ਗਣਤੰਤਰ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਧੂ ਸਿੰਘ ਧਰਮਸੋਤ ਨੇ ਲਹਿਰਾਇਆ ਤਿਰੰਗਾ

237

ਗਣਤੰਤਰ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਧੂ ਸਿੰਘ ਧਰਮਸੋਤ ਨੇ ਲਹਿਰਾਇਆ ਤਿਰੰਗਾ

ਸ੍ਰੀ ਮੁਕਤਸਰ ਸਾਹਿਬ, 26 ਜਨਵਰੀ

ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਏ ਜ਼ਿਲਾ ਪੱਧਰੀ ਗਣਤੰਤਰ ਦਿਵਸ ਮੌਕੇ ਸਾਧੂ ਸਿੰਘ ਧਰਮਸੋਤ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਸਮਾਜਿਗ ਨਿਆਂ ਸ਼ਕਤੀਕਰਨ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨਾਂ ਨੇ ਦੇਸ਼ ਨੂੰ ਗਣਰਾਜ ਬਣਾਉਣ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਨਮਨ ਕੀਤਾ ਅਤੇ ਨਾਲ ਹੀ ਉਨਾਂ ਨੇ 40 ਮੁਕਤਿਆਂ ਦੀ ਸਹਾਦਤ ਨੂੰ ਵੀ ਸਿਜਦਾ ਕੀਤਾ।

ਗਣਤੰਤਰ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਧੂ ਸਿੰਘ ਧਰਮਸੋਤ ਨੇ ਲਹਿਰਾਇਆ ਤਿਰੰਗਾ
ਜ਼ਿਲਾ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਉਨਾਂ ਕਿਹਾ ਕਿ ਸਾਨੂੰ ਆਪਣੇ ਮੁਲਕ ਦੀ ਤਰੱਕੀ ਲਈ ਮਿਲ ਜੁਲ ਕੇ ਕੰਮ ਕਰਨਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਦੇਸ਼ ਦੀ ਅਜਾਦੀ ਅਤੇ ਸੁਤੰਤਰਤਾ ਦੇ ਬਾਅਦ ਦੇਸ਼ ਦੀਆਂ ਹੱਦਾਂ ਦੀ ਰਾਖੀ ਵਿਚ ਪੰਜਾਬੀਆਂ ਦਾ ਵੱਡਾ ਯੋਗਦਾਨ ਰਿਹਾ ਹੈ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਅਵਾਮ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਨੂੰ ਧਿਆਨ ਵਿਚ ਰੱਖਦਿਆਂ ਨੀਤੀਆਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨਾਂ ਨੇ ਵਿਸੇਸ਼ ਤੌਰ ਤੇ ਜਿਕਰ ਕੀਤਾ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਤਰੀਕੇ ਨਾਲ ਮਨਾਇਆ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਪ੍ਰਸਾਰ ਲਈ ਵੱਡੀ ਭੁਮਿਕਾ ਨਿਭਾਈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 70 ਪਿੰਡਾਂ ਦੇ ਸਮੂਹਿਕ ਵਿਕਾਸ ਲਈ 300 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਹੈ। ਇਸ ਸੂਚੀ ਵਿਚ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਪਿੰਡ ਸਰਾਏਨਾਗਾ ਵੀ ਸ਼ਾਮਿਲ ਹੈ। ਉਨਾਂ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਰਾਹੀਂ ਡੇਢ ਲੱਖ ਤੋਂ ਜ਼ਿਆਦਾ ਲੜਕੀਆਂ ਦੇ ਵਿਆਹ ਮੌਕੇ 302 ਕਰੋੜ ਰੁਪਏ ਦਿੱਤੇ ਹਨ।। ਸਰਬੱਤ ਸਿਹਤ ਬੀਮਾ ਯੋਜਨਾ ਰਾਹੀਂ 2.2 ਕਰੋੜ ਲੋਕਾਂ ਦਾ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਰਵਾਇਆ ਗਿਆ ਹੈ। । ਇਸ ਤਰਾਂ ਹਰੇ-ਭਰੇ ਪੰਜਾਬ ਲਈ ਹੁਣ ਤੱਕ 76 ਲੱਖ ਬੂਟੇ ਲਾਏ ਜਾ ਚੁੱਕੇ ਹਨ। ਅਪ੍ਰੈਲ 2017 ਤੋਂ ਬਾਅਦ ਸੂਬੇ ਦੇ ਹਰਿਆਲੀ ਖੇਤਰ ਵਿਚ 1363 ਹੈਕਟੇਅਰ ਦਾ ਵਾਧਾ ਹੋਇਆ ਹੈ।। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ 23.90 ਲੱਖ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਦੇ ਰਹੀ ਹੈ,। 11 ਲੱਖ ਦੇ ਕਰੀਬ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਰਾਹੀਂ ਨੌਕਰੀਆਂ ਅਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।।

 

ਸਾਧੂ ਸਿੰਘ ਧਰਮਸੋਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸਾਡੀ ਸਰਕਾਰ ਨੇ ਅਹਿਮ ਕਦਮ ਚੁੱਕੇ ਹਨ। ਸਰਕਾਰ ਨੇ ਕਰਜ਼ਾ ਮੁਆਫੀ ਸਕੀਮ ਅਧੀਨ ਵੱਖ-ਵੱਖ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ 5 ਲੱਖ 83 ਹਜ਼ਾਰ ਕਿਸਾਨਾਂ ਦਾ 4736 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ।। ਸਿੱਖਿਆ ਦੀ ਗੱਲ ਕਰਦਿਆਂ ਉਨਾਂ ਨੇ ਕਿਹਾ ਕਿ ਸਰਕਾਰ ਇਸ ਸਾਲ ਦੌਰਾਨ 11 ਸਰਕਾਰੀ ਕਾਲਜਾਂ ਦੀ ਸ਼ੁਰੂਆਤ ਲਈ ਵਚਨਬੱਧ ਹੈ।। ਇਸ ਉਦੇਸ਼ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਵਿਚੋਂ 25 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।। ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਮਲੋਟ ਤੇ ਗਿੱਦੜਬਾਹਾ ਵਿਚ ਸਰਕਾਰੀ ਕਾਲਜ ਬਣਾਏ ਜਾ ਰਹੇ ਹਨ।


