਹਰਮੇਸ਼ ਸਿੰਘ,  ਹਰਜੀਤ ਸਿੰਘ,  ਮਨਜੀਤ ਸਿੰਘ ਆਦਿ ਸ਼ਾਮਿਲ ਹੋਏ। ਇਸ ਕੈਂਪ ਵਿੱਚ ਲਗਭਗ 800 ਕਿਸਾਨ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।