ਕੈਬਨਿਟ ਮੰਤਰੀ ਨੇ ਹੋਰ ਕਿਹਾ ਕਿ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ 1221 ਕਰੋੜ ਰੁਪਏ ਦੀ ਲਾਗਤ ਨਾਲ 2259 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਜਾਂ ਅਪਗ੍ਰੇਡੇਸ਼ਨ ਦੇ ਪ੍ਰਾਜੈਕਟ ਮਨਜ਼ੂਰ ਕੀਤੇ ਹਨ।।ਇਸ ਤੋਂ ਇਲਾਵਾ 483 ਕਰੋੜ ਰੁਪਏ ਦੀ ਲਾਗਤ ਨਾਲ 39 ਪੁਲਾਂ ਦੀ ਉਸਾਰੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।। ਇਨਾਂ ਵਿਚੋਂ ਹੁਣ ਤੱਕ 117 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।।ਇਸੇ ਤਰਾਂ ਪਿਛਲੇ ਸਾਲ ਦੌਰਾਨ ਰਾਜ ਵਿੱਚ ਪੇਂਡੂ ਲਿੰਕ ਸੜਕਾਂ ਦੀ ਕੁੱਲ 62 ਹਜ਼ਾਰ 500 ਕਿਲੋਮੀਟਰ ਲੰਬਾਈ ਵਿੱਚੋਂ 15600 ਕਿਲੋਮੀਟਰ ਦੀ ਮੁਰੰਮਤ 1682 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ। ।ਦੂਜੇ ਪੜਾਅ ਵਿੱਚ 13000 ਕਿਲੋਮੀਟਰ ਲੰਬਾਈ ਦੀਆਂ ਹੋਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਚਾਲੂ ਸਾਲ ਦੌਰਾਨ 1545 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ। । ਉਨਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ 6.5 ਕਰੋੜ ਰੁਪਏ ਦੀ ਲਾਗਤ ਨਾਲ ‘ਝੀਂਗਾ ਮੱਛੀ ਪ੍ਰਦਰਸ਼ਨੀ ਅਤੇ ਸਿਖਲਾਈ ਸੈਂਟਰ’ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾ ਖੇੜਾ ਵਿਚ ਬਣਾਇਆ ਹੈ।


ਇਸ ਤੋਂ ਪਹਿਲਾਂ ਉਨਾਂ ਨੇ ਝੰਡਾ ਲਹਿਰਾ ਕੇ ਪ੍ਰੇਡ ਦਾ ਨੀਰਿਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵੱਖ ਵੱਖ ਸਕੂਲਾਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸੁਤੰਤਰਤਾ ਸੰਗਰਾਮੀਆਂ ਅਤੇ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਸਲਮਾਨਿਤ ਵੀ ਕੀਤਾ ਗਿਆ। ਰੈਡ ਕ੍ਰਾਸ ਵੱਲੋਂ ਲੋੜਵੰਦਾਂ ਨੂੰ ਟ੍ਰਾਈਸਾਇਕਲਾਂ ਅਤੇ ਸਿਲਾਈ ਮਸ਼ੀਨਾ ਵੰਡੀਆਂ। ਇਸ ਮੌਕੇ ਘਰ ਘਰ ਰੋਜਗਾਰ ਪ੍ਰੋਗਰਾਮ ਤਹਿਤ ਨੌਕਰੀ ਲਈ ਚੁਣੇ ਨੌਜਵਾਨਾਂ ਨੂੰ ਆਫਰ ਲੈਟਰ ਅਤੇ ਅਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਸੈਕਸ਼ਨ ਲੈਟਰ ਵੀ ਦਿੱਤੇ ਗਏ।


ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ  ਐਮ.ਕੇ. ਅਰਾਵਿੰਦ ਕੁਮਾਰ, ਐਸ.ਐਸ.ਪੀ. ਰਾਜਬਚਨ ਸਿੰਘ ਸੰਧੂ, ਜ਼ਿਲਾਂ ਅਤੇ ਸੈਸ਼ਨ ਜੱਜ  ਅਰੁਣਵੀਰ ਵਸ਼ੀਸਟ, ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਏ.ਡੀ.ਸੀ. ਜਨਰਲ  ਸੰਦੀਪ ਕੁਮਾਰ, ਏ.ਡੀ.ਸੀ. ਵਿਕਾਸ  ਐਚ.ਐਸ. ਸਰਾਂ, ਐਸ.ਡੀ.ਐਮ. ਵੀਰਪਾਲ ਕੌਰ, ਹਰਚਰਨ ਸਿੰਘ ਬਰਾੜ, ਨਰਿੰਦਰ ਸਿੰਘ ਕਾਊਣੀ,  ਕਰਨਵੀਰ ਇੰਦੋਰਾ,   ਜਗਜੀਤ ਸਿੰਘ ਹਨੀ ਫੱਤਣਵਾਲਾ, ਗੁਰਮੀਤ ਸਿੰਘ ਖੁੱਡੀਆਂ, ਸੁਭਾਸ਼ ਚੰਦਰ ਆਦਿ ਵੀ ਹਾਜਰ ਸਨ।